ਝਬਾਲ, 28 ਮਾਰਚ (ਸਰਬਜੀਤ ਸਿੰਘ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਸਤਨਾਮ ਸਿੰਘ ਬਾਠ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹਲ ਵਿਖੇ ਮੈਗਾ ਪੀ.ਟੀ.ਐੱਮ. ਅਤੇ ਮਾਪਿਆਂ ਦੀ ਵਰਕਸ਼ਾਪ ਲਗਾਈ ਗਈ | ਇਸ ਪੀ.ਟੀ.ਐੱਮ. ਦਾ ਮੁੱਖ ਮਕਸਦ ਮਾਪਿਆਂ ਨੂੰ ਵਿਦਿਆਰਥੀਆਂ ਦੀ ਸਾਲਾਨਾ ਕਾਰਗੁਜ਼ਾਰੀ ਬਾਰੇ ਜਾਣੂ ਕਰਵਾਉਣਾ ਸੀ ਇਸਦੇ ਨਾਲ ਹੀ ਨਵੇਂ ਸ਼ੁਰੂ ਹੋ ਰਹੇ ਵਿਦਿਅਕ ਵਰ੍ਹੇ ਦੌਰਾਨ ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਵੱਧ ਤੋਂ ਵੱਧ ਦਾਖਲਾ ਲੈਣ ਲਈ ਪ੍ਰੇਰਿਤ ਕਰਨਾ, ਰੋਜ਼ਾਨਾ ਵਿਦਿਆਰਥੀ ਹਾਜ਼ਰੀ ਐੱਸ.ਐੱਮ.ਐੱਸ. ਅਲਰਟ ਕਰਨਾ, 14 ਸਾਲ ਦੀ ਉਮਰ ਦੀਆਂ ਸਾਰੀਆਂ ਲੜਕੀਆਂ ਨੂੰ ਐੱਚ.ਪੀ.ਵੀ. ਟੀਕਾਕਰਨ ਦੀ ਜਾਣਕਾਰੀ ਦੇਣਾ ਅਤੇ ਹੁਨਰ ਸਿੱਖਿਆ ਆਯੋਜਨ ਯੋਜਨਾ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਕੂਲ ਮੁਖੀ ਸਿਮਰਨਜੀਤ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਦੇ ਮਾਪਿਆਂ ਦੇ ਨਾਲ ਗੱਲਬਾਤ ਕਰਦੇ ਹੋਏ ਮਾਪਿਆਂ ਨੂੰ ਸਕੂਲਾਂ ਦੇ ਵਿਕਾਸ 'ਚ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਮੂਹ ਸਕੂਲ ਸਟਾਫ ਮੈਂਬਰ ਹਾਜ਼ਰ ਸਨ |