30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਅਕਾਲੀ ਵਰਕਰਾਂ ਨਾਲ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਮੁਲਾਕਾਤ

ਅਜੀਤ ਡੈਸਕ 08-03-2026

ਫਤਿਆਬਾਦ, 7 ਮਾਰਚ (ਹਰਵਿੰਦਰ ਸਿੰਘ ਧੂੰਦਾ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ, ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਸਬਾ ਫਤਿਆਬਾਦ ਵਿਖੇ ਪਾਰਟੀ ਵਰਕਰਾਂ ਨਾਲ਼ ਮੁਲਾਕਾਤ ਕੀਤੀ | ਇਸ ਮੌਕੇ ਉਨ੍ਹਾਂ ਨੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿਨੋਂ ਦਿਨ ਮਜ਼ਬੂਤ ਹੋ ਰਿਹਾ ਹੈ ਅਤੇ ਲੋਕ ਪਾਰਟੀ ਪ੍ਰਤੀ ਆਪਣਾ ਭਰੋਸਾ ਜਤਾ ਰਹੇ ਹਨ | ਬ੍ਰਹਮਪੁਰਾ ਨੇ ਕਿਹਾ ਕਿ ਹਲਕਾ ਖਡੂਰ ਸਾਹਿਬ ਦਾ ਵਿਕਾਸ ਹਮੇਸ਼ਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਹੀ ਹੋਇਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਜਦੋਂ ਦੁਬਾਰਾ ਅਕਾਲੀ ਸਰਕਾਰ ਬਣੇਗੀ ਤਾਂ ਲੋਕਾਂ ਦੇ ਰੁਕੇ ਹੋਏ ਕੰਮ ਤਰਜੀਹ ਦੇ ਅਧਾਰ 'ਤੇ ਪੂਰੇ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਆਉਣ ਵਾਲੀ ਅਕਾਲੀ ਸਰਕਾਰ ਵਿਚ ਹਲਕੇ ਦੇ ਇਤਿਹਾਸਕ ਨਗਰਾਂ ਦੇ ਸੁੰਦਰੀਕਰਨ ਅਤੇ ਸੁਵਿਧਾਵਾਂ ਵਿਚ ਵਾਧਾ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ, ਜਿਸ ਨਾਲ ਹਲਕੇ ਵਿਚ ਵਪਾਰ ਅਤੇ ਰੁਜ਼ਗਾਰ ਦੇ ਵਸੀਲੇ ਵੀ ਪੈਂਦਾ ਹੋਣਗੇ। ਇਸ ਮੌਕੇ ਸੁਰਿੰਦਰ ਸਿੰਘ ਸ਼ਿੰਦਾ ਬਲਾਕ ਸੰਮਤੀ ਮੈਂਬਰ, ਹਰੀਸ਼ ਕੁਮਾਰ ਗੁੱਜਰ, ਬਲਦੇਵ ਸਿੰਘ ਸ਼ੈਲਰ ਵਾਲੇ, ਜਥੇਦਾਰ ਕੁਲਦੀਪ ਸਿੰਘ, ਮਾਸਟਰ ਸੁਰਿੰਦਰ ਸਿੰਘ, ਜਗਜੀਤ ਸਿੰਘ ਕਾਲੂ, ਰਤਨ ਸਿੰਘ, ਬਿੱਟੂ ਕੇਵਲ, ਮੈਂਬਰ ਬਲਵਿੰਦਰ ਸਿੰਘ ਸਾਬੀ, ਜਸਬੀਰ ਸਿੰਘ ਸਾਬੀ, ਬਲਬੀਰ ਸਿੰਘ, ਅੰਗਰੇਜ਼ ਸਿੰਘ ਮਹੀਂਵਾਲ, ਰਜਿੰਦਰ ਸਿੰਘ ਰਾਜੂ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਮਾਝੇ ਦੇ ਇਤਿਹਾਸਿਕ ਨਗਰ ਪਿੰਡ ਨੌਰੰਗਾਬਾਦ ਵਿਖੇ ਹੋਲੇ ਮਹੱਲੇ ਸੰਬੰਧੀ ਦੀਵਾਨ ਸਜਾਏ ਅਗਲੀ ਖ਼ਬਰ ਬੈਂਕ 'ਚ ਜਾਅਲੀ ਨੋਟ ਜਮ੍ਹਾਂ ਕਰਵਾਉਣ ਵਾਲੇ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।