15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਨਿਊਜ਼ੀਲੈਂਡ ਦੇ ਧੜਾਧੜ ਵੀਜ਼ੇ ਲਗਵਾ ਰਹੇ ਹਨ ਗੈਵੀ ਕਲੇਰ

ਅਜੀਤ ਡੈਸਕ 31-03-2026
ਤਰਨ ਤਾਰਨ, 30 ਮਾਰਚ (ਹਰਿੰਦਰ ਸਿੰਘ)-ਪੰਜਾਬ ਦੇ ਨਾਮਵਰ ਸਟੱਡੀ ਵੀਜ਼ਾ ਮਾਹਿਰ ਗੈਵੀ ਕਲੇਰ ਵਲੋਂ ਵਿਦਿਆਰਥੀਆਂ ਦੇ ਧੜਾ-ਧੜ ਵੱਡੇ ਪੱਧਰ 'ਤੇ ਨਿਊਜ਼ੀਲੈਂਡ ਦੇ ਵੀਜ਼ੇ ਲਗਾਏ ਜਾ ਰਹੇ ਹਨ | ਨਿਊਜ਼ੀਲੈਂਡ ਦੇ ਵੀਜ਼ਿਆਂ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਗੈਵੀ ਕਲੇਰ ਨੇ ਦੱਸਿਆ ਕਿ ਇਸ ਸਮੇਂ ਸਿਰਫ ਨਿਊਜ਼ੀਲੈਂਡ ਇਕਲੌਤਾ ਦੇਸ਼ ਹੈ ਜੋ ਕਿਸੇ ਵੀ ਦੇਸ਼ ਤੋਂ ਰਿਫਿਊਜ ਵਿਦਿਆਰਥੀ ਨੂੰ ਵੀਜ਼ੇ ਦੇ ਰਿਹਾ ਹੈ ਅਤੇ ਖਾਸ ਕਰਕੇ ਜੋ ਵਿਦਿਆਰਥੀ ਆਸਟ੍ਰੇਲੀਆ ਤੋਂ ਰਿਫਿਊਜ ਹੋ ਚੁੱਕੇ ਹਨ ਅਤੇ ਨਿਰਾਸ਼ ਹੋ ਕੇ ਘਰ ਬੈਠ ਗਏ ਹਨ, ਉਹ ਇਸ ਮੌਕੇ ਦਾ ਲਾਭ ਉਠਾ ਸਕਦੇ ਹਨ | ਉਨ੍ਹਾਂ ਦੱਸਿਆ ਜਿਨ੍ਹਾਂ ਵਿਦਿਆਰਥੀਆਂ ਨੇ 2025 ਵਿਚ ਬਾਰ੍ਹਵੀਂ ਪਾਸ ਕੀਤੀ ਹੈ, ਉਹ ਭਾਵੇਂ ਕਿਸੇ ਵੀ ਬੋਰਡ ਤੋਂ ਹੋਵੇ ਜਾਂ ਫਿਰ ਚੇਂਜ ਬੋਰਡ ਵਾਲੇ ਵਿਦਿਆਰਥੀ ਵੀ ਅਪਲਾਈ ਕਰ ਸਕਦੇ ਹਨ | ਆਇਲਟਸ ਜਾਂ ਪੀ.ਟੀ.ਈ. 'ਚੋਂ ਓਵਰਆਲ 5.5 ਸਕੋਰ ਲੈ ਕੇ ਨਿਊਜ਼ੀਲੈਂਡ ਲਈ ਅਪਲਾਈ ਕਰ ਸਕਦੇ ਹਨ | ਇਸ ਦੇ ਨਾਲ ਹੀ ਜੇਕਰ ਕੋਈ ਸਪਾਊਸ ਵੀਜ਼ੇ ਤੇ ਨਿਊਜ਼ੀਲੈਂਡ ਮਾਸਟਰ ਡਿਗਰੀ ਕਰਨ ਲਈ ਜਾਣਾ ਚਾਹੁੰਦਾ ਹੈ, ਉਸ ਲਈ ਗ੍ਰੈਜੂਏਸ਼ਨ ਅਤੇ 6.5 ਬੈਂਡ ਜ਼ਰੂਰੀ ਹਨ | ਉਨ੍ਹਾਂ ਦੱਸਿਆ ਕਿ ਵਿਦਿਆਰਥੀ ਕੋਲ ਲਗਭਗ 30 ਲੱਖ ਰੁਪਏ ਦੇ 3 ਮਹੀਨੇ ਪੁਰਾਣੇ ਫੰਡ ਹੋਣੇ ਚਾਹੀਦੇ ਹਨ, ਨਿਊਜ਼ੀਲੈਂਡ ਦੀ ਸਭ ਤੋਂ ਖਾਸ ਗੱਲ ਇਹ ਹੈ ਕਿ ਵਿਦਿਆਰਥੀ ਨੂੰ ਪਹਿਲਾਂ ਸਿਰਫ ਅੰਬੈਸੀ ਫੀਸ ਹੀ ਦੇਣੀ ਹੁੰਦੀ ਹੈ, ਜੋ 48 ਤੋਂ 50 ਹਜ਼ਾਰ ਰੁਪਏ ਹੁੰਦੀ ਹੈ | ਬਾਕੀ ਸਾਰੀ ਫੀਸ ਵੀਜ਼ਾ ਆਉਣ ਤੋਂ ਬਾਅਦ ਹੀ ਦੇਣੀ ਹੁੰਦੀ ਹੈ | ਵਿਦਿਆਰਥੀ ਦੇ ਮਾਤਾ-ਪਿਤਾ ਦੀਆਂ 3 ਸਾਲ ਦੀਆਂ ਰਿਟਰਨਾਂ ਚਾਹੀਦੀਆਂ ਹਨ | ਨਿਊਜ਼ੀਲੈਂਡ ਦੇ ਕਾਲਜ ਤੇ ਯੂਨੀਵਰਸਿਟੀਆਂ ਵਿਚ ਅਜਿਹੇ ਕਈ ਕੋਰਸ ਹਨ, ਜੋ ਮੁਕੰਮਲ ਕਰਕੇ ਵਿਦਿਆਰਥੀ ਜਿੱਥੇ ਤਿੰਨ ਸਾਲ 'ਚ ਨਿਊਜ਼ੀਲੈਂਡ ਦੀ ਪੀ.ਆਰ. ਲੈ ਸਕਦੇ ਹਨ ਅਤੇ ਉਸ ਤੋਂ ਬਾਅਦ ਆਸਟ੍ਰੇਲੀਆ ਮੂਵ ਹੋ ਸਕਦੇ ਹਨ | ਗੈਵੀ ਕਲੇਰ ਨੇ ਕਿਹਾ ਕਿ ਨਿਊਜ਼ੀਲੈਂਡ ਵਿਦਿਆਰਥੀਆਂ ਦਾ ਪੂਰੀ ਤਰ੍ਹਾਂ ਸਵਾਗਤ ਕਰ ਰਿਹਾ ਹੈ | ਇਸ ਲਈ ਜੁਲਾਈ ਇਨਟੇਕ ਨਿਊਜ਼ੀਲੈਂਡ ਜਾਣ ਦਾ ਬਹੁਤ ਹੀ ਵਧੀਆ ਮੌਕਾ ਹੈ | ਜਿਹੜੇ ਵੀ ਵਿਦਿਆਰਥੀ ਸਿੰਗਲ ਜਾਂ ਆਪਣੇ ਸਪਾਊਸ ਨਾਲ ਨਾਲ ਵਿਦੇਸ਼ ਜਾਣ ਬਾਰੇ ਸੋਚ ਰਹੇ ਹਨ, ਉਨ੍ਹਾਂ ਲਈ ਨਿਊਜ਼ੀਲੈਂਡ ਸਭ ਤੋਂ ਵਧੀਆ ਵਿਕਲਪ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਨਵੇਂ ਪੁਰਾਣੇ ਫੰਡਾਂ, ਸਾਲਾਨਾ ਇਨਕਮ ਜਾਂ ਇੰਟਰਵਿਊ ਨੂੰ ਲੈ ਕੇ ਡਰਨ ਦੀ ਲੋੜ ਨਹੀਂ ਹੈ, ਉਸ ਵਿਚ ਅਸੀਂ ਵਿਦਿਆਰਥੀਆਂ ਦੀ ਮਦਦ ਕਰਾਂਗੇ | ਸਾਡੇ ਵਲੋਂ ਹੋਰਨਾਂ ਵਿਦਿਆਰਥੀਆਂ ਦੇ ਲਗਾਏ ਗਏ ਵੀਜ਼ੇ ਸਾਡੇ ਸੋਸਲ ਮੀਡੀਆ ਪੇਜ ਉਪਰ ਦੇਖੇ ਜਾ ਸਕਦੇ ਹਨ |
ਪਿਛਲੀ ਖ਼ਬਰ ਹਵਾਲਾਤੀਆਂ ਵਲੋਂ ਜੇਲ੍ਹ 'ਚ ਲੜਾਈ ਝਗੜਾ ਕਰਨ 'ਤੇ ਮਾਮਲਾ ਦਰਜ ਅਗਲੀ ਖ਼ਬਰ ਪਿੰਡ ਨੋਨੇ ਵਿਖੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਵਿਚ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।