15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਸੰਤ ਸੂਬਾ ਸਿੰਘ ਸਰਦਾਰ ਹਰੀ ਸਿੰਘ ਸਕੂਲ ਦਾ ਅੱਠਵੀਂ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 12-04-2026
ਪੱਟੀ, 11 ਅਪ੍ਰੈਲ (ਅਵਤਾਰ ਸਿੰਘ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਅੱਠਵੀਂ ਜਮਾਤ ਦੀ ਸਾਲਾਨਾ ਇਮਤਿਹਾਨ 2026 ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਇਲਾਕੇ ਦੀ ਨਾਮਵਰ ਤਾਲੀਮੀ ਇਦਾਰਾ ਸੰਤ ਸੂਬਾ ਸਿੰਘ ਸਰਦਾਰ ਹਰੀ ਸਿੰਘ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਮੁਜ਼ਾਹਰਾ ਕਰਦਿਆਂ 100 ਫੀਸਦੀ ਨਤੀਜਾ ਹਾਸਲ ਕੀਤਾ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਬੇਹਤਰੀਨ ਨੰਬਰ ਪ੍ਰਾਪਤ ਕਰਕੇ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ | ਵਿਦਿਆਰਥਣ ਸੁਖਮਨਪ੍ਰੀਤ ਕੌਰ ਨੇ 95 ਫੀਸਦੀ ਨੰਬਰ ਹਾਸਲ ਕਰਕੇ ਪਹਿਲਾ ਮਕਾਮ ਹਾਸਲ ਕੀਤਾ, ਜਦਕਿ ਪਰਨੀਤ ਕੌਰ ਨੇ 93 ਫੀਸਦੀ ਨੰਬਰਾਂ ਨਾਲ ਦੂਜਾ ਮਕਾਮ ਅਤੇ ਏਕਮਪ੍ਰੀਤ ਕੌਰ ਨੇ 90ਫੀਸਦੀ ਨੰਬਰ ਲੈ ਕੇ ਤੀਜਾ ਮਕਾਮ ਹਾਸਲ ਕੀਤਾ | ਇਸ ਸ਼ਾਨਦਾਰ ਕਾਮਯਾਬੀ 'ਤੇ ਸਕੂਲ ਦੇ ਐਮ.ਡੀ. ਰਾਜਬੀਰ ਸਿੰਘ ਪੰਨੂ, ਰਵਿੰਦਰਜੀਤ ਕੌਰ ਪੰਨੂ, ਪਿ੍ੰਸੀਪਲ ਅਵਦੀਪ ਕੌਰ ਅਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਦੀ ਮਿਹਨਤ ਦੀ ਤਾਰੀਫ਼ ਕਰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਮੀਦ ਜਤਾਈ ਕਿ ਉਹ ਆਉਣ ਵਾਲੇ ਸਮੇਂ ਵਿਚ ਵੀ ਇਸੇ ਤਰ੍ਹਾਂ ਕਾਮਯਾਬੀਆਂ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕਰਦੇ ਰਹਿਣਗੇ |
ਗੋਇੰਦਵਾਲ ਜੇਲ੍ਹ 'ਚੋਂ ਮੋਬਾਈਲ ਫੋਨ ਬਰਾਮਦ
ਤਰਨ ਤਾਰਨ, 11 ਅਪ੍ਰੈਲ (ਪਰਮਜੀਤ ਜੋਸ਼ੀ)-ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਪੰਜ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ ਦੇ ਮਾਮਲੇ ਵਿਚ ਥਾਣਾ ਗੋਇੰਦਵਾਲ ਪੁਲਿਸ ਨੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੇਵਲ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 3 ਅਪ੍ਰੈਲ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਗੁਰਸੇਵਕ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਚੱਕ ਮਾਹਰ, ਜਗਜੀਤ ਸਿੰਘ ਪੁੱਤਰ ਕੁੰਦਨ ਸਿੰਘ ਵਾਸੀ ਕਾਜੀਕੋਟ, ਜਾਗੀਰ ਸਿੰਘ ਪੁੱਤਰ ਸਾਹਦੀਨ ਵਾਸੀ ਭੂਰਾ ਪੂਪੀ ਪਾਸੋਂ 1 ਟੱਚ ਮੋਬਾਈਲ ਅਤੇ ਤਿੰਨ ਕੀਪੈਡ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ | ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਮਨਜੀਤ ਸਿੰਘ ਨੇ ਪੁਲਿਸ ਪਾਸ ਲਿਖਤੀ ਸ਼ਿਕਾਇਤ ਕੀਤੀ ਕਿ 5 ਅਪ੍ਰੈਲ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਲਵਪ੍ਰੀਤ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਨੌਸ਼ਹਿਰਾ, ਗੁਰਸੇਵਕ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਚੱਕ ਪਾਸੋਂ 1 ਟੱਚ ਫੋਨ ਅਤੇ 1 ਕੀਪੈਡ ਮੋਬਾਈਲ ਫੋਨ ਬਰਾਮਦ ਹੋਏ ਹਨ | ਥਾਣਾ ਗੋਇੰਦਵਾਲ ਪੁਲਿਸ ਨੇ ਉਕਤ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਖੇਮਕਰਨ ਵਿਖੇ ਗੋਲੀਆਂ ਚਲਾ ਕੇ 4 ਵਿਅਕਤੀਆਂ ਨੂੰ ਕੀਤਾ ਜ਼ਖ਼ਮੀ ਅਗਲੀ ਖ਼ਬਰ ਪਿੰਡ ਭੂਰਾ ਕਰੀਮਪੁਰਾ 'ਚੋ ਮਿਲਿਆ ਪਾਕਿਸਤਾਨੀ ਡਰੋਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।