ਤਰਨ ਤਾਰਨ, 28 ਮਾਰਚ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਨੇ ਵੱਖ-ਵੱਖ ਜਗ੍ਹਾ 'ਤੇ ਕਾਰਵਾਈ ਕਰਦਿਆਂ ਹੈਰੋਇਨ ਸਮੇਤ 7 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਝਬਾਲ ਦੇ ਏ.ਐੱਸ.ਆਈ. ਜਤਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਦਾਣਾ ਮੰਡੀ ਝਬਾਲ ਤੋਂ ਕੁਲਦੀਪ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪੱਧਰੀ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਪ੍ਰਦੂਮਣ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਲੱਕੜ ਆਰਾ ਮੁਰਾਦਪੁਰਾ ਤੋਂ ਵਿਸ਼ਾਲ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਮੁਹੱਲਾ ਮੁਰਾਦਪੁਰ ਤਰਨ ਤਾਰਨ ਨੂੰ ਕਾਬੂ ਕਰਕੇ ਉਸ ਪਾਸੋਂ 18 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਹੀਰਾ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਨੌਰੰਗਾਬਾਦ ਤੋਂ ਸਾਹਿਬ ਸਿੰਘ ਪੁੱਤਰ ਰਾਮ ਸਿੰਘ ਵਾਸੀ ਨੌਰੰਗਾਬਾਦ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਸ.ਆਈ. ਸਾਹਿਬ ਸਿੰਘ ਨੇ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਖਾਲੜਾ ਤੋਂ ਬਲਵੀਰ ਸਿੰਘ ਪੁੱਤਰ ਗੁਰਮੁੱਖ ਸਿੰਘ, ਗੁਰਸੇਵਕ ਸਿੰਘ ਪੁੱਤਰ ਸੁੱਖਾ ਸਿੰਘ ਵਾਸੀਅਨ ਵਾਸੀ ਮੱਦਰ ਮੱਥਰਾ ਭਾਗੀ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ 191 ਗ੍ਰਾਮ ਆਈਸ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਸਿਟੀ ਪੱਟੀ ਦੇ ਏ.ਐਸੱ.ਆਈ. ਅਮਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਲਵਕਰਨ ਸਿੰਘ ਪੁੱਤਰ ਲੇਟ ਸਵਿੰਦਰ ਸਿੰਘ ਵਾਸੀ ਪਿੰ੍ਰਗੜੀ ਹਰੀਕੇ ਨੂੰ ਕਾਬੂ ਕਰਕੇ ਉਸਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਐੱਸ.ਆਈ. ਵਿਪਨ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਤੂਤ ਤੋਂ ਗੁਰਭਿੰਦਰ ਸਿੰਘ ਪੁੱਤਰ ਜੈਮਲ ਸਿੰਘ ਵਾਸੀ ਤੂਤ ਨੂੰ ਕਾਬੂ ਕਰਕੇ ਉਸ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਵੱਖ-ਵੱਖ ਥਾਣਿਆਂ ਵਿਚ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ |