ਤਰਨ ਤਾਰਨ, 30 ਮਾਰਚ (ਪਰਮਜੀਤ ਜੋਸ਼ੀ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਵਰਕਰ ਮਿਲਣੀਆਂ ਦੇ ਪ੍ਰੋਗਰਾਮਾਂ ਦੀ ਲੜੀ ਤਹਿਤ ਪਿੰਡ ਭੁੱਲਰ ਵਿਖੇ ਸੰਦੀਪ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਨਾਲ ਮਿਲਣੀ ਕੀਤੀ ਗਈ | ਇਸ ਮੌਕੇ ਸੀਨੀਅਰ ਅਕਾਲੀ ਆਗੂ ਤੇ ਮੀਤ ਪ੍ਰਧਾਨ ਦਲਬੀਰ ਸਿੰਘ ਜਹਾਂਗੀਰ ਅਤੇ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਕੋਰ ਕਮੇਟੀ ਮੈਂਬਰ ਯੂਥ ਅਕਾਲੀ ਦਲ ਵੀ ਹਾਜ਼ਰ ਸਨ | ਵਰਕਰਾਂ ਨੂੰ ਸੰਬੋਧਨ ਕਰਦਿਆਂ ਬ੍ਰਹਮਪੁਰਾ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਤੋਂ ਬਾਅਦ ਪਹਿਲਾਂ ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਆਪਣੇ ਕਾਰਜਕਾਲ ਦੌਰਾਨ ਕਰੀਬ 10 ਸਾਲਾਂ ਵਿਚ ਪੰਜਾਬ ਦੇ ਬੁਨਿਆਦੀ ਢਾਂਚੇ ਲਈ ਕੋਈ ਵੱਡਾ ਕੰਮ ਨਹੀਂ ਕੀਤਾ, ਜਿਸ ਨਾਲ ਪੰਜਾਬ ਦੇਸ਼ ਪੱਧਰ 'ਤੇ ਅੱਗੇ ਵਧ ਸਕੇ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੌਰਾਨ ਵੱਡੇ ਪੱਧਰ 'ਤੇ ਵਿਕਾਸ ਕਾਰਜ ਕੀਤੇ ਗਏ, ਜਿਨ੍ਹਾਂ ਦੀ ਟੱਕਰ ਹੋਰ ਕੋਈ ਸਰਕਾਰ ਨਹੀਂ ਦੇ ਸਕੀ | ਬ੍ਰਹਮਪੁਰਾ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਵਰਕਰਾਂ ਨੂੰ ਹੁਣ ਤੋਂ ਹੀ ਤਿਆਰ ਰਹਿਣ ਦੀ ਅਪੀਲ ਕੀਤੀ ਅਤੇ ਪਿੰਡ ਪੱਧਰ 'ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕਿਹਾ | ਇਸ ਮੌਕੇ ਦਲਬੀਰ ਸਿੰਘ ਜਹਾਂਗੀਰ ਅਤੇ ਗੁਰਸੇਵਕ ਸਿੰਘ ਸ਼ੇਖ ਨੇ ਵੀ ਵਰਕਰਾਂ ਨੂੰ ਸੰਬੋਧਨ ਕੀਤਾ | ਇਸ ਮੌਕੇ ਸੁਰਜੀਤ ਸਿੰਘ, ਮਾਸਟਰ ਖਜਾਨ ਸਿੰਘ, ਚਮਕੌਰ ਸਿੰਘ, ਨਵਜੋਤ ਸਿੰਘ, ਨਵਤੇਜ ਸਿੰਘ, ਡਾ. ਕੁਲਦੀਪ ਸਿੰਘ, ਡਾ. ਅਮਨ ਭੁੱਲਰ, ਭਾਗ ਸਿੰਘ, ਰਾਜਬੀਰ ਸਿੰਘ, ਕਾਬਲ ਸਿੰਘ ਯੂ.ਐਸ.ਏ., ਬਿਕਰਮਜੀਤ ਸਿੰਘ, ਨਵਜੋਤ ਸਿੰਘ, ਸੁਖਵਿੰਦਰ ਸਿੰਘ, ਕੁਲਵਿੰਦਰ ਸਿੰਘ, ਜਗੀਰ ਸਿੰਘ, ਡਾ. ਅਮਰਜੀਤ ਸਿੰਘ, ਤੇਜਿੰਦਰ ਸਿੰਘ ਕਾਲਾ, ਸਾਬ ਸਿੰਘ, ਅਮਰੀਕ ਸਿੰਘ ਬਾਠ, ਮੁਖਤਾਰ ਸਿੰਘ, ਗੁਰਭੇਜ ਸਿੰਘ, ਕਾਬਲ ਸਿੰਘ ਤੇ ਨਵਦੀਪ ਸਿੰਘ ਆਦਿ ਹਾਜ਼ਰ ਸਨ |
ਪਿੰਡ ਭੁੱਲਰ 'ਚ ਬ੍ਰਹਮਪੁਰਾ ਅਤੇ ਸ਼ੇਖ ਵਲੋਂ ਵਰਕਰ ਮਿਲਣੀ ਦੌਰਾਨ ਚੋਣਾਂ ਲਈ ਤਿਆਰੀਆਂ ਤੇਜ਼ <br/>
ਪਿੰਡ ਭੁੱਲਰ ਵਿਖੇ ਅਕਾਲੀ ਵਰਕਰਾਂ ਨਾਲ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ, ਦਲਬੀਰ ਸਿੰਘ ਜਹਾਂਗੀਰ ਤੇ ਗੁਰਸੇਵਕ ਸਿੰਘ ਸ਼ੇਖ | ਤਸਵੀਰ: ਗੁਰਪ੍ਰੀਤ ਸਿੰਘ ਲਵਲੀ <br/>
31-03-2026