02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਪਿੰਡ ਬਾਠ ਵਿਖੇ ਬ੍ਰਹਮਪੁਰਾ ਦੀ ਅਗਵਾਈ ਵਿਚ ਮੀਟਿੰਗ <br/>

ਅਜੀਤ ਡੈਸਕ 29-03-2026
ਤਰਨ ਤਾਰਨ, 28 ਮਾਰਚ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਪਿੰਡ ਬਾਠ ਵਿਖੇ ਪਰਮਜੀਤ ਸਿੰਘ ਬਾਠ ਮੈਂਬਰ ਬਲਾਕ ਸੰਮਤੀ ਦੇ ਗ੍ਰਹਿ ਵਿਖੇ ਦਲਬੀਰ ਸਿੰਘ ਜਹਾਂਗੀਰ ਦੀ ਅਗਵਾਈ ਹੇਠ ਵਰਕਰਾਂ ਦੀ ਮੀਟਿੰਗ ਹੋਈ | ਇਸ ਮੀਟਿੰਗ 'ਚ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸੰਬੋਧਨ ਕਰਦਿਆਂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੰਮ ਕੀਤੇ ਹਨ ਅਤੇ ਜਦੋਂ ਵੀ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣੀ, ਉਦੋਂ ਹੀ ਲੋਕਾਂ ਨੂੰ ਸਾਰੀਆਂ ਸੁੱਖ ਸਹੂਲਤਾਂ ਮਿਲੀਆਂ, ਜੋ ਕਿ ਹੁਣ ਬੰਦ ਹੋ ਚੁੱਕੀਆਂ ਹਨ | ਉਨ੍ਹਾਂ ਵਰਕਰਾਂ ਨੂੰ 2027 ਦੀਆਂ ਚੋਣਾਂ ਵਿਚ ਅਕਾਲੀ ਦਲ ਦੀ ਜਿੱਤ ਲਈ ਦਿਨ ਰਾਤ ਇਕ ਕਰਨ ਲਈ ਕਿਹਾ | ਇਸ ਮੌਕੇ ਵੱਸਣ ਸਿੰਘ, ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ, ਗੁਰਸਾਬ ਸਿੰਘ, ਗੁਰਪ੍ਰੀਤ ਸਿੰਘ ਬਾਠ, ਪ੍ਰਤਾਪ ਸਿੰਘ, ਰਣਜੀਤ ਸਿੰਘ, ਇੰਦਰਜੀਤ ਸਿੰਘ, ਹਰਜੀਤ ਸਿੰਘ, ਸਰਬਜੀਤ ਸਿੰਘ, ਨਛੱਤਰ ਸਿੰਘ, ਕੁਲਬੀਰ ਸਿੰਘ, ਜਰਮਨ ਸਿੰਘ, ਜੋਬਨਜੀਤ ਸਿੰਘ, ਸੁਖਦੇਵ ਸਿੰਘ, ਬਲਵਿੰਦਰ ਸਿੰਘ, ਅਮਰਜੀਤ ਸਿੰਘ, ਸਵਰਨ ਸਿੰਘ ਅਤੇ ਹੋਰ ਅਕਾਲੀ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਕਿਸਾਨਾਂ ਨੇ ਰਸੂਲਪੁਰ ਰਾਜਭਾਗ ਨਹਿਰ ਦੀ ਉਸਾਰੀ ਸੰਬੰਧੀ ਅਪੱਤੀ ਪ੍ਰਗਟਾਈ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪਿੱਦੀ ਵਿਖੇ ਸਾਲਾਨਾ ਪ੍ਰੀਖਿਆਵਾਂ ਦਾ ਨਤੀਜਾ ਐਲਾਨਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।