ਖਡੂਰ ਸਾਹਿਬ, 28 ਮਾਰਚ (ਰਸ਼ਪਾਲ ਸਿੰਘ ਕੁਲਾਰ)- ਵਿਧਾਨ ਸਭਾ ਹਲਕਾ ਖਡੂਰ ਸਾਹਿਬ ਪਿੰਡ ਦੀਨੇਵਾਲ ਵਿਖੇ ਜਤਿੰਦਰ ਸਿੰਘ ਟੋਨੀ ਸਾਬਕਾ ਸਰਪੰਚ ਦੇ ਗ੍ਰਹਿ ਵਿਖੇ ਦਲਬੀਰ ਸਿੰਘ ਜਹਾਂਗੀਰ ਦੀ ਅਗਵਾਈ ਹੇਠ ਵਰਕਰ ਮਿਲਣੀ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਅਕਾਲੀ ਦਲ ਹੀ ਇਕ ਐਸੀ ਪਾਰਟੀ ਹੈ, ਜਿਸ ਨੇ ਹਮੇਸ਼ਾ ਹੀ ਪੰਜਾਬ ਦੇ ਹੱਕਾਂ ਦੀ ਗੱਲ ਕੀਤੀ ਹੈ ਅਤੇ ਪੰਜਾਬ ਵਿਰੋਧੀ ਫੈਸਲਿਆਂ ਦਾ ਡੱਟ ਕੇ ਵਿਰੋਧ ਕੀਤਾ ਹੈ, ਜਦਕਿ ਮੌਜੂਦਾ 'ਆਪ' ਸਰਕਾਰ ਦੇ ਕਾਰਜਕਾਲ ਦੌਰਾਨ ਲੋਕ ਸਹੂਲਤਾਂ ਨੂੰ ਤਰਸ ਰਹੇ ਹਨ | ਉਨ੍ਹਾਂ ਵਰਕਰਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰ ਰਹਿਣ ਅਤੇ ਘਰ ਘਰ ਅਕਾਲੀ ਦਲ ਦੀਆਂ ਨੀਤੀਆਂ ਨੂੰ ਪਹੁੰਚਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਜਤਿੰਦਰ ਸਿੰਘ ਮੈਂਬਰ ਪੰਚਾਇਤ, ਕੁਲਵੰਤ ਸਿੰਘ, ਬਖਸ਼ਾ ਸਿੰਘ, ਤਰਸੇਮ ਸਿੰਘ, ਰਸਪਾਲ ਸਿੰਘ, ਅਮਰਜੀਤ ਸਿੰਘ, ਸਤਨਾਮ ਸਿੰਘ ਮੈਂਬਰ ਪੰਚਾਇਤ, ਰਣਧੀਰ ਸਿੰਘ, ਰਾਜਵੀਰ ਸਿੰਘ ਸਾਬਕਾ ਪੰਚਾਇਤ ਮੈਂਬਰ, ਜਸਵੰਤ ਸਿੰਘ ਅਤੇ ਹੋਰ ਅਕਾਲੀ ਵਰਕਰ ਹਾਜ਼ਰ ਸਨ |