31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਮੁੱਖ ਮੰਤਰੀ ਨੂੰ ਮਿਲਾਉਣ ਦਾ ਵਾਅਦਾ ਫਿਰ ਨਿਕਲਿਆ ਲਾਰਾ

ਵਿਧਾਇਕ ਸਰਵਨ ਸਿੰਘ ਧੁੰਨ ਨੂੰ ਮੰਗ ਪੱਤਰ ਸੌਂਪਦੇ ਹੋਏ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂ | ਅਜੀਤ ਤਸਵੀਰ <br/> 08-03-2026
ਭਿੱਖੀਵਿੰਡ, 7 ਮਾਰਚ (ਬੌਬੀ)-ਅਮਰਕੋਟ ਵਿਖੇ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਆਏ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਨਾਲ ਵਾਅਦਾ ਕਰਕੇ ਆਿਖ਼ਰ ਫਿਰ ਪ੍ਰਸ਼ਾਸਨ ਆਪਣੀ ਜੁਬਾਨ ਤੋਂ ਮੁਕਰਿਆ ਅਤੇ ਉਨ੍ਹਾਂ ਦਾ ਮੰਗ ਪੱਤਰ ਹਲਕਾ ਵਿਧਾਇਕ ਨੂੰ ਦਿਵਾ ਕੇ ਬੁੱਤਾ ਸਾਰਿਆ ਗਿਆ | ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਹਰਨੰਦ ਸਿੰਘ ਬੱਲਿਆਂਵਾਲਾ, ਕਰਨਬੀਰ ਸਿੰਘ ਪਹੂੰਵਿੰਡ ਅਤੇ ਬਖਸ਼ੀਸ਼ ਸਿੰਘ ਉੱਧੋਕੇ ਆਦਿ ਨੇ ਦੱਸਿਆ ਕਿ ਵੋਟਾਂ ਮੌਕੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਅਤੇ ਭਗਵੰਤ ਮਾਨ ਨੇ ਵਾਅਦੇ ਕੀਤੇ ਸਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਪਰੰਤ ਬੇਰੁਜ਼ਗਾਰਾਂ ਦੀਆਂ ਸਾਰੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ ਅਤੇ ਸਾਰੇ ਵਿਭਾਗਾਂ 'ਚ ਭਰਤੀ ਕੈਲੰਡਰ ਲਾਗੂ ਕਰਕੇ ਹਰੇਕ ਸਾਲ ਸਾਰੀਆਂ ਖਾਲੀ ਅਸਾਮੀਆਂ ਉੱਤੇ ਭਰਤੀ ਕੀਤੀ ਜਾਇਆ ਕਰੇਗੀ ਪਰ ਚਾਰ ਸਾਲਾਂ 'ਚ ਸਿੱਖਿਆ ਵਿਭਾਗ ਵਿਚ ਨਰਸਰੀ, ਈ.ਟੀ.ਟੀ., ਮਾਸਟਰ ਕੇਡਰ, ਲੈਕਚਰਾਰ ਅਤੇ ਸਹਾਇਕ ਪ੍ਰੋਫੈਸਰ ਤੱਕ ਦੀ ਇਕ ਵੀ ਨਵੀਂ ਅਸਾਮੀ ਜਾਰੀ ਨਹੀਂ ਕੀਤੀ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਹਜ਼ਾਰਾਂ ਬੇਰੁਜ਼ਗਾਰ ਓਵਰਏਜ਼ ਹੋ ਚੁੱਕੇ ਹਨ, ਉਹ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਸਿੱਖਿਆ ਤੇ ਸਿਹਤ ਵਿਭਾਗ ਵਿਚ ਭਰਤੀ ਦੀ ਮੰਗ ਕਰਦੇ ਆ ਰਹੇ ਹਨ | ਪ੍ਰੰਤੂ ਅੱਜ ਤੱਕ ਇਕ ਵਾਰ ਵੀ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਪੈਨਲ ਲੈ ਕੇ ਬੇਰੁਜ਼ਗਾਰਾਂ ਦੇ ਨਾਲ ਨਹੀਂ ਬੈਠੇ ਸਗੋਂ ਮੰਗ ਪੱਤਰ ਦੇਣ ਗਏ ਬੇਰੁਜ਼ਗਾਰਾਂ ਨੂੰ ਜ਼ੇਲ੍ਹਾਂ -ਥਾਣਿਆਂ ਵਿਚ ਡੱਕ ਦਿੱਤਾ ਜਾਂਦਾ ਹੈ | ਅੱਜ ਵੀ ਉਹ ਆਪਣੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਨੂੰ ਮਿਲਣ ਵਾਸਤੇ ਪਹੁੰਚੇ ਸਨ, ਪ੍ਰੰਤੂ ਪ੍ਰਸ਼ਾਸਨ ਵਲੋਂ ਬੇਰੁਜ਼ਗਾਰਾਂ ਦੀ ਮੀਟਿੰਗ ਮੁੱਖ ਮੰਤਰੀ ਨਾਲ ਕਰਵਾਉਣ ਦਾ ਭਰੋਸਾ ਦੇ ਕੇ ਬਾਅਦ ਵਿਚ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਨੂੰ ਮੰਗ ਪੱਤਰ ਦਿਵਾਇਆ ਗਿਆ |
ਪਿਛਲੀ ਖ਼ਬਰ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ ਐਜੂਕੇਸ਼ਨ ਖਡੂਰ ਸਾਹਿਬ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਅਗਲੀ ਖ਼ਬਰ ਖ਼ਾਲਸਾਈ ਮਾਰਚ ਦਾ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਿੱਘਾ ਸਵਾਗਤ ਕੀਤਾ ਜਾਵੇਗਾ-ਧਰਵਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।