ਤਰਨ ਤਾਰਨ, 30 ਮਾਰਚ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਨੋਨੇ ਵਿਖੇ ਪਲਵਿੰਦਰ ਸਿੰਘ ਨੰਬਰਦਾਰ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਵਿਸ਼ੇਸ਼ ਤੌਰ 'ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਪਹੁੰਚੇ | ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਅਕਾਲੀ ਦਲ ਦਾ ਇਤਿਹਾਸ ਗੌਰਵਮਈ ਹੈ ਅਤੇ ਕੁਰਬਾਨੀਆਂ ਭਰਿਆ ਹੈ | ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਵਿਚ ਪੰਜਾਬ ਵਿਚ ਅਕਾਲੀ ਸਰਕਾਰ ਜਰੂਰ ਬਣੇਗੀ ਅਤੇ ਲੋਕ ਤਿਆਰ ਬਰ ਤਿਆਰ ਬੈਠੇ ਹਨ | ਇਸ ਮੌਕੇੇ ਰਣਧੀਰ ਸਿੰਘ, ਸਿੰਦਰਪਾਲ ਸਿੰਘ ਸਾਬਕਾ ਸਰਪੰਚ, ਮਿਲਖਾ ਸਿੰਘ, ਕੁਲਦੀਪ ਸਿੰਘ, ਗੁਰਦੀਪ ਸਿੰਘ, ਕਸ਼ਮੀਰ ਸਿੰਘ, ਚੇਤ ਸਿੰਘ, ਬਖਸ਼ੀਸ਼ ਸਿੰਘ, ਅਮਰੀਕ ਸਿੰਘ, ਗੱਜਣ ਸਿੰਘ, ਗੁਰਭੇਜ ਸਿੰਘ, ਸ਼ੇਰਬਾਜ ਸਿੰਘ ਆਦਿ ਤੋਂ ਇਲਾਵਾ ਪਿੰਡ ਨਿਵਾਸੀ ਵੀ ਮੌਜੂਦ ਸਨ |
ਪਿੰਡ ਨੋਨੇ ਵਿਖੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਵਿਚ ਮੀਟਿੰਗ <br/>
ਪਿੰਡ ਨੋਨੇ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ ਉਪਰੰਤ ਗੱਲਬਾਤ ਕਰਦੇ ਹੋਏ ਰਵਿੰਦਰ ਸਿੰਘ ਬ੍ਰਹਮਪੁਰਾ, ਨਾਲ ਗੁਰਸੇਵਕ ਸਿੰਘ ਸ਼ੇਖ ਆਦਿ | ਤਸਵੀਰ:ਗੁਰਪ੍ਰੀਤ ਸਿੰਘ ਲਵਲੀ<br/>
31-03-2026