08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਕੋਲਕਾਤਾ ਦੀ ਸੰਗਤ ਵਲੋਂ ਸੰਤ ਬਾਬਾ ਸੁੱਖਾ ਸਿੰਘ ਦਾ ਸਨਮਾਨ <br/>

ਅਜੀਤ ਡੈਸਕ 02-03-2026
ਤਰਨ ਤਾਰਨ, 1 ਮਾਰਚ (ਇਕਬਾਲ ਸਿੰਘ ਸੋਢੀ)-ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਇਨੀਂ ਦਿਨੀਂ ਪੱਛਮੀ ਬੰਗਾਲ 'ਚ ਗੁਰਮਤਿ ਪ੍ਰਚਾਰ ਫੇਰੀ 'ਤੇ ਹਨ | ਉਨ੍ਹਾਂ ਵਲੋਂ ਸੰਗਤਾਂ ਦੇ ਸੱਦੇ 'ਤੇ ਗੁਰਦੁਆਰਾ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਕੋਲਕਾਤਾ ਏਅਰਪੋਰਟ ਗੇਟ ਨੰਬਰ 3 ਵਿਖੇ ਕੀਰਤਨ ਦੀ ਹਾਜ਼ਰੀ ਭਰੀ ਗਈ ਤੇ ਸੰਗਤ ਵਲੋਂ ਮਹਾਂਪੁਰਖਾਂ ਨੂੰ ਸਨਮਾਨਿਤ ਕੀਤਾ | ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਵਿਖੇ 6 ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਉਪਰੰਤ ਦੀਵਾਨ ਸੱਜਿਆ | ਬਾਬਾ ਸੁੱਖਾ ਸਿੰਘ ਨੇ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਹਰਿ ਜਸ ਸਰਵਣ ਕਰਾਇਆ ਤੇ ਗੁਰਮਤਿ ਵਿਚਾਰਾਂ ਕਰਦਿਆਂ ਆਖਿਆ ਕਿ ਸਭ ਮਾਈ ਭਾਈ ਅੰਮਿ੍ਤ ਛਕ ਕੇ ਸਿੰਘ ਸੱਜੋ, ਸੇਵਾ ਸਿਮਰਨ ਦੀ ਕਮਾਈ ਕਰੋ, ਨਸ਼ਿਆਂ ਦਾ ਤਿਆਗ ਕਰ ਕੇ ਗੁਰਸਿੱਖੀ ਰਹਿਤ ਬਹਿਤ ਦੇ ਧਾਰਨੀ ਹੋਵੋ | ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤੇ | ਪੰਜਾਬ ਅੰਦਰ ਆਏ ਹੜ੍ਹਾਂ ਦੌਰਾਨ ਸੰਪਰਦਾਇ ਵਲੋਂ ਨਿਭਾਈਆਂ ਗਈਆਂ ਸੇਵਾਵਾਂ ਤੇ ਮਾਨਵਤਾ ਦੀ ਭਲੇ ਹਿੱਤ ਨਿਰੰਤਰ ਚੱਲਦੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਪ੍ਰਬੰਧਕਾਂ ਵਲੋਂ ਬਾਬਾ ਸੁੱਖਾ ਸਿੰਘ ਨੂੰ ਸਨਮਾਨਿਤ ਕਰਦਿਆਂ ਸ੍ਰੀ ਸਾਹਿਬ, ਸਿਰੋਪਾਓ ਤੇ ਇਕ ਯਾਦਗਾਰੀ ਤਸਵੀਰ ਭੇਂਟ ਕੀਤੀ ਗਈ | ਇਸ ਮੌਕੇ ਸੰਗਤ ਬੰਗਲਾਦੇਸ਼ ਗੁਰਦੁਆਰਾ ਮੈਨੇਜਮੈਂਟ ਬੋਰਡ ਦੇ ਪ੍ਰਧਾਨ ਅਜੈਬ ਸਿੰਘ ਬੋਪਾਰਾਏ, ਸੇਠ ਪ੍ਰਗਟ ਸਿੰਘ ਖਜਾਨਚੀ, ਬੂਟਾ ਸਿੰਘ (ਪ੍ਰਧਾਨ ਗੁਰਦੁਆਰਾ ਸਿੱਖ ਸੰਗਤ ਦਮਦਮ), ਗੁਰਦੇਵ ਸਿੰਘ, ਕੁਲਵੰਤ ਸਿੰਘ ਖਹਿਰਾ, ਜਗਜੀਤ ਸਿੰਘ ਦਾਖਾ, ਪ੍ਰਗਟ ਸਿੰਘ, ਬਚਿੱਤਰ ਸਿੰਘ ਲਾਲੀ, ਸੇਠ ਪਿਆਰਾ ਸਿੰਘ, ਬਲਕਾਰ ਸਿੰਘ ਅਤੇ ਹੋਰ ਬੇਅੰਤ ਸੰਗਤ ਹਾਜ਼ਰ ਸੀ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦੀ ਅਗਵਾਈ ਸਦਕਾ ਜ਼ਿਲ੍ਹੇ ਵਿਚ ਕਾਂਗਰਸ ਮਜ਼ਬੂਤ ਹੋਈ—ਕਾਂਗਰਸੀ ਆਗੂ <br/> ਅਗਲੀ ਖ਼ਬਰ ਸ਼ਹੀਦ ਭਾਈ ਤਾਰਾ ਸਿੰਘ ਵਾਂ ਦੀ ਸ਼ਹੀਦੀ ਸ਼ਤਾਬਦੀ ਤੇ ਭਾਈ ਸੁੱਖਾ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਮਾੜੀ ਕੰਬੋਕੇ ਵਿਖੇ ਧ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।