ਖਾਲੜਾ, 1 ਮਾਰਚ (ਜੱਜਪਾਲ ਸਿੰਘ ਜੱਜ)ਸਿੱਖ ਕੌਮ ਦੀ ਆਨ ਅਤੇ ਸ਼ਾਨ ਲਈ ਸ਼ਹੀਦੀ ਜਾਮ ਪੀਣ ਵਾਲੇ ਕੌਮੀ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਦੇ ਜਨਮ ਦਿਹਾੜੇ ਸਲਾਨਾ ਮੇਲਾ ਗੁਰਦੁਆਰਾ ਖਾਲਸਾ ਦਰਬਾਰ ਪਿੰਡ ਭੂਰਾ ਕੋਹਨਾ ਨੇੜੇ੍ਹ ਖੇਮਕਰਨ ਵਿਖੇ 6 ਮਾਰਚ ਨੂੰ ਮਨਾਇਆ ਜਾ ਰਿਹਾ ਹੈ ਅਤੇ ਇਸ ਸੰਬੰਧੀ ਪਿੰਡਪਿੰਡ ਜਾ ਕੇ ਸੰਗਤ ਨਾਲ ਵਿਚਾਰਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਮੇਲੇ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਸ਼ਹੀਦ ਭਾਈ ਅਮਰੀਕ ਸਿੰਘ ਦੇ ਭਰਾਤਾ ਭਾਈ ਮਨਜੀਤ ਸਿੰਘ ਹੁਰਾਂ ਰਾਣਾ ਹਸਪਤਾਲ ਖਾਲੜਾ ਵਿਖੇ ਟਕਸਾਲੀ ਅਕਾਲੀ ਆਗੂ ਕਾਰਜ ਸਿੰਘ ਸਿੱਧਵਾਂ ਜੋ ਦੀ ਸਿਹਤ ਦਾ ਹਾਲ ਜਾਨਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਅਸੀਂ ਸ਼ਹੀਦਾਂ ਵਲੋਂ ਦਰਸਾਏ ਮਾਰਗ 'ਤੇ ਚੱਲ ਕੇ ਹੀ ਉਨ੍ਹਾਂ ਨੂੰ ਯਾਦ ਕਰ ਸਕਦੇ ਹਾਂ | ਇਸ ਮੌਕੇ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਕਵਰਚੜ੍ਹਤ ਸਿੰਘ, ਡਾ. ਰਜਿੰਦਰ ਸਿੰਘ ਰਾਣਾ, ਜਸਵੰਤ ਸਿੰਘ ਜੋਧਪੁਰੀ ਆਦਿ ਹਾਜ਼ਰ ਸਨ |