31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਖ਼ਾਲਸਾਈ ਮਾਰਚ ਦਾ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਿੱਘਾ ਸਵਾਗਤ ਕੀਤਾ ਜਾਵੇਗਾ-ਧਰਵਿੰਦਰ ਸਿੰਘ

ਅਜੀਤ ਡੈਸਕ 08-03-2026
ਝਬਾਲ, 7 ਮਾਰਚ (ਸੁਖਦੇਵ ਸਿੰਘ)- ਸ਼ਹੀਦ ਭਾਈ ਤਾਰਾ ਸਿੰਘ ਵਾਂ ਅਤੇ ਸਮੂਹ ਸ਼ਹੀਦ ਸਿੰਘਾਂ ਦੇ 300 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਆਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ 9 ਮਾਰਚ ਤੋਂ ਸ਼ੁਰੂ 'ਗੁਰ ਸਿਖਾ ਇਕੋ ਪਿਆਰ ਗੁਰ ਮਿਤਾ ਪੁਤਾ ਭਾਈਆ' ਲਹਿਰ ਤਹਿਤ ਨਗਰ ਕੀਰਤਨ ਦੇ ਰੂਪ ਵਿਚ ਖਾਲਸਾਈ ਮਾਰਚ ਦਾ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਪੁੱਜਣ 'ਤੇ ਨਿੱਘਾ ਸਵਾਗਤ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਅਤੇ ਮੈਨੇਜਰ ਧਰਵਿੰਦਰ ਸਿੰਘ ਮਾਨੋਚਾਹਲ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਯੋਜਿਤ ਨਗਰ ਕੀਰਤਨ ਦਾ 9 ਮਾਰਚ ਦੀ ਰਾਤ ਨੂੰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਪੁੱਜਣ 'ਤੇ ਨਿੱਘਾ ਸਵਾਗਤ ਕੀਤਾ ਜਾਵੇਗਾ ਜਿਸ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਗੁਰਦੁਆਰਾ ਬੀੜ ਸਾਹਿਬ ਤੋਂ ਗੁਰਦੁਆਰਾ ਦੀਪ ਸਿੰਘ ਜਨਮ ਅਸਥਾਨ ਪਹੂਵਿੰਡ ਲਈ 10 ਮਾਰਚ ਨੂੰ ਸਵੇਰੇ 9 ਵਜੇ ਆਰੰਭ ਹੋਵੇਗਾ | ਉਨ੍ਹਾਂ ਦੱਸਿਆ ਕਿ ਇਸ ਮੌਕੇ ਸ੍ਰੀ ਆਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਸੰਗਤਾਂ ਦੇ ਦਰਸ਼ਨ ਕਰਨਗੇ | ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਪੁਲ ਬਘਿਆੜੀ, ਸਵਾਰਗਾਪੁਰੀ, ਅੱਡਾ ਝਬਾਲ ਤੋਂ ਭਿੱਖੀਵਿੰਡ ਰੋਡ ਤੋਂ ਅੱਡਾ ਗੱਗੋਬੂਹਾ, ਸੁਰਸਿੰਘ ਤੋਂ ਹੁੰਦਾ ਹੋਇਆ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਜਨਮ ਅਸਥਾਨ ਪਹੂਵਿੰਡ ਵਿਖੇ ਰਾਤ ਦਾ ਵਿਸ਼ਰਾਮ ਕਰੇਗਾ |
ਪਿਛਲੀ ਖ਼ਬਰ ਮੁੱਖ ਮੰਤਰੀ ਨੂੰ ਮਿਲਾਉਣ ਦਾ ਵਾਅਦਾ ਫਿਰ ਨਿਕਲਿਆ ਲਾਰਾ ਅਗਲੀ ਖ਼ਬਰ ਜਗਤਪੁਰਾ ਦੁੱਧ ਉਤਪਾਦਕ ਸਹਿਕਾਰੀ ਸਭਾ ਸਰਹਾਲੀ ਨੇ ਮੁਨਾਫਾ ਵੰਡ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।