01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਚੋਹਲਾ ਸਾਹਿਬ ਵਿਖੇ ਭੁਪਿੰਦਰ ਸਿੰਘ ਯੂ.ਐਸ.ਏ. ਅਤੇ ਸਿੱਖ ਸਟੂਡੈਂਟ ਐਸੋਸੀਏਸ਼ਨ ਨੇ ਲੋੜਵੰਦ ਵਿਦਿਆਰਥੀਆਂ ਨੂੰ ਸਾਈਕਲ ਵੰਡੇ <br/>

ਲੋੜਵੰਦ ਵਿਦਿਆਰਥੀਆਂ ਨੂੰ ਸਾਈਕਲ ਵੰਡਣ ਮੌਕੇ ਭੁਪਿੰਦਰ ਸਿੰਘ ਯੂ.ਐਸ.ਏ. ਅਤੇ ਸਾਥੀ ਨਾਲ ਹਨ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਤੇ ਹੋਰ | ਤਸਵੀਰ: ਬਲਵਿੰਦਰ ਚੋਹਲਾ <br/> 04-03-2026
ਚੋਹਲਾ ਸਾਹਿਬ, 3 ਮਾਰਚ (ਬਲਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਵਲੋਂ ਭੁਪਿੰਦਰ ਸਿੰਘ (ਯੂ.ਐਸ.ਏ.) ਅਤੇ ਸਿੱਖ ਸਟੂਡੈਂਟ ਐਸੋਸੀਏਸ਼ਨ ਕੈਲੀਫੋਰਨੀਆ ਯੂਨੀਵਰਸਿਟੀ ਸਟੇਟ ਸੈਕਰਾਮੈਂਟ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਚੋਹਲਾ ਸਾਹਿਬ ਵਿਖੇ ਤਕਰੀਬਨ 26 ਲੋੜਵੰਦ ਵਿਦਿਆਰਥੀਆਂ ਨੂੰ ਸਾਈਕਲ ਵੰਡੇ ਗਏ ਹਨ | ਇਹ ਸਹੂਲਤ ਭੁਪਿੰਦਰ ਸਿੰਘ (ਯੂ.ਐਸ.ਏ.) ਅਤੇ ਸਿੱਖ ਸਟੂਡੈਂਟ ਐਸੋਸੀਏਸ਼ਨ ਵਲੋਂ ਆਪਣੀ ਕਿਰਤ-ਕਮਾਈ 'ਚੋਂ ਦਸਵੰਧ ਦੇ ਰੂਪ ਵਿਚ ਪ੍ਰਦਾਨ ਕੀਤੀ ਗਈ ਹੈ | ਬ੍ਰਹਮਪੁਰਾ ਅਤੇ ਸ਼ੇਖ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਿੱਖਿਆ ਵਿਚ ਆਉਣ ਵਾਲੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਇਸ ਤਰ੍ਹਾਂ ਦੇ ਉਪਰਾਲੇ ਬਹੁਤ ਹੀ ਸਰਾਹਣਯੋਗ ਹਨ | ਇਸ ਮੌਕੇ ਉਨ੍ਹਾਂ ਭੁਪਿੰਦਰ ਸਿੰਘ (ਯੂ.ਐਸ.ਏ), ਸਿੱਖ ਸਟੂਡੈਂਟ ਐਸੋਸੀਏਸ਼ਨ ਕੈਲੀਫੋਰਨੀਆ ਯੂਨੀਵਰਸਿਟੀ ਸਟੇਟ ਸੈਕਰਾਮੈਂਟ ਅਤੇ ਉਨ੍ਹਾਂ ਦੇ ਸਾਥੀਆਂ ਸਾਬਕਾ ਸਰਪੰਚ ਏਕਮਕਾਰ ਸਿੰਘ, ਹਰਿੰਦਰ ਸਿੰਘ (ਕੈਨੇਡਾ), ਬਲਜੀਤ ਸਿੰਘ, ਗੁਰਵਿੰਦਰ ਸਿੰਘ ਅਤੇ ਜਸਕਰਨ ਸਿੰਘ ਦਾ ਹਾਰਦਿਕ ਧੰਨਵਾਦ ਕੀਤਾ | ਇਸ ਮੌਕੇ ਸਾਬਕਾ ਸਰਪੰਚ ਅਮਰੀਕ ਸਿੰਘ, ਹਰਜਿੰਦਰ ਸਿੰਘ ਬਾਦਸ਼ਾਹ, ਸੁੱਖਦੇਵ ਸਿੰਘ ਆੜ੍ਹਤੀਆ ਅਤੇ ਡਾ. ਜਤਿੰਦਰ ਸਿੰਘ, ਜਗਰੂਪ ਸਿੰਘ ਪ੍ਰਧਾਨ ਪੱਖੋਪੁਰ, ਕੁਰਿੰਦਰ ਸਿੰਘ ਚੌਹਲਾ ਖ਼ੁਰਦ ਸਮੇਤ ਹੋਰ ਸਕੂਲ ਸਟਾਫ਼ ਮੈਂਬਰ ਵੀ ਮੌਜੂਦ ਸਨ |

ਪਿਛਲੀ ਖ਼ਬਰ ਸਰਹੱਦੀ ਇਲਾਕੇ 'ਚੋਂ ਡਰੋਨ ਅਤੇ ਪਿਸਟਲ ਬਰਾਮਦ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਨਰਸਰੀ ਜਮਾਤ ਦੇ ਵਿਦਿਆਰਥੀਆਂ ਲਈ ਜਿੰਮ ਦਾ ਸਾਮਾਨ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।