08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਅਣਪਛਾਤੇ ਕਾਰ ਚਾਲਕ ਵਲੋਂ ਸਕੂਟਰ ਸਵਾਰ ਨੂੰ ਟੱਕਰ ਮਾਰਨ 'ਤੇ ਵਿਅਕਤੀ ਦੀ ਮੌਤ, ਮਾਮਲਾ ਦਰਜ

ਅਜੀਤ ਡੈਸਕ 02-03-2026
ਤਰਨ ਤਾਰਨ, 1 ਮਾਰਚ (ਇਕਬਾਲ ਸਿੰਘ ਸੋਢੀ)-ਪਿੰਡ ਖੈਰਦੀਨਕੇ ਨਜ਼ਦੀਕ ਇਕ ਕਾਰ ਚਾਲਕ ਵਲੋਂ ਸਕੂਟਰ 'ਤੇ ਜਾ ਰਹੇ ਇਕ ਵਿਅਕਤੀ ਨੂੰ ਟੱਕਰ ਮਾਰਨ 'ਤੇ ਸਕੂਟਰ ਸਵਾਰ ਵਿਅਕਤੀ ਦੀ ਮੌਤ ਹੋ ਗਈ | ਇਸ ਸਬੰਧੀ ਥਾਣਾ ਝਬਾਲ ਦੀ ਪੁਲਿਸ ਵਲੋਂ ਅਣਪਛਾਤੇ ਕਾਰ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਜਸਕਰਨ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਪਿੰਡ ਖੈਰਦੀਨਕੇ ਨੇ ਦੱਸਿਆ ਕਿ ਮਿਤੀ 16 ਫਰਵਰੀ 2026 ਨੂੰ ਉਸ ਦਾ ਪਿਤਾ ਦਲਬੀਰ ਸਿੰਘ ਆਪਣੇ ਹੌਂਡਾ ਐਕਟਿਵਾ ਸਕੂਟਰ ਨੰਬਰ ਪੀ.ਬੀ-46-ਏ.ਸੀ-8211 'ਤੇ ਖੇਤਾਂ ਤੋਂ ਘਰ ਵਾਪਸ ਆ ਰਹੇ ਸੀ | ਖੈਰਦੀਨਕੇ ਪੁਲਿਸ ਪੋਸਟ ਦੇ ਨੇੜ੍ਹੇ ਇਕ ਤੇਜ਼ ਰਫ਼ਤਾਰ ਕਾਰ ਨੰਬਰੀ ਜੇ.ਕੇ. 02 ਬੀ.ਜੀ. 3990 ਨੇ ਉਸ ਦੇ ਪਿਤਾ ਦੇ ਸਕੂਟਰ ਪਿੱਛੋਂ ਜ਼ੋਰਦਾਰ ਟੱਕਰ ਮਾਰੀ, ਜਿਸ ਨਾਲ ਉਸ ਦਾ ਪਿਤਾ ਜ਼ਖ਼ਮੀ ਹੋ ਗਿਆ ਅਤੇ ਅਮਨਦੀਪ ਹਸਪਤਾਲ ਅੰਮਿ੍ਤਸਰ ਵਿਖੇ ਇਲਾਜ ਦੌਰਾਨ ਉਸ ਦੇ ਪਿਤਾ ਦਲਬੀਰ ਸਿੰਘ ਦੀ ਮੌਤ ਹੋ ਗਈ | ਇਸ ਸੰਬੰਧੀ ਏ.ਐਸ.ਆਈ. ਜਤਿੰਦਰ ਸਿੰਘ ਨੇ ਕਾਰਵਾਈ ਕਰਦਿਆਂ ਉਕਤ ਕਾਰ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਲਈ ਛਾਪਾਮਾਰੀ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਮਈ ਇੰਟੇਕ ਲਈ ਯੂ. ਕੇ. ਸਟੱਡੀ ਵੀਜ਼ੇ ਸ਼ੁਰੂ <br/> ਅਗਲੀ ਖ਼ਬਰ ਇਕ ਪਿਸਟਲ ਅਤੇ ਮੈਗਜ਼ੀਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।