15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਹਵਾਲਾਤੀਆਂ ਵਲੋਂ ਜੇਲ੍ਹ 'ਚ ਲੜਾਈ ਝਗੜਾ ਕਰਨ 'ਤੇ ਮਾਮਲਾ ਦਰਜ

ਅਜੀਤ ਡੈਸਕ 31-03-2026
ਤਰਨ ਤਾਰਨ, 30 ਮਾਰਚ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੀ ਸਬ ਜੇਲ੍ਹ ਪੱਟੀ ਵਿਖੇ ਬੰਦ ਹਵਾਲਾਤੀਆਂ ਵਲੋਂ ਲੜਾਈ ਝਗੜਾ ਕਰਨ ਦੇ ਮਾਮਲੇ 'ਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ 5 ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਸਿਟੀ ਪੱਟੀ ਵਿਖੇ ਜੇਲ੍ਹ ਦੇ ਸੁਪਰਡੈਂਟ ਇੰਦਰਪ੍ਰੀਤ ਸਿੰਘ ਨੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਕਿ ਹਵਾਲਾਤੀ ਕ੍ਰਿਸ਼ਨਪਾਲ ਪੁੱਤਰ ਕਾਲਾ ਵਾਸੀ ਪਿੰਡ ਡੱਲ, ਜਤਿੰਦਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਵਾਂ ਤਾਰਾ ਸਿੰਘ, ਕੁਲਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਬਿਧੀਚੰਦ ਛੀਨਾ, ਮਹਾਂਵੀਰ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਪਹਿਲਵਾਨਕੇ, ਪਾਰਸ ਪੁੱਤਰ ਚਮਕੌਰ ਸਿੰਘ ਵਾਸੀ ਚੀਮਾ ਖੁਰਦ ਵਲੋਂ 27 ਮਾਰਚ ਨੂੰ ਜੇਲ੍ਹ ਅੰਦਰ ਹਵਾਲਾਤੀ ਸੁਖਵਿੰਦਰ ਸਿੰਘ ਪੁੱਤਰ ਸੱਜਣ ਸਿੰਘ ਨਾਲ ਲੜਾਈ ਝਗ਼ੜਾ ਕਰਕੇ ਕਾਨੂੰਨ ਦੀ ਉਲੰਘਣਾ ਕੀਤੀ ਗਈ ਹੈ | ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਸਵਿੰਦਰਪਾਲ ਸਿੰਘ ਵਲੋਂ ਉਕਤ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ, ਇਕ ਜ਼ਖ਼ਮੀ ਅਗਲੀ ਖ਼ਬਰ ਨਿਊਜ਼ੀਲੈਂਡ ਦੇ ਧੜਾਧੜ ਵੀਜ਼ੇ ਲਗਵਾ ਰਹੇ ਹਨ ਗੈਵੀ ਕਲੇਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।