01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਪਿੰਡ ਲਾਲਪੁਰਾ ਵਿਖੇ ਗੁਰਸੇਵਕ ਸਿੰਘ ਸ਼ੇਖ ਨੇ ਕੀਤੀ ਮੀਟਿੰਗ <br/>

ਅਜੀਤ ਡੈਸਕ 04-03-2026
ਤਰਨ ਤਾਰਨ, 3 ਮਾਰਚ (ਇਕਬਾਲ ਸਿੰਘ ਸੋਢੀ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਲਾਲਪੁਰਾ ਸਾਬਕਾ ਸਰਪੰਚ ਜਸਪਾਲ ਸਿੰਘ ਲਾਲਪੁਰਾ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਚੇਅਰਮੈਨ ਅਤੇ ਕੋਰ ਕਮੇਟੀ ਮੈਂਬਰ ਗੁਰਸੇਵਕ ਸਿੰਘ ਨੇ 2027 ਦੀਆਂ ਚੋਣਾਂ ਸੰਬੰਧੀ ਮੀਟਿੰਗ ਕੀਤੀ | ਇਸ ਮੌਕੇ ਗੱਲਬਾਤ ਦੌਰਾਨ ਸ. ਸ਼ੇਖ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਦੀ ਭਲਾਈ ਅਤੇ ਵਿਕਾਸ ਨੂੰ ਤਰਜੀਹ ਦਿੱਤੀ ਹੈ ਅਤੇ ਜਦੋਂ ਵੀ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣੀ ਉਦੋਂ ਹੀ ਪੰਜਾਬ ਤਰੱਕੀ ਦੀਆਂ ਲੀਹਾਂ 'ਤੇ ਸੀ ਪਰ ਬਾਅਦ ਵਿਚ ਜਿੰਨੀਆਂ ਵੀ ਸਰਕਾਰਾਂ ਬਣੀਆਂ ਉਨ੍ਹਾਂ ਵਲੋਂ ਪੰਜਾਬ ਸਿਰ ਕਰਜੇ ਦੀ ਪੰਡ ਚੜਾ ਕੇ ਪੰਜਾਬ ਨੂੰ ਕੰਗਾਲੀ ਦੇ ਰਾਹ 'ਤੇ ਤੋਰਿਆ ਹੈ | ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ ਅਤੇ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣੇਗੀ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪਿੱਦੀ ਦੇ ਵਿਦਿਆਰਥੀਆਂ ਨੇ ਮਨਾਈ ਫੁੱਲਾਂ ਨਾਲ ਹੋਲੀ <br/> ਅਗਲੀ ਖ਼ਬਰ ਪੁਲਿਸ ਪਾਰਟੀ 'ਤੇ ਫਾਇਰਿੰਗ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ-ਡੀ.ਐੱਸ.ਪੀ. <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।