02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਜ: ਜਲਾਲ ਉਸਮਾ ਵਲੋਂ ਸ਼੍ਰੋਮਣੀ ਅਕਾਲੀ ਦਲ ਬਾਬਾ ਬਕਾਲਾ ਸਾਹਿਬ ਸ਼ਹਿਰੀ ਦੇ ਵਰਕਰਾਂ ਨਾਲ ਮੀਟਿੰਗ <br/>

ਅਜੀਤ ਡੈਸਕ 04-03-2026
ਬਾਬਾ ਬਕਾਲਾ ਸਾਹਿਬ, 3 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਵਾਰ ਕੀਤੀਆਂ ਜਾ ਰਹੀਆਂ ਪੰਜਾਬ ਬਚਾਓ ਰੈਲੀਆਂ ਤਹਿਤ 2 ਅਪ੍ਰੈਲ ਨੂੰ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਹੋਣ ਜਾ ਰਹੀ ਵਿਸ਼ਾਲ ਰੈਲੀ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਬਾਬਾ ਬਕਾਲਾ ਸਾਹਿਬ ਸ਼ਹਿਰੀ ਦੇ ਆਗੂਆਂ/ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਉਪ ਪ੍ਰਧਾਨ, ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ 2 ਅਪ੍ਰੈਲ ਨੂੰ ਹਲਕੇ ਵਿਚ ਹੋਣ ਜਾ ਰਹੀ ਵਿਸ਼ਾਲ ਰੈਲੀ 'ਚ ਪੱੁਜ ਕੇ ਆਪਣੇ ਮਹਿਬੂਬ ਆਗੂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾ: ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਸਮੇਤ ਸੀਨੀਅਰ ਆਗੂਆਂ ਵਲੋਂ ਦਿੱਤੇ ਜਾਣ ਵਾਲੇ ਪ੍ਰੋਗਰਾਮ-ਵਿਚਾਰ ਸੁਨਣ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਬਾ ਬਕਾਲਾ ਸਾਹਿਬ ਸ਼ਹਿਰੀ ਦੇ ਪ੍ਰਧਾਨ ਮੋਹਣ ਸਿੰਘ ਕੰਗ ਨੇ ਵਿਸ਼ਵਾਸ ਦਿਵਾਇਆ ਕਿ ਉਕਤ ਰੈਲੀ ਦੀ ਰਿਕਾਰਡਤੋੜ ਸਫਲਤਾ ਲਈ ਹਲਕੇ ਦੇ ਆਗੂ ਤੇ ਵਰਕਰ ਰਾਤ ਦਿਨ ਇਕ ਕਰ ਦੇਣਗੇ | ਇਸ ਮੌਕੇ ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਤੇਜਿੰਦਰ ਸਿੰਘ ਅਠੌਲਾ ਸਾ: ਸੰਮਤੀ ਮੈਂਬਰ, ਸੁਖਚੈਨ ਸਿੰਘ ਗਿੱਲ, ਕੁਲਦੀਪ ਸਿੰਘ ਧਾਮੀ, ਕਰਮ ਸਿੰਘ (ਸਾਰੇ ਕੌਂਸਲਰ), ਦਲਬੀਰ ਸਿੰਘ ਭੁੱਲਰ, ਬਲਜੀਤ ਸਿੰਘ ਭੁੱਲਰ, ਬਲਜੀਤ ਸਿੰਘ ਕਾਕਾ, ਗਿਆਨੀ ਕੁਲਵੰਤ ਸਿੰਘ, ਮੈਂਬਰ ਅਜੀਤ ਸਿੰਘ, ਪ੍ਰਤਾਪ ਸਿੰਘ, ਮਾ: ਇਕਬਾਲ ਸਿੰਘ, ਪ੍ਰਧਾਨ ਸੰਤੋਖ ਸਿੰਘ, ਪ੍ਰਧਾਨ ਗੁਰਦਿਆਲ ਸਿੰਘ. ਦਵਿੰਦਰ ਸਿੰਘ ਬਬਲੂ, ਦਾਰਾ ਸਿੰਘ, ਰਣਜੀਤ ਸਿੰਘ, ਬਲਵੰਤ ਸਿੰਘ, ਨਿੰਮਾ ਪ੍ਰਧਾਨ, ਬਖਸ਼ੀਸ਼ ਸਿੰਘ, ਸਵਰਨ ਸਿੰਘ ਕਾਲਾ, ਚਾਚਾ ਮਲਕੀਤ ਸਿੰਘ, ਕਸ਼ਮੀਰ ਸਿੰਘ ਜੋਧਪੁਰੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹੀ ਲੋਕਾਂ ਦੀਆਂ ਉਮੀਦਾਂ 'ਤੇ ਖੜ੍ਹਾ ਰਹਿ ਸਕਦਾ-ਮਜੀਠੀਆ <br/> ਅਗਲੀ ਖ਼ਬਰ ਸੱਤਿਆ ਐਲੀਮੈਂਟਰੀ ਸਕੂਲ ਭੱਟੀਕੇ 'ਚ ਸਾਇੰਸ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।