23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਘਰ 'ਚ ਦਾਖ਼ਲ ਹੋ ਕੇ ਲੜਕੀ ਨਾਲ ਕੀਤੀ ਕੁੱਟਮਾਰ

ਅਜੀਤ ਡੈਸਕ 03-03-2026
ਤਰਨ ਤਾਰਨ, 2 ਮਾਰਚ (ਇਕਬਾਲ ਸਿੰਘ ਸੋਢੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਇਕ ਲੜਕੀ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ 5 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਗੋਇੰਦਵਾਲ ਵਿਖੇ ਪਰਵਿੰਦਰ ਕੌਰ ਪੁੱਤਰੀ ਰਘਬੀਰ ਸਿੰਘ ਵਾਸੀ ਗੋਇੰਦਵਾਲ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੇ ਪਿਤਾ ਤੋਂ ਵੱਖ ਰਹਿੰਦੀ ਹੈ | ਬਲਜਿੰਦਰ ਸਿੰਘ ਪੁੱਤਰ ਰਘਬੀਰ ਸਿੰਘ, ਬਲਵਿੰਦਰ ਸਿੰਘ ਪੁੱਤਰ ਰਘਬੀਰ ਸਿੰਘ, ਬਲਵਿੰਦਰ ਕੌਰ ਪਤਨੀ ਬਲਜਿੰਦਰ ਸਿੰਘ, ਨਛੱਤਰ ਕੌਰ ਪਤਨੀ ਬਲਵਿੰਦਰ ਸਿੰਘ ਵਾਸੀਅਨ ਗੋਇੰਦਵਾਲ ਸਾਹਿਬ, ਜੁਗਰਾਜ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਹੰਸਾਂਵਾਲਾ ਨੇ ਉਸਦੇ ਘਰ ਦਾਖਲ ਹੋ ਕੇ ਉਸ ਦੀ ਕੁੱਟਮਾਰ ਕੀਤੀ ਹੈ ਅਤੇ ਮਾਰ ਦੇਣ ਦੀਆਂ ਧਮਕੀਆਂ ਦਿੱਤੀਆਂ ਹਨ | ਉਹ ਸੱਟਾਂ ਲੱਗਣ ਕਾਰਨ ਜ਼ਖਮੀ ਹੋ ਗਈ ਹੈ ਅਤੇ ਸਰਕਾਰੀ ਸਿਵਲ ਹਸਪਤਾਲ ਖਡੂਰ ਸਾਹਿਬ ਵਿਖੇ ਦਾਖਲ ਰਹੀ ਹੈ | ਜਾਂਚ ਅਇਧਕਾਰੀ ਏ.ਐੱਸ.ਆਈ. ਅਰਜਨ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ <br/> ਅਗਲੀ ਖ਼ਬਰ ਹੈਰੋਇਨ, ਨਸ਼ੇ ਦੀਆਂ ਗੋਲੀਆਂ, ਕੈਪਸੂਲ, ਪਿਸਟਲ ਅਤੇ ਡਰੱਗ ਮਨੀ ਸਮੇਤ 8 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ. <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।