02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਪੰਜਾਬ ਰੋਡਵੇਜ਼ ਟਰਾਂਸਪੋਰਟ ਵਰਕਰਜ਼ ਯੂਨੀਅਨ ਏਟਕ ਵਲੋਂ ਸੂਬਾ ਪੱਧਰੀ ਰੋਸ ਰੈਲੀ 7 ਮਾਰਚ ਨੂੰ ਪੱਟੀ ਵਿਖੇ- ਦੀਦਾਰ ਮੰਡ <br/>

ਅਜੀਤ ਡੈਸਕ 04-03-2026
ਪੱਟੀ, 3 ਮਾਰਚ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀਆਂ ਸਹੀ ਅਤੇ ਜਾਇਜ਼ ਮੰਗਾਂ ਨੂੰ ਮੁੱਖ ਰੱਖਦਿਆਂ ਪੰਜਾਬ ਰੋਡਵੇਜ਼ ਟਰਾਂਸਪੋਰਟ ਵਰਕਰ ਯੂਨੀਅਨ ਏਟਕ ਵਲੋਂ ਟਰਾਂਸਪੋਰਟ ਮੰਤਰੀ ਦੇ ਜੱਦੀ ਸ਼ਹਿਰ ਪੱਟੀ ਦੀ ਦਾਣਾ ਮੰਡੀ ਵਿਖੇ 7 ਮਾਰਚ ਦਿਨ ਸਨਿਚਰਵਾਰ ਨੂੰ ਸੂਬਾ ਪੱਧਰੀ ਰੋਸ ਰੈਲੀ ਕਰਨ ਉਪਰੰਤ ਕੈਬਨਿਟ ਮੰਤਰੀ ਦੀ ਰਹਾਇਸ਼ ਤੱਕ ਰੋਸ ਮਾਰਚ ਕੀਤਾ ਜਾਵੇਗਾ | ਇਹ ਪ੍ਰਗਟਾਵਾ ਪੰਜਾਬ ਰੋਡਵੇਜ਼ ਟਰਾਂਸਪੋਰਟ ਵਰਕਰਜ਼ ਯੂਨੀਅਨ ਏਟਕ ਦੇ ਸੂਬਾ ਪ੍ਰਧਾਨ ਦੀਦਾਰ ਸਿੰਘ ਮੰਡ ਨੇ ਪੱਟੀ ਡੀਪੂ ਵਿਖੇ ਗੱਲਬਾਤ ਕਰਦਿਆਂ ਕੀਤਾ | ਦੀਦਾਰ ਸਿੰਘ ਮੰਡ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਸਾਂ ਦੇ ਲੋੜੀਦੇ ਸਪੇਅਰ ਪਾਰਟ ਦੀ ਘਾਟ ਕਾਰਨ ਬੱਸਾਂ ਵਰਕਸ਼ਾਪ ਦਾ ਸ਼ਿੰਗਾਰ ਬਣੀਆਂ ਹੋਈਆਂ ਹਨ, ਜਿਸ ਕਾਰਨ ਵੱਡੇ ਛੋਟੇ ਰੂਟ ਪ੍ਰਭਾਵਿਤ ਹੋਣ ਕਾਰਨ ਸਵਾਰੀਆਂ ਨੂੰ ਵੱਡੀ ਪੱਧਰ 'ਤੇ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੰਗਾਂ ਮੁਸ਼ਕਿਲਾਂ ਨੂੰ ਲੈ ਕੇ 7 ਮਾਰਚ ਦਿਨ ਸ਼ਨੀਵਾਰ ਨੂੰ ਸਥਾਨਿਕ ਸ਼ਹਿਰ ਦੀ ਦਾਣਾ ਮੰਡੀ ਵਿਖੇ ਸੂਬਾ ਪੱਧਰੀ ਰੋਸ ਰੈਲੀ ਕਰਨ ਉਪਰੰਤ ਲਾਲਜੀਤ ਸਿੰਘ ਭੁੱਲਰ ਟਰਾਂਸਪੋਰਟ ਮੰਤਰੀ ਦੀ ਰਿਹਾਇਸ਼ ਤੱਕ ਰੋਸ ਮਾਰਚ ਕਰਕੇ ਮੰਗ ਪੱਤਰ ਦਿੱਤਾ ਜਾਵੇਗਾ | ਇਸ ਮੌਕੇ ਡੀਪੂ ਪ੍ਰਧਾਨ ਗੁਰਲਾਲ ਸਿੰਘ, ਸਕੱਤਰ ਜਰਨੈਲ ਸਿੰਘ, ਪਿ੍ਥੀਪਾਲ ਸਿੰਘ, ਵਿੱਤ ਸਕੱਤਰ ਗੁਰਭੇਜ ਸਿੰਘ, ਬਲਵਿੰਦਰ ਸਿੰਘ, ਇੰਦਰਜੀਤ ਸਿੰਘ, ਚਰਨਜੀਤ ਸਿੰਘ, ਕੁਲਵਿੰਦਰ ਸਿੰਘ ਮਨਾਵਾਂ, ਮਨਸਿਕੰਦਰ ਸਿੰਘ ਅਤੇ ਹਰਵਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਾਬਕਾ ਵਿਧਾਇਕ ਕਿਰਪਾਲ ਸਿੰਘ ਰੰਧਾਵਾ ਦੀ ਯਾਦ 'ਚ ਕਰਵਾਏ ਸੱਭਿਆਚਾਰਕ ਮੇਲੇ ਵਿਚ ਪੁੱਜੀਆਂ ਸਮੂਹ ਸੰਗਤਾਂ ਦਾ ਤਹਿ ਦਿਲੋਂ... ਅਗਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ ਵਿਖੇ ਹੋਲੀ ਦਾ ਜਸ਼ਨ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।