03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਹਲਕਾ ਬਾਬਾ ਬਕਾਲਾ ਦੀ 2 ਅਪ੍ਰੈਲ ਦੀ 'ਪੰਜਾਬ ਬਚਾਓ ਰੈਲੀ' ਲਈ ਭਾਰੀ ਉਤਸ਼ਾਹ : ਨਾਗੋਕੇ

ਅਜੀਤ ਡੈਸਕ 29-03-2026
ਬਾਬਾ ਬਕਾਲਾ ਸਾਹਿਬ, 28 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-'ਹਲਕਾ ਬਾਬਾ ਬਕਾਲਾ ਸਾਹਿਬ ਵਿਖੇ 2 ਅਪ੍ਰੈਲ ਨੂੰ ਸ਼੍ਰੋਮਣੀ ਅਕਾਲੀ ਦਲ ਦੀ 'ਪੰਜਾਬ ਬਚਾਓ ਰੈਲੀ' ਲਈ ਹਲਕੇ ਦੇ ਯੂਥ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਇਹ ਰੈਲੀ ਪਿਛਲੇ ਸਾਰੇ ਰਿਕਾਰਡ ਤੋੜ ਦੇਵੇਗੀ |' ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਸੀਨੀਅਰ ਅਕਾਲੀ ਆਗੂ ਅਤੇ ਸਰਕਲ ਪ੍ਰਧਾਨ ਜਥੇਦਾਰ ਹਰਦੇਵ ਸਿੰਘ ਨਾਗੋਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਜ: ਨਾਗੋਕੇ ਨੇ ਕਿਹਾ ਕਿ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਬਾਬਾ ਬਕਾਲਾ ਸਾਹਿਬ ਦੀ ਅਗਵਾਈ ਹੇਠ ਹੋਣ ਵਾਲੀ ਰੈਲੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਅਤੇ ਮਾਝੇ ਦੇ ਜਰਨੈਲ ਆਗੂ ਸ: ਬਿਕਰਮ ਸਿੰਘ ਮਜੀਠੀਆ ਸਮੇਤ ਸੀਨੀਅਰ ਲੀਡਰਸ਼ਿਪ ਸੰਬੋਧਨ ਕਰੇਗੀ | ਉਨ੍ਹਾਂ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਮੂਹ ਅਹੁਦੇਦਾਰਾਂ/ਵਰਕਰਾਂ/ਪੰਚਾਂ/ਸਰਪੰਚਾਂ ਨੂੰ ਅਪੀਲ ਕੀਤੀ ਕਿ ਰੈਲੀ ਦੀ ਕਾਮਯਾਬੀ ਲਈ ਹੁਣ ਤੋਂ ਹੀ ਕਮਰਕੱਸੇ ਕੱਸ ਲੈਣ ਅਤੇ ਵੱਡੀ ਗਿਣਤੀ ਵਿਚ ਟਰੈਕਟਰ-ਟਰਾਲੀਆਂ ਸਮੇਤ ਪੁੱਜ ਕੇ ਇਸ ਰੈਲੀ ਨੂੰ ਕਾਮਯਾਬ ਕਰਨ |
ਪਿਛਲੀ ਖ਼ਬਰ ਹਲਕਾ ਬਾਬਾ ਬਕਾਲਾ ਦੀ 2 ਅਪ੍ਰੈਲ ਦੀ 'ਪੰਜਾਬ ਬਚਾਓ ਰੈਲੀ' ਲਈ ਭਾਰੀ ਉਤਸ਼ਾਹ : ਨਾਗੋਕੇ ਅਗਲੀ ਖ਼ਬਰ ਤ੍ਰੈ ਸ਼ਤਾਬਦੀ ਖਾਲਸਾ ਕਾਲਜ ਵਿਖੇ ਸਾਲਾਨਾ ਡਿਗਰੀ ਵੰਡ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।