02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ 31 ਮਾਰਚ ਤੋਂ ਸ਼ੁਰੂ <br/>

ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦਾ ਮਨਮੋਹਕ ਦਿ੍ਸ਼ | ਅਜੀਤ ਤਸਵੀਰ <br/> 29-03-2026
ਤਰਨ ਤਾਰਨ, 28 ਮਾਰਚ (ਇਕਬਾਲ ਸਿੰਘ ਸੋਢੀ)-ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 31 ਮਾਰਚ ਤੋਂ 9 ਅਪ੍ਰੈਲ ਤੱਕ ਸ੍ਰੀ ਗੁਰੂ ਅਰਜਨ ਦੇਵ ਕੀਰਤਨ ਦਰਬਾਰ ਸਭਾ ਅਤੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਦੇ ਸਹਿਯੋਗ ਨਾਲ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਵਿਚ ਕਰਵਾਏ ਜਾ ਰਹੇ ਹਨ | ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਵਿਚ 31 ਮਾਰਚ ਨੂੰ ਗੁਰਦੁਆਰਾ ਲਕੀਰ ਸਾਹਿਬ ਫਤਹਿਚੱਕ ਤਰਨ ਤਾਰਨ ਵਿਖੇ, 1 ਅਪ੍ਰੈਲ ਨੂੰ ਗੁਰਦੁਆਰਾ ਪੁਲਿਸ ਕਾਲੋਨੀ ਅੰਮਿ੍ਤਸਰ ਰੋਡ ਨੇਡੇ ਸਟੇਡੀਅਮ ਤਰਨ ਤਾਰਨ ਵਿਖੇ, 2 ਅਪ੍ਰੈਲ ਨੂੰ ਗੁਰਦੁਆਰਾ ਭਗਤ ਨਾਮਦੇਵ ਜੀ ਮੁਹੱਲਾ ਟਾਂਕਕਸ਼ੱਤਰੀ ਤਰਨ ਤਾਰਨ ਵਿਖੇ, 3 ਅਪ੍ਰੈਲ ਨੂੰ ਗੁਰਦੁਆਰਾ ਖੂਹ ਬੀਬੀ ਭਾਨੀ ਜੀ ਤਰਨ ਤਾਰਨ ਵਿਖੇ, 4 ਅਪ੍ਰੈਲ ਨੂੰ ਗੁਰਦੁਆਰਾ ਗੁਰੂ ਕਾ ਖੂਹ ਤਰਨ ਤਾਰਨ ਵਿਖੇ, 5 ਅਪ੍ਰੈਲ ਨੂੰ ਗੁਰਦੁਆਰਾ ਸਿੰਘ ਸਭਾ ਆਫੀਸਰ ਐਵੇਨਿਊ ਫੋਕਲ ਪੁਆਇੰਟ ਤਰਨ ਤਾਰਨ ਵਿਖੇ ਸ਼ਾਮ 6 ਵਜੇ ਤੋਂ ਲੈ ਕੇ ਰਾਤ 10 ਵਜੇ ਤੱਕ ਕਰਵਾਏ ਜਾ ਰਹੇ ਹਨ | ਇਸ ਤਰ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ 7 ਅਪ੍ਰੈਲ ਨੂੰ ਕਥਾ ਅਸਥਾਨ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਸਮਾਗਮ ਕਰਵਾਏ ਜਾਣਗੇ | 7 ਅਪ੍ਰੈਲ ਨੂੰ ਸਵੇਰੇ ਅਲੌਕਿਕ ਨਗਰ ਕੀਰਤਨ ਸ੍ਰੀ ਗੁਰੂ ਅਰਜਨ ਦੇਵ ਨਿਵਾਸ ਅਸਥਾਨ ਤੋਂ ਆਰੰਭ ਹੋਵੇਗਾ, ਜੋ ਕਿ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਜਾਵੇਗਾ, ਜਿਥੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ | 8 ਅਪ੍ਰੈਲ ਨੂੰ ਗੁਰਮਤਿ ਸਮਾਗਮ ਕਥਾ ਅਸਥਾਨ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਸ਼ਾਮ 5 ਵਜੇ ਤੋਂ ਲੈ ਕੇ ਰਾਤ 12 ਵਜੇ ਤੱਕ ਹੋਣਗੇ | 9 ਅਪ੍ਰੈਲ ਨੂੰ ਕਥਾ ਅਸਥਾਨ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਕੀਰਤਨ ਅਤੇ ਗੁਰਮਤਿ ਸਮਾਗਮ ਸ਼ਾਮ 5 ਵਜੇ ਤੋਂ ਰਾਤ 12 ਵਜੇ ਤੱਕ ਹੋਵੇਗਾ | ਸਮਾਗਮ ਤੋਂ ਪਹਿਲਾਂ ਸਵੇਰੇ ਸਾਢੇ 9 ਵਜੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪੈਣਗੇ ਉਪਰੰਤ ਸੰਗਤਾਂ ਮਿਲ ਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਨਗੀਆਂ | ਇਨ੍ਹਾਂ ਕਰਵਾਏ ਜਾ ਰਹੇ ਸਮਾਗਮਾਂ ਵਿਚ ਪੰਥ ਪ੍ਰਸਿੱਧ ਵੱਖ-ਵੱਖ ਕੀਰਤਨੀ, ਰਾਗੀ, ਢਾਡੀ ਅਤੇ ਕਵੀਸ਼ਰੀ ਜਥੇ ਪਹੁੰਚ ਕੇ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ | ਇਨ੍ਹਾਂ ਸਮਾਗਮਾਂ ਦੌਰਾਨ ਰਾਤ ਸਮੇਂ ਅਲੌਕਿਕ ਆਤਿਸ਼ਬਾਜੀ ਹੋਵੇਗੀ ਅਤੇ ਸੰਗਤਾਂ ਵਿਚ ਮਠਿਆਈਆਂ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਣਗੇ |

ਪਿਛਲੀ ਖ਼ਬਰ ਲਾਕਡਾਊਨ ਦੀ ਚਰਚਾ ਵਿਚਕਾਰ ਪੈਟਰੋਲੀਅਮ ਪਦਾਰਥਾਂ ਦੀ ਕਮੀ ਨੇ ਲੋਕਾਂ ਦੀ ਵਧਾਈ ਚਿੰਤਾ ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ 31 ਮਾਰਚ ਤੋਂ ਸ਼ੁਰੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।