23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਈਰਾਨ, ਇਜ਼ਰਾਈਲ ਅਤੇ ਅਰਬ ਦੇਸ਼ਾਂ 'ਚ ਫ਼ਸੇ ਪੰਜਾਬੀ-ਭਾਰਤੀਆਂ ਲਈ ਬ੍ਰਹਮਪੁਰਾ ਨੇ ਯੂ.ਐਨ. ਨੂੰ ਚਿੱਠੀ ਲਿਖ ਕੇ ਮੰਗੀ ਮਦਦ <br/>

ਅਜੀਤ ਡੈਸਕ 03-03-2026
ਤਰਨ ਤਾਰਨ, 2 ਮਾਰਚ (ਪਰਮਜੀਤ ਜੋਸ਼ੀ)-ਮੱਧ ਪੂਰਬ (ਮਿਡਲ ਈਸਟ) ਅਤੇ ਖਾਸ ਕਰਕੇ ਇਜ਼ਰਾਈਲ ਅਤੇ ਈਰਾਨ ਦੇ ਆਸ-ਪਾਸ ਭੜਕੀ ਜੰਗ ਦਰਮਿਆਨ ਫ਼ਸੇ ਹਜ਼ਾਰਾਂ ਪੰਜਾਬੀ ਨੌਜਵਾਨਾਂ ਦੀ ਸੁਰੱਖਿਅਤ ਵਾਪਸੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਜਨੇਵਾ ਸਥਿਤ 'ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕਮਿਸ਼ਨ' ਦੇ ਹਾਈ ਕਮਿਸ਼ਨਰ ਵੋਲਕਰ ਤੁਰਕ ਨੂੰ ਇਕ ਬੇਹੱਦ ਪ੍ਰਭਾਵਸ਼ਾਲੀ ਮੰਗ ਪੱਤਰ ਭੇਜ ਕੇ ਜੰਗ ਦੇ ਹਾਲਾਤਾਂ ਵਿਚ ਫ਼ਸੇ ਪੰਜਾਬੀ ਅਤੇ ਭਾਰਤੀ ਪ੍ਰਵਾਸੀ ਮਜ਼ਦੂਰਾਂ ਦੀ ਜਾਨ ਬਚਾਉਣ ਲਈ ਤੁਰੰਤ ਕੌਮਾਂਤਰੀ ਦਖਲ ਦੀ ਜ਼ੋਰਦਾਰ ਮੰਗ ਕੀਤੀ ਹੈ | ਸੰਯੁਕਤ ਰਾਸ਼ਟਰ ਨੂੰ ਲਿਖੇ ਆਪਣੇ ਅਧਿਕਾਰਤ ਪੱਤਰ ਵਿਚ ਜ਼ਮੀਨੀ ਹਕੀਕਤ ਬਿਆਨ ਕਰਦਿਆਂ ਬ੍ਰਹਮਪੁਰਾ ਨੇ ਦੱਸਿਆ ਕਿ ਅਰਬ ਦੇਸ਼ਾਂ ਵਿਚ ਕੰਮ ਕਰਦੇ ਜਿਆਦਾਤਰ ਪੰਜਾਬੀ ਮਜ਼ਦੂਰ ਵਰਗ ਨਾਲ ਸਬੰਧਤ ਹਨ ਅਤੇ ਉਹ ਇਸ ਵੇਲੇ ਬੇਹੱਦ ਸੰਵੇਦਨਸ਼ੀਲ ਹਾਲਾਤਾਂ ਦਾ ਸਾਹਮਣਾ ਕਰ ਰਹੇ ਹਨ | ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੰਯੁਕਤ ਰਾਸ਼ਟਰ ਦੇ ਨਾਲ-ਨਾਲ ਕੂਟਨੀਤਕ ਪੱਧਰ 'ਤੇ ਪ੍ਰਸ਼ਾਸਨਿਕ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ ਅਤੇ ਵਿਦੇਸ਼ਾਂ ਵਿਚ ਫ਼ਸੇ ਪੰਜਾਬੀਆਂ ਦੀ ਹਰ ਪਲ ਦੀ ਖ਼ਬਰ ਰੱਖ ਕੇ ਉਨ੍ਹਾਂ ਦੀ ਸੁਰੱਖਿਅਤ ਘਰ ਵਾਪਸੀ ਯਕੀਨੀ ਬਣਾਈ ਜਾਵੇ |

ਪਿਛਲੀ ਖ਼ਬਰ ਡੀ. ਡੀ. ਆਈ. ਸਕੂਲ ਵਿਖੇ ਹੋਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।