03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸਰਕਾਰੀ ਐਲੀਮੈਂਟਰੀ ਸਕੂਲ ਦੋਦੇ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ <br/>

ਅਜੀਤ ਡੈਸਕ 29-03-2026
ਝਬਾਲ, 28 ਮਾਰਚ (ਸੁਖਦੇਵ ਸਿੰਘ)-ਸਰਕਾਰੀ ਐਲੀਮੈਂਟਰੀ ਸਕੂਲ ਦੋਦੇ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਮੁੱਖ ਅਧਿਆਪਕ ਜਰਨੈਲ ਸਿੰਘ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ ਅਤੇ ਵੱਖ-ਵੱਖ ਖੇਤਰ ਵਿਚ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ | ਉਨ੍ਹਾਂ ਨੇ ਬੱਚਿਆਂ ਨੂੰ ਆਪਣੇ ਮਾਪਿਆਂ ਦਾ ਸਤਿਕਾਰ ਕਰਨ ਅਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਮਾਪਿਆ ਨੂੰ ਵੱਧ ਤੋਂ ਵੱਧ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਲਈ ਕਿਹਾ | ਇਸ ਮੌਕੇ ਸਕੂਲ ਵਿਚ ਬੱਚਿਆਂ ਦੇ ਬੌਧਿਕ ਅਤੇ ਸਰੀਰਕ ਵਿਕਾਸ ਨਾਲ ਸਬੰਧਤ ਮਟੀਰੀਅਲ ਦੇ ਸਟਾਲ ਵੀ ਲਗਾਏ ਗਏ | ਇਸ ਮੌਕੇ ਰੁਪਿੰਦਰ ਕੌਰ ਅਤੇ ਰਣਜੀਤ ਕੌਰ ਨੇ ਸਰਕਾਰ ਵਲੋਂ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਸਿੱਖਿਆ, ਖੇਡਾਂ ਅਤੇ ਵੱਖ-ਵੱਖ ਗਤੀਵਿਧੀਆਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ | ਸਕੂਲੀ ਬੱਚਿਆਂ ਵਲੋਂ ਗਿੱਧਾ ਤੇ ਭੰਗੜਾ ਪੇਸ਼ ਕੀਤਾ ਗਿਆ | ਇਸ ਮੌਕੇ ਚੇਅਰਮੈਨ ਸੁਖਵਿੰਦਰ ਕੌਰ, ਰਾਜਵਿੰਦਰ ਕੌਰ, ਗੁਰਵੰਤ ਕੌਰ, ਮਨਪ੍ਰੀਤ ਕੌਰ, ਵਿਦਿਆਰਥੀ ਅਤੇ ਮਾਪੇ ਹਾਜ਼ਰ ਸਨ |

ਪਿਛਲੀ ਖ਼ਬਰ ਬਾਬਾ ਤੁਲਸੀ ਦਾਸ ਝੁੱਗੀ ਵਾਲਿਆਂ ਦੀ ਯਾਦ 'ਚ ਜੋੜ ਮੇਲਾ ਬਿਹਾਰੀਪੁਰ ਵਿਖੇ 2 ਤੋਂ ਸ਼ੁਰੂ <br/> ਅਗਲੀ ਖ਼ਬਰ ਪੀ.ਐੱਮ.ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੈਰੋਂ 'ਚ ਮੈਗਾ ਪੀ.ਟੀ.ਐੱਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।