01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਵਿਅਕਤੀ ਨਾਲ ਕੀਤੀ ਕੁੱਟਮਾਰ

ਅਜੀਤ ਡੈਸਕ 04-03-2026
ਤਰਨ ਤਾਰਨ, 3 ਮਾਰਚ (ਇਕਬਾਲ ਸਿੰਘ ਸੋਢੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਵਿਅਕਤੀ ਨਾਲ ਕੁੱਟਮਾਰ ਕਰਕੇ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ 5 ਵਿਅਕਤੀਆਂ ਤੋਂ ਇਲਾਵਾ 2 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਸਰਾਏ ਅਮਾਨਤ ਖਾਂ ਵਿਖੇ ਮਨਜਿੰਦਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਭੂਸੇ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਟਰੈਕਟਰ ਪਿੱਛੇ ਟੈਂਕਰ ਪਾ ਕੇ ਪਾਣੀ ਛਿੜਕ ਰਿਹਾ ਸੀ ਤਾਂ ਜੋਬਨਜੀਤ ਸਿੰਘ ਪੁੱਤਰ ਨਰਿੰਦਰ ਸਿੰਘ, ਗੁਰਵਿੰਦਰ ਸਿੰਘ ਪੁੱਤਰ ਨਿਸ਼ਾਨ ਸਿੰਘ, ਹਰਪਾਲ ਸਿੰਘ ਪੁੱਤਰ ਮੋਹਣ ਸਿੰਘ, ਹਰਵਿੰਦਰ ਸਿੰਘ ਪੁੱਤਰ ਹਰਪਾਲ ਸਿੰਘ, ਨਰਿੰਦਰ ਸਿੰਘ ਪੁੱਤਰ ਮੋਹਣ ਸਿੰਘ ਵਾਸੀਆਨ ਭੂਸੇ ਅਤੇ 2 ਅਣਪਛਾਤੇ ਵਿਅਕਤੀਆਂ ਨੇ ਉਸਦੀ ਕੁੱਟਮਾਰ ਕੀਤੀ ਅਤੇ ਗੰਭੀਰ ਸੱਟਾਂ ਲਗਾ ਦਿੱਤੀਆਂ | ਉਹ ਸਿਵਲ ਹਸਪਤਾਲ ਕਸੇਲ ਵਿਖੇ ਦਾਖਲ ਰਿਹਾ ਹੈ | ਜਾਂਚ ਅਧਿਕਾਰੀ ਏ.ਐੱਸ.ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਜ਼ਮੀਨ 'ਤੇ ਕੀਤਾ ਨਾਜਾਇਜ਼ ਕਬਜ਼ਾ, ਚਾਰ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪਿਸਟਲ ਅਤੇ ਕਾਰਤੂਸ ਸਮੇਤ ਕਾਰ ਸਵਾਰ ਵਿਅਕਤੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।