15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਬਾਬਾ ਸਿਧਾਣਾ ਪਬਲਿਕ ਸਕੂਲ ਸ਼ੇਰੋਂ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 12-04-2026
ਤਰਨ ਤਾਰਨ, 11 ਅਪ੍ਰੈਲ (ਹਰਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਅੱਠਵੀਂ ਜਮਾਤ ਦੇ ਨਤੀਜਿਆਂ ਵਿਚੋਂ ਵਿੱਦਿਅਕ ਸੰਸਥਾ ਬਾਬਾ ਸਿਧਾਣਾ ਪਬਲਿਕ ਸਕੂਲ ਸ਼ੇਰੋਂ ਦਾ ਨਤੀਜਾ ਸੌ ਫੀਸਦੀ ਰਿਹਾ | ਪ੍ਰੀਖਿਆ ਵਿਚ ਬੈਠੇ ਸਾਰੇ ਵਿਦਿਆਰਥੀ ਚੰਗੇ ਨੰਬਰਾਂ ਨਾਲ ਪਾਸ ਹੋਏ | ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਪੂਨਮ ਕੌਰ ਨੇ 87 ਫੀਸਦੀ, ਸੋਨਮ ਕੌਰ ਨੇ 86 ਫੀਸਦੀ ਤੇ ਸੁਖਮਨਪ੍ਰੀਤ ਕੌਰ ਨੇ 83 ਫੀਸਦੀ ਅੰਕ ਹਾਸਲ ਕਰਕੇ ਆਪਣੇ ਸਕੂਲ ਅਧਿਆਪਕਾਂ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਨੇ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਲਗਨ, ਅਧਿਆਪਕਾਂ ਦੀ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹਨ | ਸਕੂਲ ਦੇ ਚੇਅਰਮੈਨ ਗੁਲਜ਼ਾਰ ਸਿੰਘ ਤੇ ਵਾਈਸ ਪਿ੍ੰਸੀਪਲ ਹਰਪ੍ਰੀਤ ਕੌਰ ਕੰਗ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਲਗਨ ਨਾਲ ਹੋਰ ਵੀ ਵੱਡੀਆਂ ਪ੍ਰਾਪਤੀਆਂ ਹਾਸਲ ਕਰਨ ਲਰੀ ਪ੍ਰੇਰਿਤ ਕੀਤਾ | ਇਸ ਮੌਕੇ ਰੁਪਿੰਦਰ ਕੌਰ, ਹਰਪ੍ਰੀਤ ਕੌਰ, ਸੁਖਮਨਪ੍ਰੀਤ ਕੌਰ, ਸੁਮਨਦੀਪ ਕੌਰ, ਲਵਪ੍ਰੀਤ ਕੌਰ, ਅਮਾਨਤਜੀਤ ਕੌਰ ਆਦਿ ਸਮੂਹ ਸਟਾਫ ਹਾਜ਼ਰ ਸੀ |
ਪਿਛਲੀ ਖ਼ਬਰ ਮੁੰਡਾ ਪਿੰਡ 'ਚ 3 ਦਰਜਨ ਤੋਂ ਵੱਧ ਪਰਿਵਾਰ ਆਮ ਆਦਮੀ ਅਤੇ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਿਲ ਅਗਲੀ ਖ਼ਬਰ 2 ਵਿਧਾਇਕਾਂ ਦੇ ਪਿੰਡ ਸੋਹਲ ਦੀ ਖੰਡਰ ਇਮਾਰਤ ਨਸ਼ੇੜੀਆਂ ਦਾ ਅੱਡਾ ਬਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।