ਤਰਨ ਤਾਰਨ, 29 ਮਾਰਚ (ਹਰਿੰਦਰ ਸਿੰਘ)-ਗੁਰੂ ਅਰਜਨ ਦੇਵ ਜੀ ਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮਿਤੀ 31 ਮਾਰਚ ਤੋਂ 9 ਅਪ੍ਰੈਲ 2026 ਤੱਕ ਤਰਨ ਤਾਰਨ ਸ਼ਹਿਰ 'ਚ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਸਮੂਹ ਮੈਂਬਰ ਸ੍ਰੀ ਗੁਰੂ ਅਰਜਨ ਦੇਵ ਕੀਰਤਨ ਦਰਬਾਰ ਸਭਾ ਤੇ ਪ੍ਰਬੰਧਕ ਕਮੇਟੀ ਗੁਰਦੁਆਰਾ ਲਕੀਰ ਸਾਹਿਬ ਅਤੇ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਸਹਿਤ ਮਨਾਏ ਜਾ ਰਹੇ ਹਨ | ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ ਗੁਰਦੁਆਰਾ ਲਕੀਰ ਸਾਹਿਬ ਫਤਹਿਚੱਕ ਤੋਂ ਹੋਵੇਗੀ | ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਲਕੀਰ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ ਪੱਡਾ ਨੇ ਦੱਸਿਆ ਕਿ ਪ੍ਰਕਾਸ਼ ਪੁਰਬਾਂ ਸੰਬੰਧੀ 31 ਮਾਰਚ ਨੂੰ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਗੁਰਦੁਆਰਾ ਲਕੀਰ ਸਾਹਿਬ ਵਿਖੇ ਸਮਾਗਮ ਹੋਣਗੇ | ਇਸ ਦੌਰਾਨ ਵੱਖ-ਵੱਖ ਰਾਗੀ ਜਥੇ ਤੇ ਕਥਾਵਾਚਕ, ਜਿਨ੍ਹਾਂ ਵਿਚ ਭਾਈ ਅਮਨਦੀਪ ਸਿੰਘ ਕੀਰਤਨੀ ਜਥਾ ਗੁਰਦੁਆਰਾ ਲਕੀਰ ਸਾਹਿਬ, ਗਿਆਨੀ ਗੁਰਬਚਨ ਸਿੰਘ ਕਲਸੀਆਂ ਪ੍ਰਚਾਰਕ ਸ਼ੋ੍ਰਮਣੀ ਕਮੇਟੀ, ਭਾਈ ਨਿਸ਼ਾਨ ਸਿੰਘ ਤਰਨ ਤਾਰਨ, ਗਿਆਨੀ ਪਿ੍ਤਪਾਲ ਸਿੰਘ ਕਥਾਵਾਚਕ ਗੁਰਦੁਆਰਾ ਦੂਖ ਨਿਵਾਰਣ ਸਾਹਿਬ ਪਟਿਆਲਾ, ਭਾਈ ਗੁਰਕੀਰਤ ਸਿੰਘ ਹਜੂਰੀ ਰਾਗੀ ਅੰਮਿ੍ਤਸਰ ਨਤਮਸਤਕ ਹੋਣ ਆਈ ਸੰਗਤ ਨੂੰ ਗੁਰਬਾਣੀ ਰਾਹੀਂ ਨਿਹਾਲ ਕਰਨਗੇ |