ਤਰਨ ਤਾਰਨ, 1 ਮਾਰਚ (ਪਰਮਜੀਤ ਜੋਸ਼ੀ)ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਦੇ ਗ੍ਰਹਿ ਪਿੰਡ ਸ਼ੇਖ ਵਿਖੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਯੂਥ ਆਗੂ ਗੌਰਵਦੀਪ ਸਿੰਘ ਵਲਟੋਹਾ ਵਲੋਂ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਬ੍ਰਹਮਪੁਰਾ ਅਤੇ ਵਲਟੋਹਾ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨੀ ਤਹਿ ਹੈ | ਇਸ ਦਾ ਕਾਰਨ ਅਕਾਲੀ ਦਲ ਦੀ ਹਰਮਨ ਪਿਆਰਤਾ ਦਾ ਦਿਨੋਂ ਦਿਨ ਲੋਕਾਂ ਵਧਣਾ ਹੈ | ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅਕਾਲੀ ਦਲ ਦਿਨੋਂ ਦਿਨ ਤਰੱਕੀ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਲੋਕਾਂ ਦੀ ਖੇਤਰੀ ਪਾਰਟੀ ਹੈ, ਅਕਾਲੀ ਦਲ ਨੇ ਹਮੇਸ਼ਾਂ ਹੀ ਪੰਜਾਬ ਦੇ ਮੁੱਦਿਆਂ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਗੱਲ ਕੀਤੀ ਹੈ, ਜਦਕਿ ਦੂਸਰੀਆਂ ਪਾਰਟੀ ਦੀਆਂ ਸਰਕਾਰਾਂ ਨੇ ਪੰਜਾਬ ਦੇ ਮੁੱਦਿਆਂ ਨੂੰ ਪੂਰੀ ਤਰ੍ਹਾਂ ਅੱਖੋਂ ਪਰੋਖੇ ਕੀਤਾ ਹੈ, ਜਿਸ ਕਾਰਨ ਹੁਣ ਪੰਜਾਬ ਦੇ ਲੋਕ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਨਜ਼ਰ ਆ ਰਹੇ ਹਨ ਅਤੇ ਲੋਕ ਧੜਾਧੜ ਅਕਾਲੀ ਦਲ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿਚ ਵਧ ਰਹੇ ਗੈਂਗਸਟਰਵਾਦ, ਨਸ਼ਿਆਂ, ਫਿਰੌਤੀ ਦੀਆਂ ਘਟਨਾਵਾਂ, ਲੁੱਟਾਂ ਖੋਹਾਂ ਆਦਿ ਅਪਰਾਧਾਂ ਨੂੰ ਠੱਲ੍ਹ ਪਾਉਣ ਵਿਚ ਨਾਕਾਮਯਾਬ ਹੋਏ ਹਨ, ਜਿਸ ਕਾਰਨ ਲੋਕਾਂ ਦਾ 'ਆਪ' ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ | ਉਨ੍ਹਾਂ ਕਿਹਾ ਕਿ 2027 ਵਿਚ ਸ਼ੋ੍ਰਮਣੀ ਅਕਾਲੀ ਦਲ 117 ਸੀਟਾਂ 'ਤੇ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ ਸਰਕਾਰ ਬਣਾਵੇਗਾ | ਇਸ ਮੌਕੇ ਉਨ੍ਹਾਂ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ 2027 ਦੀਆਂ ਚੋਣਾਂ ਸੰਬੰਧੀ ਵਿਚਾਰ ਚਰਚਾ ਵੀ ਕੀਤੀ | ਇਸ ਮੌਕੇ ਸਰਮੇਲ ਸਿੰਘ ਵਾਂ ਸਾਬਕਾ ਮੈਂਬਰ ਬਲਾਕ ਸੰਮਤੀ, ਗਿਆਨ ਸਿੰਘ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਕੁਲਵਿੰਦਰ ਸਿੰਘ ਵਾਂ, ਰਣਜੀਤ ਸਿੰਘ ਰਾਣਾ ਮੰਮਣਕੇ ਸਾਬਕਾ ਸਰਪੰਚ, ਸੁਖਵਿੰਦਰ ਸਿੰਘ ਸ਼ਿੰਦਾ ਸਰਪੰਚ ਗਲਾਲੀਪੁਰ, ਪਲਵਿੰਦਰ ਸਿੰਘ ਪਿੰਕਾ ਸਰਪੰਚ ਮਾਣੋਚਾਲ੍ਹ, ਗੁਰਨਾਮ ਸਿੰਘ ਸਰਪੰਚ ਭੂਰੇ ਗਿੱਲ, ਕੰਵਲਜੀਤ ਸਿੰਘ ਕੋਟ, ਗੁਰਪ੍ਰੀਤ ਸਿੰਘ ਗੋਲਡੀ ਸਰਪੰਚ ਖਹਿਰਾ, ਰਣਜੀਤ ਸਿੰਘ ਰਾਣਾ ਸਾਬਕਾ ਸਰਪੰਚ ਡਿਆਲ ਰਾਜਪੂਤਾਂ, ਰਣਯੋਧ ਸਿੰਘ ਵਾਂ, ਹੀਰਾ ਸਿੰਘ ਮੈਂਬਰ ਬਲਾਕ ਸੰਮਤੀ ਜ਼ੋਨ ਥੇਹ ਬ੍ਰਾਹਮਣਾ, ਹਰਪ੍ਰੀਤ ਸਿੰਘ ਹੈਪੀ, ਜੋਬਨਜੀਤ ਸਿੰਘ, ਹਰਦੇਵ ਸਿੰਘ, ਮਨਪ੍ਰੀਤ ਸਿੰਘ, ਬਿਕਰਮਜੀਤ ਸਿੰਘ ਆਦਿ ਹਾਜ਼ਰ ਸਨ |