03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਦੇਰ ਸ਼ਾਮ ਟਰੱਕ ਵਲੋਂ ਫੇਟ ਮਾਰਨ ਨਾਲ ਵਿਅਕਤੀ ਦੀ ਦਰਦਨਾਕ ਮੌਤ

ਅਜੀਤ ਡੈਸਕ 04-03-2026
ਅਜਨਾਲਾ, 3 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਸ਼ਾਮ ਅਜਨਾਲਾ ਸ਼ਹਿਰ ਦੇ ਚੁਗਾਵਾਂ ਰੋਡ 'ਤੇ ਇੱਕ ਟਰੱਕ ਵਲੋਂ ਫੇਟ ਮਾਰਨ ਨਾਲ ਗ਼ਰੀਬ ਪਰਿਵਾਰ ਨਾਲ ਸੰਬੰਧਿਤ ਇਕ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ | ਜਾਣਕਾਰੀ ਸਾਂਝੀ ਕਰਦਿਆਂ ਆਕਾਸ਼ਦੀਪ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਪੰਜੂਕਲਾਲ ਨੇ ਦੱਸਿਆ ਕਿ ਉਸ ਦਾ ਚਾਚਾ ਕਾਲਾ ਸਿੰਘ ਹਰੀਕੇ ਪੱਤਣ ਵਿਖੇ ਦਰਿਆ 'ਤੇ ਪੱਥਰ ਲਗਾਉਣ ਦਾ ਕੰਮ ਕਰਦਾ ਸੀ ਤੇ ਅੱਜ ਦੇਰ ਸ਼ਾਮ ਹਰੀਕੇ ਪੱਤਣ ਤੋਂ ਇੱਕ ਮਹੀਨੇ ਬਾਅਦ ਆਪਣੇ ਘਰ ਨੂੰ ਆ ਰਿਹਾ ਸੀ ਤੇ ਜਦੋਂ ਉਹ ਅਜਨਾਲਾ ਸ਼ਹਿਰ ਦੇ ਚੌਕ ਤੋਂ ਥੋੜੀ ਦੂਰ ਚੁਗਾਵਾਂ ਰੋਡ 'ਤੇ ਪਹੁੰਚਿਆ ਤਾਂ ਇਕ ਟਰੱਕ ਵਲੋਂ ਉਸ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਉਹ ਸੜਕ 'ਤੇ ਡਿੱਗ ਪਿਆ | ਆਕਾਸ਼ਦੀਪ ਸਿੰਘ ਨੇ ਦੱਸਿਆ ਕਿ ਸੜਕ 'ਤੇ ਡਿੱਗਣ ਕਾਰਨ ਚਾਚਾ ਕਾਲਾ ਸਿੰਘ ਦੇ ਸਿਰ 'ਤੇ ਗੰਭੀਰ ਸੱਟ ਲੱਗ ਗਈ ਤੇ ਉਹ ਮੌਕੇ 'ਤੇ ਹੀ ਦਮ ਤੋੜ ਗਿਆ | ਉਨ੍ਹਾਂ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਕਾਲਾ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਟਰੱਕ ਡਰਾਈਵਰ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ | ਉਧਰ ਇਸ ਸੜਕ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਅਜਨਾਲਾ ਤੋਂ ਮੌਕੇ 'ਤੇ ਪਹੁੰਚੇ ਏ.ਐੱਸ.ਆਈ. ਬਲਦੇਵ ਰਾਜ ਨੇ ਦੱਸਿਆ ਕਿ ਟਰੱਕ ਨੂੰ ਕਬਜ਼ੇ 'ਚ ਲੈ ਕੇ ਥਾਣਾ ਅਜਨਾਲਾ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਟਰੱਕ ਚਾਲਕ ਨੂੰ ਵੀ ਹਿਰਾਸਤ ਵਿਚ ਲੈ ਲਿਆ ਹੈ | ਉਨ੍ਹਾਂ ਦੱਸਿਆ ਕਿ ਮਿ੍ਤਕ ਕਾਲਾ ਸਿੰਘ ਦੇ ਪਰਿਵਾਰਿਕ ਮੈਂਬਰ ਜੋ ਵੀ ਬਿਆਨ ਲਿਖਾਉਣਗੇ ਉਸ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |

ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਦੀ ਸਾਲਾਨਾ ਖੇਡ ਅਤੇ ਅਥਲੈਟਿਕਸ ਮੀਟ ਸਮਾਪਤ <br/> ਅਗਲੀ ਖ਼ਬਰ ਦਸਮੇਸ਼ ਸਕੂਲ ਬਾਬਾ ਬਕਾਲਾ ਸਾਹਿਬ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ : ਕੁਲਬੀਰ ਸਿੰਘ ਮਾਨ, ਪਿ੍ੰ: ਹਰਵਿੰਦਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।