15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ, ਇਕ ਜ਼ਖ਼ਮੀ

ਅਜੀਤ ਡੈਸਕ 31-03-2026
ਤਰਨ ਤਾਰਨ, 30 ਮਾਰਚ (ਹਰਿੰਦਰ ਸਿੰਘ)-ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ 2 ਸਕੇ ਭਰਾਵਾਂ ਨੂੰ ਇਕ ਤੇਜ਼ ਰਫ਼ਤਾਰ ਕਾਰ ਚਾਲਕ ਵਲੋਂ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਦੋਵਾਂ ਦੇ ਗੰਭੀਰ ਸੱਟਾਂ ਲੱਗ ਗਈਆਂ ਅਤੇ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੂਸਰਾ ਵਿਅਕਤੀ ਗੰਭੀਰ ਹਾਲਤ ਵਿਚ ਹਸਪਤਾਲ 'ਚ ਇਲਾਜ ਲਈ ਦਾਖਲ ਹੈ | ਥਾਣਾ ਸਿਟੀ ਤਰਨ ਤਾਰਨ ਵਿਖੇ ਮਨਪ੍ਰੀਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਲਾਲੂ ਘੁੰਮਣ ਨੇ ਸ਼ਿਕਾਇਤ ਦਰਜ ਕਰਵਾਈ ਕਿ ਮੇਰਾ ਪਿਤਾ ਮੇਜਰ ਸਿੰਘ ਅਤੇ ਚਾਚਾ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਿਸ ਨੂੰ ਮੇਰਾ ਪਿਤਾ ਚਲਾ ਰਿਹਾ ਸੀ ਤੇ ਮੇਰਾ ਚਾਚਾ ਪਿੱਛੇ ਬੈਠਾ ਸੀ ਤੇ ਮੇਰੇ ਤਾਏ ਦਾ ਲੜਕਾ ਅਤੇ ਮੈੈਂ ਆਪਣੇ ਮੋਟਰਸਾਈਕਲ 'ਤੇ ਕਰੀਬ 80/90 ਮੀਟਰ ਦੀ ਦੂਰੀ 'ਤੇ ਆਪਣੇ ਪਿਤਾ ਤੇ ਚਾਚੇ ਦੇ ਪਿੱਛੇ ਪਿੱਛੇ ਜਾ ਰਹੇ ਸੀ | ਜਦ ਮੇਰਾ ਪਿਤਾ ਤੇ ਚਾਚਾ ਕਾਜੀਕੋਟ ਪੈਟਰੋਲ ਪੰਪ ਦੇ ਸਾਹਮਣੇ ਪੁੱਜੇ ਤਾ ਇਕ ਕਾਲੇ ਰੰਗ ਦੀ ਕਾਰ ਨੰਬਰ ਐੱਮ.ਐੱਚ. 01 ਏ.ਐੱਕਸ ਤੇਜ ਰਫ਼ਤਾਰ ਆ ਰਹੀ ਸੀ ਜਿਸ ਦੇ ਡਰਾਇਵਰ ਨੇ ਲਾਪਰਵਾਹੀ ਨਾਲ ਤੇਜ਼ ਰਫ਼ਤਾਰ ਬਿਨਾਂ ਹਾਰਨ ਦਿੱਤੇ ਕਾਰ ਦੂਸਰੇ ਪਾਸੇ ਗਲਤ ਸਾਈਡ ਲਿਆ ਕੇ ਸਾਹਮਣੇ ਤੋਂ ਆ ਰਹੇ ਮੇਰੇ ਪਿਤਾ ਤੇ ਚਾਚੇ ਦੇ ਮੋਟਰਸਾਈਕਲ ਵਿਚ ਮਾਰ ਦਿੱਤੀ, ਜਿਸ ਕਾਰਨ ਉਹ ਦੋਵੇੇਂ ਜਾਣੇ ਥੱਲੇ ਡਿੱਗ ਪਏ ਤੇ ਜ਼ਖ਼ਮੀ ਹੋ ਗਏ | ਜਦੋਂ ਅਸੀਂ ਕਾਰ ਚਾਲਕ ਨੂੰ ਉਸ ਦਾ ਨਾਂਅ ਪੁੱਛਿਆ ਤਾਂ ਉਸ ਨੇ ਆਪਣਾ ਨਾਂਅ ਕੁਲਜੀਤ ਸਿੰਘ ਪੁੱਤਰ ਫੁਲਜੀਤ ਸਿੰਘ ਵਾਸੀ ਗਲੀ ਨੰਬਰ 05 ਨਜਦੀਕ ਜੰਝ ਘਰ ਫਤਿਹਚੱਕ ਤਰਨ ਤਾਰਨ ਦੱਸਿਆ | ਮੈੈਂ ਅਤੇ ਮੇਰੇ ਤਾਏ ਦੇ ਲੜਕੇ ਨੇ ਸਵਾਰੀ ਦਾ ਪ੍ਰਬੰਧ ਕਰਕੇ ਮੇਰੇ ਪਿਤਾ ਅਤੇ ਚਾਚੇ ਨੂੰ ਇਲਾਜ ਲਈ ਸਿਵਲ ਹਸਪਤਾਲ ਤਰਨ ਤਾਰਨ ਲੈ ਕੇ ਜਾ ਰਹੇ ਸੀ ਤਾ ਰਸਤੇ ਵਿਚ ਮੇਰੇ ਪਿਤਾ ਮੇਜਰ ਸਿੰਘ ਦੀ ਮੌਤ ਹੋ ਗਈ ਅਤੇ ਚਾਚਾ ਗੰਭੀਰ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਦਾਖਲ ਹੈ | ਜਾਂਚ ਅਧਿਕਾਰੀ ਏ.ਐੱਸ.ਆਈ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਕਾਰ ਚਾਲਕ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਸ਼ਾਨਦਾਰ ਸੱਭਿਆਚਾਰਕ ਪੇਸ਼ਕਾਰੀਆਂ ਨੇ ਬੰਨਿ੍ਹਆ ਰੰਗ <br/> 6 ਦਿਨਾ ਕਸ਼ਮੀਰੀ ਯੂਥ ਐਕਸਚੇਂਜ ਪ੍ਰੋਗਰਾਮ ਅਮਿੱਟ ਯਾਦ... ਅਗਲੀ ਖ਼ਬਰ ਹਵਾਲਾਤੀਆਂ ਵਲੋਂ ਜੇਲ੍ਹ 'ਚ ਲੜਾਈ ਝਗੜਾ ਕਰਨ 'ਤੇ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।