31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਮਹਿਤਾ ਚੌਕ ਦੀਆਂ ਸੰਗਤਾਂ ਵਲੋਂ ਸੰਤ ਬਾਬਾ ਸੁੱਖਾ ਸਿੰਘ ਦਾ ਭਰਵਾਂ ਸਵਾਗਤ-ਜਥੇਦਾਰ ਉਪਕਾਰ ਸਿੰਘ <br/>

ਅਜੀਤ ਡੈਸਕ 04-03-2026
ਤਰਨ ਤਾਰਨ, 3 ਮਾਰਚ (ਇਕਬਾਲ ਸਿੰਘ ਸੋਢੀ)-ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਜਥੇਦਾਰ ਉਪਕਾਰ ਸਿੰਘ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦੇ ਦੱਸਿਆ ਕਿ ਪੱਛਮੀ ਬੰਗਾਲ ਦੀ ਗੁਰਮਤਿ ਪ੍ਰਚਾਰ ਫੇਰੀ 'ਤੇ ਜਾਣ ਤੋਂ ਪਹਿਲਾਂ ਮਹਾਂਪੁਰਖ ਸੰਤ ਬਾਬਾ ਸੁੱਖਾ ਸਿੰਘ ਮਹਿਤਾ ਚੌਕ ਇਲਾਕੇ ਵਿਚ ਪਹੁੰਚੇ, ਜਿੱਥੇ ਕਈ ਨਗਰਾਂ ਦੀਆਂ ਸੰਗਤਾਂ ਵਲੋਂ ਸੰਤ ਬਾਬਾ ਸੁੱਖਾ ਸਿੰਘ ਦਾ ਸਵਾਗਤ ਕੀਤਾ ਗਿਆ | ਬਾਬਾ ਜੀ ਸੰਗਤ ਦੇ ਸੱਦੇ 'ਤੇ ਬਰਾਈਟ ਇਮੀਗ੍ਰੇਸ਼ਨ ਮਹਿਤਾ ਚੌਂਕ ਦੇ ਦਫਤਰ ਪਹੁੰਚੇ, ਜਿੱਥੇ ਸੰਗਤ ਵਲੋਂ ਆਪ ਦਾ ਭਰਵਾਂ ਸਵਾਗਤ ਕੀਤਾ ਗਿਆ | ਮਹਿਤਾ ਚੌਕ ਪਹੁੰਚਣ 'ਤੇ ਇਲਾਕਾ ਨਿਵਾਸੀਆਂ ਵਲੋਂ ਪੰਜਾਬ ਅੰਦਰ ਆਏ ਹੜ੍ਹਾਂ ਮੌਕੇ ਨਿਭਾਈਆਂ ਗਈਆਂ ਸੇਵਾਵਾਂ ਸੇਵਾਵਾਂ ਲਈ ਸੰਤ ਬਾਬਾ ਸੁੱਖਾ ਸਿੰਘ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸੰਗਤ ਵਿਚ ਭਾਈ ਸੰਦੀਪ ਸਿੰਘ, ਭਾਈ ਸੁਬੇਗ ਸਿੰਘ, ਜਗਮੋਹਨ ਸਿੰਘ, ਲਵਪ੍ਰੀਤ ਸਿੰਘ, ਜਥੇਦਾਰ ਉਪਕਾਰ ਸਿੰਘ, ਭਾਈ ਓਾਕਾਰ ਸਿੰਘ ਮਹਿਤਾ, ਅੰਮਿ੍ਤਪਾਲ ਸਿੰਘ, ਸੁਖਦੇਵ ਸਿੰਘ, ਪਰਮਜੀਤ ਸਿੰਘ ਹਰੀ ਸਿੰਘ, ਹਰਜੀਤ ਸਿੰਘ, ਲਵਪ੍ਰੀਤ ਸਿੰਘ ਮਹਿਤਾ, ਵੈਦ ਗੁਰਮੀਤ ਸਿੰਘ ਬੱਦੋਵਾਲ ਅਤੇ ਹੋਰ ਕਈ ਮਾਨਯੋਗ ਸ਼ਖ਼ਸੀਅਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਇਤਿਹਾਸਕ ਕਸਬਾ ਚੋਹਲਾ ਸਾਹਿਬ ਵਿਖੇ ਕੂੜੇ ਦਾ ਡੰਪ ਨਾ ਹੋਣ ਕਰਕੇ ਥਾਂ-ਥਾਂ ਲੱਗ ਰਹੇ ਹਨ ਗੰਦਗੀ ਦੇ ਢੇਰ <br/> ਅਗਲੀ ਖ਼ਬਰ ਪਿੰਡ ਚੂੰਘ ਵਿਖੇ 'ਆਪ' ਦੇ 2 ਮੌਜੂਦਾ ਪੰਚਾਇਤ ਮੈਂਬਰ ਸਮੇਤ 25 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।