01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਪਿੰਡਾਂ ਦੇ ਵਿਕਾਸ ਲਈ ਸਭ ਨੂੰ ਮਿਲਜੁਲ ਕੇ ਕੰਮ ਕਰਨ ਦੀ ਲੋੜ-ਮਾਂਗਾ ਸਰਾਏ

ਅਜੀਤ ਡੈਸਕ 08-03-2026
ਚਵਿੰਡਾ ਦੇਵੀ, 7 ਮਾਰਚ (ਸਤਪਾਲ ਸਿੰਘ ਢੱਡੇ)-ਪਿੰਡ ਹਾਂਸ ਵਿਖੇ ਸਰਪੰਚ ਗੁਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਪਿੰਡਾਂ ਦੇ ਵਿਕਾਸ ਸੰਬੰਧੀ ਮੀਟਿੰਗ ਕੀਤੀ ਗਈ ਜਿਸ ਦੀ ਪ੍ਰਧਾਨਗੀ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਮਨਜਿੰਦਰ ਸਿੰਘ ਮਾਂਗਾ ਸਰਾਏ ਅਤੇ ਰਜ਼ਿਰਵਰ ਰਣਧੀਰ ਸਿੰਘ ਵਲੋਂ ਸਾਂਝੇ ਤੌਰ 'ਤੇ ਕੀਤੀ ਗਈ | ਮੀਟਿੰਗ ਦੌਰਾਨ ਇਲਾਕੇ ਦੇ ਪਿੰਡਾਂ ਦੇ ਸਮੂਹਿਕ ਵਿਕਾਸ, ਬੁਨਿਆਦੀ ਸਹੂਲਤਾਂ 'ਚ ਸੁਧਾਰ ਅਤੇ ਲੋਕਾਂ ਨੂੰ ਆ ਰਹੀਆਂ ਦਿਨਚਰੀਆ ਸੰਬੰਧੀ ਸਮੱਸਿਆਵਾਂ ਦੇ ਹੱਲ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਮਨਜਿੰਦਰ ਸਿੰਘ ਮਾਂਗਾ ਸਰਾਏ ਨੇ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪਿੰਡ ਵਾਸੀਆਂ, ਪੰਚਾਇਤਾਂ ਅਤੇ ਸਰਕਾਰ ਨੂੰ ਮਿਲਜੁਲ ਕੇ ਕੰਮ ਕਰਨ ਦੀ ਲੋੜ ਹੈ | ਉਨ੍ਹਾਂ ਹੋਰ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਪਿੰਡਾਂ ਨੂੰ ਤਰੱਕੀ ਦੀਆਂ ਲੀਹਾਂ 'ਤੇ ਲਿਆਉਣ ਲਈ ਲਗਾਤਾਰ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ | ਰਜ਼ਿਰਵਰ ਰਣਧੀਰ ਸਿੰਘ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਸਰਪੰਚ ਗੁਰਪ੍ਰੀਤ ਸਿੰਘ ਹਾਂਸ, ਨਿਸ਼ਾਨ ਸਿੰਘ ਹਾਂਸ, ਗੁਰਲਾਲ ਸਿੰਘ ਹਾਂਸ, ਹਰਜਿੰਦਰ ਸਿੰਘ ਹਾਂਸ ਸਮੇਤ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਬਰਨਾਲਾ ਦੀ ਕਿਸਾਨ ਮਹਾਂ ਰੈਲੀ ਸੰਬੰਧੀ ਕੁੱਲ ਹਿੰਦ ਕਿਸਾਨ ਸਭਾ ਤੇ ਸਬਜ਼ੀ ਉਤਪਾਦਕ ਜਥੇਬੰਦੀ ਦੀ ਮੀਟਿੰਗ ਅਗਲੀ ਖ਼ਬਰ ਸੇਵਾ ਮੁਕਤੀ ਮੌਕੇ ਐੱਸ.ਐੱਲ.ਏ. ਰਵਿੰਦਰਜੀਤ ਕੌਰ ਨੂੰ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।