15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਮੁਗ਼ਲ ਚੱਕ ਪੰਨੂਆਂ ਵਿਖੇ ਅਕਾਲੀ ਵਰਕਰ ਮਿਲਣੀ ਹੋਈਬ੍ਰਹਮਪੁਰਾ ਨੇ 2027 ਚੋਣਾਂ ਲਈ ਵਰਕਰਾਂ ਨੂੰ ਕੀਤਾ ਤਿਆਰ

ਅਜੀਤ ਡੈਸਕ 12-04-2026
ਤਰਨ ਤਾਰਨ, 11 ਅਪ੍ਰੈਲ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਪਿੰਡ ਮੁਗ਼ਲ ਚੱਕ ਪੰਨੂਆਂ ਵਿਖੇ ਸਾਬਕਾ ਸਰਪੰਚ ਖਜਾਨ ਸਿੰਘ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਵਿਸ਼ੇਸ਼ ਵਰਕਰ ਮਿਲਣੀ ਕੀਤੀ ਗਈ | ਇਸ ਮੌਕੇ ਕੋਰ ਕਮੇਟੀ ਮੈਂਬਰ ਯੂਥ ਅਕਾਲੀ ਦਲ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੇ ਵੀ ਵਰਕਰਾਂ ਨੂੰ ਸੰਬੋਧਨ ਕੀਤਾ | ਬ੍ਰਹਮਪੁਰਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਤੰਗ ਆ ਚੁੱਕੀ ਹੈ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੀ ਜਨਤਾ ਮੁੜ ਤਰੱਕੀ ਦੇ ਰਾਹ 'ਤੇ ਤੁਰਨਾ ਚਾਹੁੰਦੀ ਹੈ, ਤਾਂ ਉਸ ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਹੋਵੇਗਾ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸਰਕਾਰ ਵਿੱਚ ਲਿਆਉਣਾ ਪਵੇਗਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ, ਜੋ ਪੰਜਾਬ ਦੀ ਨੁਹਾਰ ਬਦਲ ਕੇ ਰਾਜ ਨੂੰ ਤਰੱਕੀ ਦੇ ਰਸਤੇ 'ਤੇ ਲੈ ਕੇ ਜਾ ਸਕਦੀ ਹੈ | ਇਸ ਮੌਕੇ ਬ੍ਰਹਮਪੁਰਾ ਤੇ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਚੋਣਾਂ ਲਈ ਤਿਆਰ ਰਹਿਣ ਅਤੇ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਦਲ ਦੀ ਜਿੱਤ ਯਕੀਨੀ ਬਣਾਉਣ ਲਈ ਮਿਹਨਤ ਕਰਨ | ਮਿਲਣੀ ਦੌਰਾਨ ਮੌਜੂਦ ਵਰਕਰਾਂ ਨੇ ਬ੍ਰਹਮਪੁਰਾ 'ਤੇ ਭਰੋਸਾ ਜਤਾਉਂਦਿਆਂ ਕਿਹਾ ਕਿ ਉਹ ਆਉਣ ਵਾਲੀਆਂ ਚੋਣਾਂ ਵਿਚ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣਗੇ | ਇਸ ਮੌਕੇ ਜਸਪਾਲ ਸਿੰਘ ਸਾਬਕਾ ਸਰਪੰਚ, ਜੱਸਾ ਸਿੰਘ ਸਾਬਕਾ ਸਰਪੰਚ, ਨਿਸ਼ਾਨ ਸਿੰਘ, ਨਿਛੱਤਰ ਸਿੰਘ, ਜੋਰਾ ਸਿੰਘ, ਕਾਰਜ ਸਿੰਘ, ਰੇਸ਼ਮ ਸਿੰਘ, ਅਮਨਦੀਪ ਸਿੰਘ, ਗੁਰਜੀਤ ਸਿੰਘ, ਹਰਜਿੰਦਰ ਸਿੰਘ, ਮੈਂਬਰ ਸੁਰਜੀਤ ਸਿੰਘ, ਗੁਰਜੰਟ ਸਿੰਘ, ਗੁਰਪ੍ਰਤਾਪ ਸਿੰਘ, ਕੇਹਰ ਸਿੰਘ, ਹੀਰਾ ਸਿੰਘ, ਜ਼ਮੀਰ ਸਿੰਘ, ਗੁਰਜਿੰਦਰ ਸਿੰਘ ਆਦਿ ਅਕਾਲੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਲੜਾ ਮੰਡੀ ਤੋਂ ਬੱਸ ਸ਼ਰਧਾਲੂਆਂ ਨੂੰ ਲੈ ਕੇ ਸ੍ਰੀ ਅਨੰਦਪੁਰ ਸਾਹਿਬ ਵੱਲ ਰਵ... ਅਗਲੀ ਖ਼ਬਰ ਪਿੰਡ ਭੈਲ ਢਾਏ ਵਾਲਾ ਵਿਖੇ ਕਿਸਾਨ ਸੰਘਰਸ਼ ਕਮੇਟੀ ਦੀ ਚੋਣ, ਇਸਤਰੀ ਵਿੰਗ ਦੀ ਵੀ ਚੋਣ ਕੀਤੀ ਗਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।