01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਸੁਖਬੀਰ ਸਿੰਘ ਬਾਦਲ ਨਾਲ ਗੁਰਸੇਵਕ ਸਿੰਘ ਸ਼ੇਖ ਨੇ ਕੀਤੀ ਮੁਲਾਕਾਤ <br/>

ਅਜੀਤ ਡੈਸਕ 04-03-2026
ਤਰਨ ਤਾਰਨ, 3 ਮਾਰਚ (ਪਰਮਜੀਤ ਜੋਸ਼ੀ)-2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦੇ ਸਾਬਕਾ ਚੇਅਰਮੈਨ ਅਤੇ ਕੋਰ ਕਮੇਟੀ ਮੈਂਬਰ ਗੁਰਸੇਵਕ ਸਿੰਘ ਸ਼ੇਖ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਗਈ ਅਤੇ ਆ ਰਹੀਆਂ ਚੋਣਾਂ ਸੰਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਹਲਕਾ ਖਡੂਰ ਸਾਹਿਬ 'ਚ ਚੱਲ ਰਹੀਆਂ ਗਤੀਵਿਧੀਆਂ ਅਤੇ ਮੁਸ਼ਕਿਲਾਂ ਸੰਬੰਧੀ ਉਨ੍ਹਾਂ ਨੂੰ ਜਾਣੂ ਕਰਵਾਇਆ ਗਿਆ | ਗੱਲਬਾਤ ਦੌਰਾਨ ਸ਼ੇਖ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਉਨ੍ਹਾਂ ਦੀ ਬੜੇ ਸੁਖਾਵੇਂ ਅਤੇ ਵਧੀਆ ਮਾਹੌਲ ਵਿਚ ਮੁਲਾਕਤ ਹੋਈ ਹੈ ਅਤੇ ਉਨ੍ਹਾਂ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਕਈ ਅਹਿਮ ਮੁੱਦਿਆਂ 'ਤੇ ਵਿਚਾਰ ਚਰਚਾ ਹੋਈ ਹੈ | ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ ਅਤੇ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣੇਗੀ |

ਪਿਛਲੀ ਖ਼ਬਰ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ 'ਚ ਹੋਲੀ ਮਨਾਈ <br/> ਅਗਲੀ ਖ਼ਬਰ ਅਮਰੀਕਾ, ਇਜ਼ਰਾਈਲ ਨਿਰਦੋਸ਼ ਮਨੁੱਖਤਾ ਦਾ ਕਤਲੇਆਮ ਕਰੇ ਬੰਦ-ਖਾਲੜਾ ਮਿਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।