08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਹੈਰੋਇਨ, ਡਰੱਗ ਮਨੀ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗਿ੍ਫ਼ਤਾਰ <br/>

ਅਜੀਤ ਡੈਸਕ 02-03-2026
ਤਰਨ ਤਾਰਨ, 1 ਮਾਰਚ (ਇਕਬਾਲ ਸਿੰਘ ਸੋਢੀ)—ਜ਼ਿਲ੍ਹਾ ਪੁਲਿਸ ਵਲੋਂ ਹੈਰੋਇਨ, ਡਰੱਗ ਮਨੀ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਦਰ ਤਰਨ ਤਾਰਨ ਦੇ ਏ.ਐਸ.ਆਈ. ਬਲਬੀਰ ਸਿੰਘ ਨੇ ਗਸ਼ਤ ਦੌਰਾਨ ਜੁਗਰਾਜ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਨੌਰੰਗਾਬਾਦ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 9 ਗ੍ਰਾਮ ਹੈਰੋਇਨ ਅਤੇ 1000 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐਸ.ਆਈ. ਕੁਲਵਿੰਦਰ ਸਿੰਘ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੌਰਾਨ ਮੜੀਆਂ ਪਿੰਡ ਵਲਟੋਹਾ ਮੌਜੂਦ ਸੀ ਕਿ ਉਨ੍ਹਾਂ ਨੇ ਇਕ ਮੋਨੇ ਨੌਜਵਾਨ ਨੂੰ ਮੜੀਆਂ ਅੰਦਰ ਹੈਰੋਇਨ ਪੀਂਦੇ ਨੂੰ ਕਾਬੂ ਕਰਕੇ ਉਸ ਪਾਸੋਂ ਸਿਲਵਰ ਪੰਨੀ ਪੇਪਰ (ਜਿਸ ਉਪਰ ਹੈਰੋਇਨ ਲੱਗੀ ਹੋਈ), ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ | ਫੜੇ ਗਏ ਨੌਜਵਾਨ ਦੀ ਪਛਾਣ ਬਿਕਰਮਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਠੱਠੀ ਖਾਰਾ ਵਜੋਂ ਹੋਈ | ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐਸ.ਆਈ. ਵਿਪਨ ਕੁਮਾਰ ਸਾਥੀ ਕਰਮਚਾਰੀਆਂ ਨਾਲ ਗਸ਼ਤ ਕਰਦੇ ਹੋਏ ਪਿੰਡ ਮਾਡਲ ਸੂਏ ਦੀ ਪੱਟੜੀ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਸਾਹਮਣੇ ਤੋਂ ਇਕ ਨੌਜਵਾਨ ਪੈਦਲ ਤੁਰਿਆ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕਰਕੇ ਜਦ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 25 ਗ੍ਰਾਮ ਹੈਰੋਇਨ, ਇਕ ਇਲੈਕਟ੍ਰੋਨਿਕ ਛੋਟਾ ਕੰਡਾ ਅਤੇ 1120 ਰੁਪਏ ਭਾਰਤੀ ਕਰੰਸੀ ਨੋਟ ਬਰਾਮਦ ਹੋਏ | ਫੜੇ ਗਏ ਨੌਜਵਾਨ ਦੀ ਪਛਾਣ ਲਕੈਤ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਪਿੰਡ ਸ਼ਹੀਦ ਵਜੋਂ ਹੋਈ | ਐਸ.ਐਸ.ਪੀ. ਲਾਂਬਾ ਨੇ ਦੱਸਿਆ ਕਿ ਉਕਤ ਫੜੇ ਗਏ ਵਿਅਕਤੀਆਂ ਦੇ ਖ਼ਿਲਾਫ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |

ਪਿਛਲੀ ਖ਼ਬਰ ਨਕਾਬਪੋਸ਼ ਲੁਟੇਰਿਆਂ ਨੇ ਮੁਨੀਮ ਕੋਲੋਂ ਪਿਸਤੌਲ ਨੋਕ 'ਤੇ ਲੁੱਟੇ ਸਾਢੇ ਸੋਲਾਂ ਹਜ਼ਾਰ ਰੁਪਏ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦੀ ਅਗਵਾਈ ਸਦਕਾ ਜ਼ਿਲ੍ਹੇ ਵਿਚ ਕਾਂਗਰਸ ਮਜ਼ਬੂਤ ਹੋਈ—ਕਾਂਗਰਸੀ ਆਗੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।