06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਜ਼ਮਹੂਰੀ ਕਿਸਾਨ ਸਭਾ ਪੰਜਾਬ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ <br/>

ਅਜੀਤ ਡੈਸਕ 13-04-2026
ਤਰਨ ਤਾਰਨ, 12 ਅਪ੍ਰੈਲ (ਹਰਿੰਦਰ ਸਿੰਘ)-ਜਮਹੂਰੀ ਕਿਸਾਨ ਸਭਾ ਪੰਜਾਬ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬੱਗੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੇ ਫੈਸਲੇ ਪ੍ਰੈਸ ਨੂੰ ਜਾਰੀ ਕਰਦਿਆਂ ਜ਼ਿਲ੍ਹਾ ਸਕੱਤਰ ਦਲਜੀਤ ਸਿੰਘ ਦਿਆਲਪੁਰਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਜ਼ਿਲ੍ਹੇ ਇਕੋ ਕੋ-ਆਪ੍ਰੇਟਿਵ ਸ਼ੂਗਰ ਮਿੱਲ ਸੇਰੋਂ ਦੀ ਜ਼ਮੀਨ ਨੂੰ ਖੁਰਦ ਬੁਰਦ ਕਰਨ ਅਤੇ ਮਿੱਲ ਦੀ ਮਸ਼ੀਨਰੀ ਵੇਚਣ ਦੀਆਂ ਕੋਝੀਆਂ ਚਾਲਾਂ ਚੱਲ ਰਹੀ ਹੈ | ਇਸ ਵਿਰੁੱਧ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਸਰਕਾਰ ਦੇ ਲੋਕ ਵਿਰੋਧੀ ਚਿਹਰੇ ਨੂੰ ਨੰਗਾ ਕਰਨ ਲਈ ਪਿੰਡਾਂ ਵਿਚ ਜਥਾ ਮਾਰਚ ਕੀਤਾ ਜਾਵੇਗਾ ਅਤੇ ਭਗਵੰਤ ਸਿੰਘ ਮਾਨ ਸਰਕਾਰ ਦੇ ਪੁਤਲੇ ਫੂਕੇ ਜਾਣਗੇ | 16 ਅਪ੍ਰੈਲ ਨੂੰ ਡਿਪਟੀ ਕਮਿਸ਼ਨਰ ਤਰਨ ਤਾਰਨ ਨੂੰ ਮਾਸ ਡੈਪਟੇਸ਼ਨ ਮਿਲੇਗਾ | ਮੀਟਿੰਗ ਵਿਚ ਪਾਸ ਕੀਤੇ ਮਤੇ ਰਾਹੀਂ ਬੇ ਮੌਸਮੀ ਬਾਰਿਸ਼ ਅਤੇ ਗੜਿਆਂ ਨਾਲ ਨੁਕਸਾਨੀਆਂ ਫ਼ਸਲਾਂ ਲਈ ਫੌਰੀ ਮੁਆਵਜਾ ਦੇਣ ਦੀ ਮੰਗ ਕੀਤੀ ਗਈ | ਮੀਟਿੰਗ ਨੂੰ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਸੰਬੋਧਨ ਕਰਦਿਆਂ ਕਿਹਾ ਕੇ ਕੇਂਦਰ ਦੀ ਮੋਦੀ ਸਰਕਾਰ ਸਾਮਰਾਜੀ ਅਮਰੀਕਾ ਦੇ ਰਾਸਟਪਤੀ ਡੋਨਾਲਡ ਟਰੰਪ ਅੱਗੇ ਗੋਡੇ ਟੇਕ ਕੇ ਕੀਤੇ ਸਮਝੌਤਿਆਂ ਨਾਲ ਕਿਸਾਨੀ ਅਤੇ ਛੋਟੀਆਂ ਸਨਅਤਾਂ ਦੀ ਕੁਰਬਾਨੀ ਹੀ ਨਹੀਂ ਦਿੱਤੀ, ਸਗੋਂ ਦੇਸ਼ ਦੀ ਪ੍ਰਭੂਸੱਤਾ ਵੀ ਗਹਿਣੇ ਧਰ ਦਿੱਤੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੇ ਭੈੜੇ ਮਨਸੂਬਿਆਂ ਨੂੰ ਭਾਜ ਦੇਣ ਲਈ ਲੜੇ ਜਾ ਰਹੇ ਸੰਘਰਸ਼ ਦੀ ਸਾਰੇ ਪੰਜਾਬ ਵਿਚੋਂ ਹਮਾਇਤ ਕੀਤੀ ਜਾਵੇਗੀ | ਇਸ ਮੌਕੇ ਰੇਸ਼ਮ ਸਿੰਘ ਫੈਲੋਕੇ, ਦਾਰਾ ਸਿੰਘ ਮੁੰਡਾ ਪਿੰਡ, ਬਲਦੇਵ ਸਿੰਘ ਕੱਲਾ, ਹਰਭਜਨ ਸਿੰਘ ਚੂਸਲੇਵੜ, ਝਿਲਮਿਲ ਸਿੰਘ ਬਾਣੀਆ, ਜਗੀਰ ਸਿੰਘ ਗੰਡੀਵਿੰਡ, ਸਲੱਖਣ ਸਿੰਘ ਤੁੜ ਆਦਿ ਆਗੂਆਂ ਸੰਬੋਧਨ ਕੀਤਾ |

ਪਿਛਲੀ ਖ਼ਬਰ ਸ਼ੇਖ ਨੇ ਕੀਤੀ ਸੀਨੀਅਰ ਆਗੂ ਗਿਆਨ ਸਿੰਘ ਸ਼ਾਹਬਾਜ਼ਪੁਰ ਨਾਲ ਮੀਟਿੰਗ <br/> ਅਗਲੀ ਖ਼ਬਰ ਹਲਕਾ ਕਾਦੀਆਂ ਅੰਦਰ ਸ਼ੋ੍ਰਮਣੀ ਅਕਾਲੀ ਦਲ ਨੂੰ ਮਿਲੀ ਭਾਰੀ ਮਜ਼ਬੂਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।