03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਅਟਾਰੀ ਵਿਖੇ ਅੰਮਿ੍ਤ ਸੰਚਾਰ ਅੱਜ

ਅਜੀਤ ਡੈਸਕ 29-03-2026
ਅਟਾਰੀ ਸਰਹੱਦ, 28 ਮਾਰਚ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਨੌਵੇਂ ਪਾਤਿਸ਼ਾਹ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਅਟਾਰੀ ਵਿਖੇ ਅੰਮਿ੍ਤ ਸੰਚਾਰ ਕਰਵਾਇਆ ਜਾ ਰਿਹਾ ਹੈ, ਇਸ ਸੰਬੰਧ ਵਿੱਚ ਵੱਖ-ਵੱਖ ਪਿੰਡਾਂ ਦੀ ਸੰਗਤ ਨੂੰ ਸੂਚਿਤ ਕਰਨ ਦੀ ਸੇਵਾ ਲਗਾਤਾਰ ਜਾਰੀ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਗੁਰਦੀਪ ਸਿੰਘ ਅਟਾਰੀ ਨੇ ਆਖਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਟਾਰੀ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਸ੍ਰੀ ਸਹਿਜ ਪਾਠ ਸੇਵਾ ਵਲੋਂ ਸੰਗਤਾਂ ਨੂੰ ਪ੍ਰੇਰਨਾ ਕਰਕੇ ਸਹਿਜ ਪਾਠ ਨਾਲ ਜੋੜਿਆ ਗਿਆ ਸੀ, ਜਿਸ ਦੇ ਸਮੂਹਿਕ ਭੋਗ ਨਵੰਬਰ 2025 ਵਿਚ ਪਾਏ ਗਏ ਸਨ | ਇਸੇ ਸੰਬੰਧ ਵਿਚ ਸੰਗਤਾਂ ਨੂੰ ਅੰਮਿ੍ਤ ਛਕ ਕੇ ਸਿੰਘ ਸੱਜਣ ਦੀ ਪ੍ਰੇਰਨਾ ਕੀਤੀ ਜਾ ਰਹੀ | 29 ਮਾਰਚ 2026 ਦਿਨ ਐਤਵਾਰ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਅਟਾਰੀ ਵਿਖੇ ਸਵੇਰੇ 11 ਵਜੇ ਅੰਮਿ੍ਤ ਸੰਚਾਰ ਹੋ ਰਿਹਾ ਹੈ | ਵੱਖ-ਵੱਖ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਅਤੇ ਸਕੂਲਾਂ ਵਿਚ ਪਹੁੰਚ ਕੇ ਬੱਚਿਆਂ ਅਤੇ ਮਾਪਿਆਂ ਨੂੰ ਅੰਮਿ੍ਤ ਛਕਣ ਦੀ ਪ੍ਰੇਰਨਾ ਕੀਤੀ ਗਈ ਹੈ ਤਾਂ ਜੋ ਆਉਣ ਵਾਲੀ ਪੀੜੀ ਨਸ਼ਿਆਂ ਦੀ ਦਲਦਲ ਵਿਚ ਫਸਣ ਤੋਂ ਬਚ ਸਕੇ ਅਤੇ ਪਰਮਾਤਮਾ ਨੂੰ ਮਿਲਣ ਦਾ ਮਨੁੱਖਾ ਜੀਵਨ ਦਾ ਮਨੋਰਥ ਸਿੱਧ ਕਰ ਸਕਣ |
ਪਿਛਲੀ ਖ਼ਬਰ ਮਾਤਾ ਜਸਬੀਰ ਕੌਰ ਜੇਠੂਵਾਲ ਦੀ ਅੰਤਿਮ ਅਰਦਾਸ 'ਚ ਵੱਖ-ਵੱਖ ਸ਼ਖ਼ਸੀਅਤਾਂ ਹੋਈਆਂ ਸ਼ਾਮਿਲ ਸਿੰਘ ਸਾਹਿਬ ਗਿਆਨੀ ਰਾਜਦੀਪ ਸ... ਅਗਲੀ ਖ਼ਬਰ ਹਲਕਾ ਬਾਬਾ ਬਕਾਲਾ ਦੀ 2 ਅਪ੍ਰੈਲ ਦੀ 'ਪੰਜਾਬ ਬਚਾਓ ਰੈਲੀ' ਲਈ ਭਾਰੀ ਉਤਸ਼ਾਹ : ਨਾਗੋਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।