14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਹਦਾਇਤਪੁਰ ਦੇ ਵਿਦਿਆਰਥੀਆਂ ਨੇ ਅੱਠਵੀਂ ਜਮਾਤ ਦੇ ਨਤੀਜਿਆਂ 'ਚ ਮਾਰੀਆਂ ਮੱਲਾਂ

ਅਜੀਤ ਡੈਸਕ 12-04-2026
ਚਵਿੰਡਾ ਦੇਵੀ, 11 ਅਪ੍ਰੈਲ (ਸਤਪਾਲ ਸਿੰਘ ਢੱਡੇ)-ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਹਦਾਇਤਪੁਰ (ਢੱਡੇ) ਲਈ ਇਹ ਬੜੀ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਇਸ ਸਾਲ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਾਲ ਦੇ ਨਤੀਜਿਆਂ ਵਿਚ ਕਈ ਵਿਦਿਆਰਥੀਆਂ ਨੇ ਵਧੀਆ ਅੰਕ ਹਾਸਲ ਕੀਤੇ ਹਨ ਅਤੇ ਮੈਰਿਟ ਵਿਚ ਆਪਣੀ ਥਾਂ ਬਣਾਈ ਹੈ | ਜਪਨੀਤ ਕੌਰ ਨੇ ਪਹਿਲਾ ਸਥਾਨ, ਨਵਨੀਤ ਕੌਰ ਨੇ ਦੂਜਾ ਸਥਾਨ ਜਦਕਿ ਮਹਿਤਾਬ ਸਿੰਘ ਅਤੇ ਸੁਖਪ੍ਰੀਤ ਕੌਰ ਨੇ ਸਾਂਝੇ ਤੌਰ 'ਤੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ 'ਤੇ ਸਕੂਲ ਦੀ ਪਿ੍ੰਸੀਪਲ ਮੈਡਮ ਮਨਿੰਦਰਜੀਤ ਕੌਰ ਅਤੇ ਸਟਾਫ ਮੈਂਬਰਾਂ ਬਲਰਾਜ ਸ਼ਰਮਾ, ਸੁਖਜਿੰਦਰ ਕੌਰ, ਆਰਤੀ ਸ਼ਰਮਾ, ਸੁਖਦੀਪ ਕੌਰ, ਜਤਿੰਦਰ ਕੌਰ, ਤਾਨੀਆ ਸ਼ਰਮਾ, ਮਨਪ੍ਰੀਤ ਕੌਰ, ਮਨਦੀਪ ਕੌਰ, ਪਰਮੀਤ ਕੌਰ, ਜਸ਼ਨਪ੍ਰੀਤ ਕੌਰ, ਗੁਰਕਿਰਨਜੀਤ ਕੌਰ, ਸ਼ਰਨਜੀਤ ਕੌਰ, ਰਮਨਪ੍ਰੀਤ ਕੌਰ, ਨਿਰਮਲ ਕੌਰ ਅਤੇ ਸਮਾਈਲ ਕੌਰ ਨੇ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਮਿਹਨਤ ਅਤੇ ਸਹੀ ਮਾਰਗਦਰਸ਼ਨ ਨਾਲ ਵਿਦਿਆਰਥੀ ਹਰ ਮੰਜ਼ਿਲ ਹਾਸਲ ਕਰ ਸਕਦੇ ਹਨ | ਇਹ ਨਤੀਜੇ ਸਾਬਤ ਕਰਦੇ ਹਨ ਕਿ ਜੇਕਰ ਵਿਦਿਆਰਥੀ ਲਗਾਤਾਰ ਮਿਹਨਤ ਕਰਦੇ ਰਹਿਣ, ਤਾਂ ਉਹ ਆਪਣੇ ਸੁਪਨਿਆਂ ਨੂੰ ਜ਼ਰੂਰ ਸਾਕਾਰ ਕਰ ਸਕਦੇ ਹਨ | ਅੰਤ ਵਿਚ, ਸਾਰੇ ਸਫਲ ਵਿਦਿਆਰਥੀਆਂ ਨੂੰ ਦੁਬਾਰਾ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਚਮਕਦਾਰ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ ਗਈਆਂ |
ਪਿਛਲੀ ਖ਼ਬਰ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਅਖੰਡ ਪਾਠ ਅੱਜ ਹੋਣਗੇ ਆਰੰਭ ਅਗਲੀ ਖ਼ਬਰ ਮਹਾਤਮਾ ਜਯੋਤੀਬਾ ਫੁਲੇ ਦੇ ਆਦਰਸ਼ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਨ-ਡਾ. ਜਸਬੀਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।