08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਮਈ ਇੰਟੇਕ ਲਈ ਯੂ. ਕੇ. ਸਟੱਡੀ ਵੀਜ਼ੇ ਸ਼ੁਰੂ <br/>

ਅਜੀਤ ਡੈਸਕ 02-03-2026
ਅੰਮਿ੍ਤਸਰ, 1 ਮਾਰਚ (ਹਰਮਿੰਦਰ ਸਿੰਘ)-ਭਰੋਸੇਯੋਗਤਾ ਤੇ ਤਜ਼ਰਬੇਕਾਰ ਸੰਸਥਾ ਪੰਜਾਬ ਇੰਮੀਗ੍ਰੇਸ਼ਨ ਵਲੋਂ ਆਪਣੀ ਕਾਬਲੀਅਤ ਤੇ ਇਮਾਨਦਾਰੀ ਨਾਲ ਕੀਤੇ ਜਾਣ ਵਾਲੇ ਕੰਮਾਂ ਕਾਰਨ ਜਨਵਰੀ ਇੰਟੇਕ ਲਈ ਯੂ. ਕੇ. ਜਾ ਕੇ ਪੜ੍ਹਾਈ ਕਰਨ ਦਾ ਇਰਾਦਾ ਰੱਖਣ ਵਾਲੇ ਵੱਡੀ ਗਿਣਤੀ ਵਿਚ ਨੌਜਵਾਨਾ ਦੇ ਵੀਜ਼ੇ ਲਗਵਾ ਕੇ ਇਕ ਮੀਲ ਪੱਥਰ ਸਥਾਪਤ ਕੀਤਾ ਹੈ | ਇਹ ਦਾਅਵਾ ਪੰਜਾਬ ਇੰਮੀਗ੍ਰੇਸ਼ਨ ਦੇ ਐੱਮ. ਡੀ. ਮਨਪ੍ਰੀਤ ਸਿੰਘ ਸਿੱਧੂ ਵਲੋਂ ਕੀਤਾ ਗਿਆ ਹੈ | ਇਕ ਬਿਆਨ ਰਾਹੀਂ ਸਿੱਧੂ ਨੇ ਕਿਹਾ ਕਿ ਪੰਜਾਬ ਇੰਮੀਗ੍ਰੇਸ਼ਨ ਵਲੋਂ ਲਗਾਏ ਜਾਣ ਵਾਲੇ ਵੀਜ਼ਿਆਂ ਦੀ ਸਫਲਤਾ 100 ਫੀਸਦੀ ਹੈ | ਜੋ ਇਸ ਗੱਲ ਦਾ ਪ੍ਰਮਾਣ ਹੈ ਕਿ ਉਹ ਹਰ ਕੇਸ ਪੂਰੀ ਇਮਾਨਦਾਰੀ ਤੇ ਜ਼ਿੰਮੇਵਾਰੀ ਨਾਲ ਲਗਾਉਂਦੇ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਇੰਮੀਗ੍ਰੇਸ਼ਨ ਵਲੋਂ ਪ੍ਰੋਫਾਇਲ ਅਸੈਸਮੈਂਟ ਤੋਂ ਲੈ ਕੇ ਯੂਨੀਵਰਸਿਟੀ ਚੋਣ, ਆਫਰ ਲੈਟਰ, ਫਾਇਰ ਸਬਮਿਸ਼ਨ ਤੇ ਵੀਜ਼ਾ ਅਪਰੂਵਲ ਤੱਕ ਪੂਰੀ ਸਹਾਇਤਾ ਕੀਤੀ ਜਾਂਦੀ ਹੈ | ਮਨਪ੍ਰੀਤ ਸਿੰਘ ਸਿੱਧੂ ਨੇ ਕਿਹਾ ਉਨ੍ਹਾਂ ਦਾ ਮਕਸਦ ਸਿਰਫ਼ ਵੀਜ਼ਾ ਲਗਵਾਉਣਾ ਨਹੀਂ ਸਗੋਂ ਹਰ ਵਿਦਿਅਰਥੀ ਨੂੰ ਸਹੀ ਰਸਤਾ ਤੇ ਭਵਿੱਖ ਦੀ ਮਜਬੂਤ ਨੀਂਹ ਦੇਣਾ ਹੈ | ਉਨ੍ਹਾਂ ਦੱਸਿਆ ਕਿ ਹੁਣ ਮਈ ਇੰਟੇਕ ਲਈ ਦਾਖਲੇ ਸ਼ੁਰੂ ਹੋ ਚੁਕੇ ਹਨ ਤੇ ਸੀਟਾਂ ਸੀਮਤ ਹਨ | ਉਨ੍ਹਾਂ ਕਿਹਾ ਕਿ ਚਾਹਵਾਨ ਵਿਦਿਆਰਥੀਆਂ ਨੂੰ ਅਪੀਲ ਹੈ ਉਹ ਆਪਦੀ ਪ੍ਰਫਾਇਲ ਅਸੈਸਮੈਂਟ ਕਰਵਾਉਣ ਤਾਂ ਜੋ ਸਮੇਂ ਸਿਰ ਐਡਮਿਸ਼ਨ ਤੇ ਵੀਜ਼ਾ ਪ੍ਰਕਿਰਿਆ ਪੂਰੀ ਕੀਤੀ ਜਾ ਸਕੇ | ਜੋ ਵਿਦਿਆਰਥੀ ਉਚੇਰੀ ਸਿੱਖਿਆ ਹਾਸਿਲ ਕਰਨ ਲਈ ਯੂ. ਕੇ. ਜਾਣਾ ਚਾਹੁੰਦੇ ਹਨ ਉਹ ਪੰਜਾਬ ਇੰਮੀਗ੍ਰੇਸ਼ਨ ਦੇ ਰਣਜੀਤ ਐਵੀਨਿਊ ਸਥਿਤ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ |

ਪਿਛਲੀ ਖ਼ਬਰ 6 ਨੂੰ ਭੂਰਾ ਕੋਹਨਾ ਵਿਖੇ ਮਨਾਏ ਜਾ ਰਹੇ ਸਾਲਾਨਾ ਮੇਲੇ ਨੂੰ ਲੈ ਕੇ ਸੰਗਤ ਵਿਚ ਭਾਰੀ ਉਤਸ਼ਾਹ-ਭਾਈ ਮਨਜੀਤ ਸਿੰਘ <br/> ਅਗਲੀ ਖ਼ਬਰ ਅਣਪਛਾਤੇ ਕਾਰ ਚਾਲਕ ਵਲੋਂ ਸਕੂਟਰ ਸਵਾਰ ਨੂੰ ਟੱਕਰ ਮਾਰਨ 'ਤੇ ਵਿਅਕਤੀ ਦੀ ਮੌਤ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।