ਫਤਿਆਬਾਦ, 30 ਮਾਰਚ (ਹਰਵਿੰਦਰ ਸਿੰਘ ਧੂੰਦਾ)-ਰਿਵਰਡੇਲ ਪਬਲਿਕ ਸਕੂਲ ਭਰੋਵਾਲ ਵਿਖੇ ਸਾਲਾਨਾ ਨਤੀਜਾ ਐਲਾਨਿਆ ਗਿਆ | ਸਾਰੇ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਬੱਚਿਆਂ ਦੇ ਮਾਤਾ ਪਿਤਾ ਨੇ ਹੁੰਮ ਹੁੰਮਾ ਕੇ ਸ਼ਿਰਕਤ ਕੀਤੀ | ਪਹਿਲੇ ਨੰਬਰ 'ਤੇ ਆਉਣ ਵਾਲੇ ਬੱਚਿਆਂ ਨੂੰ ਡਾਇਰੈਕਟਰ ਮੈਡਮ ਅਮਰੀਕ ਕੌਰ ਗਿੱਲ ਅਤੇ ਪਿ੍ੰਸੀਪਲ ਸੁਖਦੇਵ ਸਿੰਘ ਖ਼ਾਨ ਨੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ | ਪ੍ਰਧਾਨ ਸਰਬਮਾਨ ਸਿੰਘ ਗਿੱਲ ਨੇ ਮਾਤਾ ਪਿਤਾ ਨੂੰ ਤਾਕੀਦ ਕੀਤੀ ਕਿ ਬੱਚਿਆਂ ਦੀਆਂ ਪ੍ਰਾਪਤੀਆਂ ਨੂੰ ਬੜਾਵਾ ਦੇਣ ਲਈ ਸਕੂਲ ਸਟਾਫ਼ ਦਾ ਵੱਧ ਤੋਂ ਵੱਧ ਸਾਥ ਦਿੱਤਾ ਜਾਵੇ, ਤਾਂ ਕਿ ਬੱਚੇ ਆਪਣੀ ਜਿੰਦਗੀ ਵਿਚ ਅੱਗੇ ਵੱਧ ਸਕਣ ਅਤੇ ਸਮੇਂ ਦੇ ਹਾਣੀ ਬਣ ਸਕਣ | ਇਸ ਸਾਰੀ ਮਿਹਨਤ ਦਾ ਸਿਹਰਾ ਮਿਹਨਤੀ ਸਟਾਫ ਦੇ ਸਿਰ ਬੱਝਦਾ ਹੈ | ਵਾਇਸ ਪਿ੍ੰਸੀਪਲ ਰਵਿੰਦਰ ਕੌਰ ਨੇ ਆਏ ਹੋਏ ਮਾਤਾ ਪਿਤਾ ਦਾ ਤਹਿ ਦਿਲੋਂ ਸਵਾਗਤ ਕੀਤਾ | ਮੈਡਮ ਕੁਲਦੀਪ ਕੌਰ ਨੇ ਮਾਤਾ ਪਿਤਾ ਨੂੰ ਬੇਨਤੀ ਕੀਤੀ ਕਿ ਬੱਚਿਆਂ ਨੂੰ ਮੋਬਾਇਲ ਫੋਨ ਤੋਂ ਬਚਾ ਕੇ ਰੱਖਿਆ ਜਾਵੇ | ਇਸ ਮੌਕੇ ਮੈਡਮ ਪਲਵਿੰਦਰ ਕੌਰ ਨੇ ਮਾਤਾ-ਪਿਤਾ ਦਾ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਮੈਡਮ ਗੁਰਜੀਤ ਕੌਰ, ਹਰਪ੍ਰੀਤ ਕੌਰ, ਅੰਮਿ੍ਤਪਾਲ ਕੌਰ, ਰੁਪਿੰਦਰ ਕੌਰ, ਮਨਦੀਪ ਕੌਰ, ਸ਼ਰਨਜੀਤ ਕੌਰ ਅਤੇ ਅਮਨਦੀਪ ਸਿੰਘ ਹਾਜ਼ਰ ਸਨ |