08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਇਕ ਪਿਸਟਲ ਅਤੇ ਮੈਗਜ਼ੀਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 02-03-2026
ਤਰਨ ਤਾਰਨ, 1 ਮਾਰਚ (ਪਰਮਜੀਤ ਜੋਸ਼ੀ)-ਥਾਣਾ ਸਰਾਏ ਅਮਾਨਤ ਖਾਂ ਦੇ ਏ.ਐਸ.ਆਈ. ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਵਲੋਂ ਗਸ਼ਤ ਦੌਰਾਨ ਮੁਖ਼ਬਰ ਦੀ ਇਤਲਾਹ 'ਤੇ ਗੁਰਦੀਪ ਸਿੰਘ ਉਰਫ਼ ਕਾਲਾ ਪੁੱਤਰ ਲਖਵਿੰਦਰ ਸਿੰਘ ਵਾਸੀ ਖੈਰਦੀਨਕੇ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ ਇਕ ਪਿਸਟਲ ਪੀ.ਐਕਸ. 5 ਸਟਰੋਮ 30 ਬੋਰ ਸਮੇਤ ਮੈਗਜ਼ੀਨ ਬਰਾਮਦ ਕੀਤਾ ਹੈ | ਪੁਲਿਸ ਵਲੋਂ ਇਸ ਮਾਮਲੇ ਵਿਚ ਗੁਰਦੀਪ ਸਿੰਘ ਦੇ ਇਕ ਹੋਰ ਸਾਥੀ ਯੂਸਫ ਵਾਸੀ ਖਾਲੜਾ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ, ਜਿਸ ਨੂੰ ਜਲਦ ਹੀ ਗਿ੍ਫ਼ਤਾਰ ਕਰ ਲਿਆ ਜਾਵੇਗਾ |
ਪਿਛਲੀ ਖ਼ਬਰ ਅਣਪਛਾਤੇ ਕਾਰ ਚਾਲਕ ਵਲੋਂ ਸਕੂਟਰ ਸਵਾਰ ਨੂੰ ਟੱਕਰ ਮਾਰਨ 'ਤੇ ਵਿਅਕਤੀ ਦੀ ਮੌਤ, ਮਾਮਲਾ ਦਰਜ ਅਗਲੀ ਖ਼ਬਰ ਨਕਾਬਪੋਸ਼ ਲੁਟੇਰਿਆਂ ਨੇ ਮੁਨੀਮ ਕੋਲੋਂ ਪਿਸਤੌਲ ਨੋਕ 'ਤੇ ਲੁੱਟੇ ਸਾਢੇ ਸੋਲਾਂ ਹਜ਼ਾਰ ਰੁਪਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।