02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਕਿਸਾਨ ਯੋਜਨਾ ਦਾ ਲਾਭ ਲੈਣ ਲਈ ਰਜਿਸਟ੍ਰੇਸ਼ਨ ਕਰਾਉਣੀ ਲਾਜ਼ਮੀ-ਡਾ. ਨਵਤੇਜ <br/>

ਅਜੀਤ ਡੈਸਕ 04-03-2026
ਜੰਡਿਆਲਾ ਗੁਰੂ, 3 ਮਾਰਚ (ਪ੍ਰਮਿੰਦਰ ਸਿੰਘ ਜੋਸਨ)-ਮੁੱਖ ਖੇਤੀਬਾੜੀ ਅਫਸਰ ਜ਼ਿਲ੍ਹਾ ਅੰਮਿ੍ਤਸਰ ਡਾ: ਗੁਰਸਾਹਿਬ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਬਲਾਕ ਜੰਡਿਆਲਾ ਗੁਰੂ ਦੇ ਖੇਤੀਬਾੜੀ ਅਫ਼ਸਰ ਡਾ. ਨਵਤੇਜ ਸਿੰਘ ਨੇ ਸਮੂਹ ਕਿਸਾਨ ਭਾਈਚਾਰੇ ਨੂੰ ਅਹਿਮ ਸੂਚਨਾ ਜਾਰੀ ਕਰਦਿਆਂ ਦੱਸਿਆ ਕਿ ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਪੀ. ਐੱਮ. ਕਿਸਾਨ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ਫਾਰਮਰ ਰਜਿਸਟਰੀ ਵਿਚ ਆਪਣੀ ਰਜਿਸਟ੍ਰੇਸ਼ਨ ਕਰਾਉਣੀ ਲਾਜ਼ਮੀ ਹੋਵੇਗੀ | ਉਨ੍ਹਾਂ ਦੱਸਿਆ ਕਿ ਹੁਣ ਇਸ ਨਵੀਂ ਪ੍ਰਕਿਰਿਆ ਦਾ ਮੁੱਖ ਉਦੇਸ਼ ਕਿਸਾਨਾਂ ਦਾ ਇਕ ਕੇਂਦਰੀ ਡਾਟਾ ਬੇਸ ਤਿਆਰ ਕਰਨਾ ਹੈ ਤਾਂ ਜੋ ਸਰਕਾਰੀ ਸਹਾਇਤਾ ਨਿੱਜੀ ਅਤੇ ਪਾਰਦਰਸ਼ੀ ਤਰੀਕੇ ਨਾਲ ਅਸਲ ਕਿਸਾਨ ਲਾਭਪਾਤਰੀਆਂ ਤੱਕ ਪਹੁੰਚਾਈ ਜਾ ਸਕੇ ਤਾਂ ਜੋ ਭਵਿੱਖ ਵਿਚ ਕੇਵਲ ਉਨ੍ਹਾਂ ਹੀ ਕਿਸਾਨਾਂ ਨੂੰ ਪੀ. ਐੱਮ. ਕਿਸਾਨ ਯੋਜਨਾ ਅਧੀਨ ਮਿਲਣ ਵਾਲੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ, ਜਿਨ੍ਹਾਂ ਨੇ ਆਪਣੀ ਫਾਰਮਰ ਰਜਿਸਟਰੀ ਮੁਕੰਮਲ ਕਰ ਲਈ ਹੋਵੇਗੀ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਵਲੋਂ ਇਹ ਰਜਿਸਟ੍ਰੇਸ਼ਨ ਨਹੀਂ ਕਰਵਾਈ ਜਾਵੇਗੀ ਉਨ੍ਹਾਂ ਦੀਆਂ ਭਵਿੱਖ ਦੀਆਂ ਸਾਰੀਆਂ ਕਿਸ਼ਤਾਂ ਰੁਕ ਸਕਦੀਆਂ ਹਨ | ਉਨ੍ਹਾਂ ਬਲਾਕ ਦੇ ਸਮੂਹ ਸਾਰੇ ਯੋਗ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਦੇਰੀ ਦੇ ਆਪਣੀ ਰਜਿਸਟੇ੍ਰਸ਼ਨ ਪ੍ਰਕਿਰਿਆ ਪੂਰੀ ਕਰਵਾਉਣ |

ਪਿਛਲੀ ਖ਼ਬਰ ਭਾਜਪਾ ਦੀ 14 ਨੂੰ ਹੋਣ ਵਾਲੀ ਮੋਗਾ ਰੈਲੀ ਸੰਬੰਧੀ ਹਲਕਾ ਅਟਾਰੀ ਦੇ ਲੋਕ ਵੱਡੀ ਗਿਣਤੀ 'ਚ ਹੋਣਗੇ ਸ਼ਾਮਿਲ-ਡਾ. ਦੇਵਗਨ... ਅਗਲੀ ਖ਼ਬਰ ਪੰਜਾਬ ਸਰਕਾਰ ਮੁਸੀਬਤ ਦੌਰਾਨ ਖਾੜੀ ਦੇਸ਼ਾਂ 'ਚ ਫਸੇ ਵਿਅਕਤੀਆਂ ਦੇ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ-ਧ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।