30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਹੈਰੋਇਨ ਅਤੇ ਚੂਰਾ ਪੋਸਤ ਸਮੇਤ 3 ਵਿਅਕਤੀ ਕਾਬੂ

ਅਜੀਤ ਡੈਸਕ 08-03-2026
ਤਰਨ ਤਾਰਨ, 7 ਮਾਰਚ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਹੈਰੋਇਨ ਅਤੇ ਚੂਰਾ ਪੋਸਤ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਚੋਹਲਾ ਸਾਹਿਬ ਦੇ ਏ.ਐੱਸ.ਆਈ. ਗੁਰਮੁੱਖ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਖਹਿਰਾ ਪੈਲੇਸ ਪੱਖੋਪੁਰ ਦੇ ਸਾਹਮਣੇ ਤੋਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਹੇ ਨਿਰਮਲ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪੱਖੋਪੁਰ ਨੂੰ ਕਾਬੂ ਕੀਤਾ ਹੈ, ਜਿਸ ਪਾਸੋਂ 2 ਗ੍ਰਾਮ ਹੈਰੋਇਨ, ਹੈਰੋਇਨ ਨਾਲ ਲਿਬੜੀ ਹੋਈ ਪੰਨੀ, 10 ਰੁਪਏ ਦਾ ਨੋਟ, ਤੀਲਾਂ ਵਾਲੀ ਡੱਬੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਸ.ਆਈ. ਗੁਰਸਾਹਿਬ ਸਿੰਘ ਨੇ ਪੁਲਿਸ ਪਾਰਟੀ ਸਮੇਤ ਗੰਦਾ ਨਾਲਾ ਪੁੱਲ ਡੱਲ ਵਿਖੇ ਗਸ਼ਤ ਦੌਰਾਨ ਜਰਮਲ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਪੱਟੀ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਪ੍ਰ੍ਰਮਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਮਾਣਕੇ ਨਜ਼ਦੀਕ ਨਾਕਾਬੰਦੀ ਦੌਰਾਨਟ ਸ਼ੱਕ ਦੇ ਅਧਾਰ 'ਤੇ ਸਤਨਾਮ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਜੋਧ ਸਿੰਘ ਵਾਲਾ ਨੂੰ ਕਾਬੂ ਕਰਕੇ ਉਸ ਪਾਸੋਂ 900 ਗ੍ਰਾਮ ਚੂਰਾ ਪੋਸਤ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |
ਪਿਛਲੀ ਖ਼ਬਰ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਸਿੱਖਣ ਸਹਾਇਕ ਸਮੱਗਰੀ ਸੰਬੰਧੀ ਦੋ ਰੋਜ਼ਾ ਵਰਕਸ਼ਾਪ ਲਗਾਈ ਅਗਲੀ ਖ਼ਬਰ ਪਤੀ ਦੀ ਮੌਤ, ਪਤਨੀ ਦੇ ਬਿਆਨਾਂ 'ਤੇ ਚਾਰ ਵਿਅਕਤੀਆਂ ਦੇ ਖ਼ਿਲਾਫ਼ ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।