02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਸ਼੍ਰੋਮਣੀ ਅਕਾਲੀ ਦਲ ਹੀ ਲੋਕਾਂ ਦੀਆਂ ਉਮੀਦਾਂ 'ਤੇ ਖੜ੍ਹਾ ਰਹਿ ਸਕਦਾ-ਮਜੀਠੀਆ <br/>

ਅਜੀਤ ਡੈਸਕ 04-03-2026
ਜੈਂਤੀਪੁਰ/ ਜੇਠੂਵਾਲ, 3 ਮਾਰਚ (ਭੁਪਿੰਦਰ ਸਿੰਘ ਗਿੱਲ, ਮਿੱਤਰਪਾਲ ਸਿੰਘ ਰੰਧਾਵਾ)-ਪੰਜਾਬ ਅੰਦਰ ਲੋਕ ਜਿਹੜੀ ਕਾਨੂੰਨ ਵਿਵਸਥਾ ਅਤੇ ਸਰਵਪੱਖੀ ਵਿਕਾਸ ਦਾ ਮਾੜਾ ਹਾਲ ਵੇਖ ਰਹੇ ਹਨ, ਉਸ ਨਾਲ ਲੋਕਾਂ ਦਾ ਭਰੋਸਾ ਮੁੱਖ ਮੰਤਰੀ ਭਗਵੰਤ ਮਾਨ ਦੀ 'ਆਪ' ਸਰਕਾਰ ਤੋਂ ਪੂਰੀ ਤਰ੍ਹਾਂ ਉੱਠ ਚੁੱਕਾ ਹੈ ਅਤੇ ਲੋਕ ਇਹ ਮਹਿਸੂਸ ਕਰ ਰਹੇ ਹਨ ਕਿ ਜਿਹੜੀਆਂ ਸਹੂਲਤਾਂ ਅਤੇ ਲੋਕ ਭਲਾਈ ਦੇ ਕੰਮ ਪਿਛਲੀ ਬਾਦਲ ਸਰਕਾਰ ਨੇ ਕੀਤੇ ਸਨ ਉਸ ਦੇ ਮੁਕਾਬਲੇ ਹੁਣ ਮੌਜੂਦਾ ਸਮੇਂ 'ਚ ਸੂਬੇ ਦੀ ਆਰਥਿਕ ਤੇ ਸਮਾਜਿਕ ਸਥਿਤੀ ਪੂਰੀ ਤਰ੍ਹਾਂ ਡਾਵਾਂਡੋਲ ਹੋ ਗਈ ਹੈ ਜਿਸ ਦੀ ਜ਼ਿੰਮੇਵਾਰ ਪੰਜਾਬ ਵਿਚਲੀ 'ਆਪ' ਸਰਕਾਰ ਹੈ | ਇਹ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਗੱਲਬਾਤ ਕਰਦਿਆਂ ਕੀਤਾ | ਮਜੀਠੀਆ ਨੇ ਕਿਹਾ ਕਿ ਪੰਜਾਬ ਦਾ ਭਵਿੱਖ ਸ਼੍ਰੋਮਣੀ ਅਕਾਲੀ ਦਲ ਦੇ ਹੱਥ ਵਿਚ ਸੁਰੱਖਿਅਤ ਹੈ ਕਿਉਂਕਿ ਇਹ ਪਾਰਟੀ ਸਾਰੇ ਵਰਗਾਂ ਦੇ ਹਿੱਤ ਵਿਚ ਹੈ ਜਿਸ ਕਰਕੇ ਹੀ ਮੌਜੂਦਾ ਸਮੇਂ 'ਚ ਅਕਾਲੀ ਪਾਰਟੀ ਦੀ ਹਰਮਨ ਪਿਆਰਤਾ ਬਹੁਤ ਜ਼ਿਆਦਾ ਵੱਧ ਗਈ ਹੈ, ਜਿਸ ਨਾਲ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਭਾਜੜਾਂ ਪਈਆਂ ਹੋਈਆਂ ਹਨ | ਉਨ੍ਹਾਂ ਕਿਹਾ ਕਿ ਲੋਕ ਆਪ ਸਰਕਾਰ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ |

ਪਿਛਲੀ ਖ਼ਬਰ ਦਸਮੇਸ਼ ਸਕੂਲ ਬਾਬਾ ਬਕਾਲਾ ਸਾਹਿਬ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ : ਕੁਲਬੀਰ ਸਿੰਘ ਮਾਨ, ਪਿ੍ੰ: ਹਰਵਿੰਦਰ... ਅਗਲੀ ਖ਼ਬਰ ਜ: ਜਲਾਲ ਉਸਮਾ ਵਲੋਂ ਸ਼੍ਰੋਮਣੀ ਅਕਾਲੀ ਦਲ ਬਾਬਾ ਬਕਾਲਾ ਸਾਹਿਬ ਸ਼ਹਿਰੀ ਦੇ ਵਰਕਰਾਂ ਨਾਲ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।