06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਬਾਬਾ ਬੁੱਢਾ ਪਬਲਿਕ ਸਕੂਲ ਬੀੜ ਸਾਹਿਬ ਵਿਖੇ ਲਗਾਇਆਂ ਪੰਜ ਰੋਜ਼ਾ ਗੁਰਮਤਿ ਟ੍ਰੇਨਿੰਗ ਕੈਂਪ <br/>

ਸਕੱਤਰ ਸੁਖਮਿੰਦਰ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਸਹਾਇਕ ਡਾਇਰੈਕਟਰ ਮੈਡਮ ਸਤਵੰਤ ਕੌਰ, ਪਿ੍ੰਸੀਪਲ ਤਰਨਜੀਤ ਸਿੰਘ | ਤਸਵੀਰ: ਸੁਖਦੇਵ ਸਿੰਘ <br/> 13-04-2026
ਝਬਾਲ, 12 ਅਪ੍ਰੈਲ (ਸੁਖਦੇਵ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਅਤੇ ਐਮ.ਐਮ.ਏ. ਲਾਇਨਜ਼ ਕਲੱਬ ਬਰਮਿੰਘਮ ਵਲੋਂ ਲਗਾਇਆ ਗਿਆ ਪੰਜ ਦਿਨਾਂ 'ਗੁਰਮਤਿ ਟ੍ਰੇਨਿੰਗ ਕੈਂਪ' ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਹੋ ਗਿਆ | ਪੰਜ ਰੋਜ਼ਾ ਗੁਰਮਤਿ ਟ੍ਰੇਨਿੰਗ ਕੈਂਪ ਦੌਰਾਨ ਰੋਜ਼ਾਨਾ ਨਿਤਨੇਮ, ਸ਼ਬਦ ਕੀਰਤਨ ਤੋਂ ਬਾਅਦ ਅਰਦਾਸ ਨਾਲ ਕੀਤੀ ਗਈ | ਗੁਰਮਤਿ ਟ੍ਰੇਨਿੰਗ ਕੈਂਪ ਮੌਕੇ ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ, ਮੀਤ ਸਕੱਤਰ ਗੁਰਦਿਆਲ ਸਿੰਘ, ਸਹਾਇਕ ਡਾਇਰੈਕਟਰ (ਸਕੂਲਜ਼) ਮੈਡਮ ਸਤਵੰਤ ਕੌਰ, ਸ਼ਹੀਦ ਭਾਈ ਅਮਰੀਕ ਸਿੰਘ ਦੀ ਧਰਮ ਸੁਪਤਨੀ ਮਾਤਾ ਹਰਮੀਤ ਕੌਰ ਤੇ ਉਨ੍ਹਾਂ ਦੇ ਬੇਟੇ ਭਾਈ ਤਰਲੋਚਨ ਸਿੰਘ, ਭਾਈ ਜਰਨੈਲ ਸਿੰਘ, ਰਜਿੰਦਰ ਸਿੰਘ ਮੁਗਲਵਾਲੀ, ਮਨਿੰਦਰ ਮੋਹਨ ਸਿੰਘ ਆਈ.ਏ., ਹੈਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਕੈਂਪ ਦੌਰਾਨ ਕਰਵਾਏ ਗਏ ਅੰਮਿ੍ਤ ਸੰਚਾਰ ਮੌਕੇ ਵੱਖ-ਵੱਖ ਸਕੂਲਾਂ ਦੇ 81 ਵਿਦਿਆਰਥੀ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣੇ | ਇਸ ਮੌਕੇ ਐਮ.ਐਮ.ਏ. ਲਾਇਨਜ਼ ਕਲੱਬ ਦੇ ਸੇਵਾਦਾਰ ਸਤਵਿੰਦਰ ਸਿੰਘ, ਸੁਖਦੀਪ ਸਿੰਘ, ਜਤਿੰਦਰ ਸਿੰਘ, ਭੁਪਿੰਦਰ ਸਿੰਘ, ਪਰਮਜੀਤ ਸਿੰਘ, ਹਰਪਾਲ ਸਿੰਘ, ਮਨਦੀਪ ਸਿੰਘ, ਨਰਿੰਦਰ ਸਿੰਘ, ਗੁਰਮੁਖ ਸਿੰਘ ਤੇ ਆਧਾਰਿਤ ਟੀਮ ਵਲੋਂ ਪੰਜ ਦਿਨ ਲਗਾਤਾਰ ਵੱਖ-ਵੱਖ ਗਤੀਵਿਧੀਆਂ ਕਰਵਾ ਕੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ ਅਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਤੇ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਰਾਜ ਸੰਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ | ਕੈਂਪ ਦੇ ਅਖੀਰਲੇ ਦਿਨ ਸ਼ਾਮ ਦੇ ਦੀਵਾਨ ਮੌਕੇ ਇਕੱਤਰ ਹੋਏ ਵਿਦਿਆਰਥੀਆਂ ਤੇ ਸਕੂਲ ਸਟਾਫ਼ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਨੇ ਆਖਿਆ ਕਿ ਡਾਇਰੈਕਟੋਰੇਟ ਆਫ ਐਜੂਕੇਸ਼ਨ ਤੇ ਐਮ.ਐਮ.ਏ. ਲਾਇਨਜ਼ ਕਲੱਬ ਵਲੋਂ ਹਰ ਸਾਲ ਲਗਾਏ ਜਾਂਦੇ ਗੁਰਮਤਿ ਕੈਂਪ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਹਜ਼ਾਰਾਂ ਹੀ ਵਿਦਿਆਰਥੀ ਹਿੱਸਾ ਲੈਂਦੇ ਹਨ | ਟ੍ਰੇਨਿੰਗ ਕੈਂਪ ਤੋਂ ਪ੍ਰੇਰਿਤ ਹੋ ਕੇ ਵੱਡੀ ਤਦਾਦ ਵਿਚ ਸਕੂਲੀ ਵਿਦਿਆਰਥੀ ਅੰਮਿ੍ਤ ਛੱਕ ਕੇ ਗੁਰੂ ਦੇ ਲੜ ਲੱਗ ਰਹੇ ਹਨ | ਉਨ੍ਹਾਂ ਨੇ ਸਕੂਲ ਲਈ ਇਕ ਬਾਕਸਿੰਗ ਰਿੰਗ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹਮੇਸ਼ਾਂ ਹੀ ਐਸ.ਜੀ.ਪੀ.ਸੀ. ਦੇ ਵਿੱਦਿਅਕ ਅਦਾਰਿਆਂ ਦੇ ਸਰਬਪੱਖੀ ਵਿਕਾਸ ਲਈ ਤੱਤਪਰ ਰਹਿੰਦੇ ਹਨ | ਸਹਾਇਕ ਡਾਇਰੈਕਟਰ ਮੈਡਮ ਸਤਵੰਤ ਕੌਰ ਨੇ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਹਿਲੀ ਵਾਰ ਲਗਾਏ ਗਏ ਗੁਰਮਤਿ ਕੈਂਪ ਦੀ ਸਫਲਤਾ 'ਤੇ ਪਿ੍ੰਸੀਪਲ ਡਾ. ਤਰਨਜੀਤ ਸਿੰਘ ਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਹਰੇਕ ਸੈਸ਼ਨ ਦੌਰਾਨ ਵਿਦਿਆਰਥੀਆਂ ਦੀ ਰੁਚੀ ਨੂੰ ਮੁੱਖ ਰੱਖਦਿਆਂ ਹੀ ਕੈਂਪ ਦੇ ਲੈਕਚਰ, ਸ਼ਬਦਾਵਲੀ ਤੇ ਵਿਸ਼ੇ ਖਾਸ ਤੌਰ 'ਤੇ ਤਿਆਰ ਕੀਤੇ ਜਾਂਦੇ ਹਨ | ਉਨ੍ਹਾਂ ਕਿਹਾ ਕਿ ਜਿਹੜਾ ਗਿਆਨ ਵਿਦਿਆਰਥੀਆਂ ਨੂੰ ਸਕੂਲੀ ਪੜ੍ਹਾਈ ਰਾਹੀਂ ਨਹੀਂ ਦੇ ਸਕਦੇ, ਉਹ ਇਨ੍ਹਾਂ ਗੁਰਮਤਿ ਕੈਂਪ ਰਾਹੀਂ ਦੇਣ ਦਾ ਯਤਨ ਕੀਤਾ ਜਾਂਦਾ ਹੈ | ਕੈਂਪ ਦੇ ਸਮਾਪਤੀ ਸਮਾਗਮ ਦੌਰਾਨ ਕੀਰਤਨ, ਕਵੀਸ਼ਰੀ, ਕਵਿਤਾ, ਗੁਰਬਾਣੀ ਕੰਠ, ਡਰਾਇੰਗ ਆਦਿ ਮੁਕਾਬਲਿਆਂ ਵਿਚ ਪਹਿਲੇ, ਦੂਸਰੇ ਤੇ ਤੀਸਰੇ ਸਥਾਨ 'ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਐਮ.ਐਮ.ਏ. ਕਲੱਬ ਵਲੋਂ ਟੈਬ, ਨਗਦੀ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਡਾ. ਤਰਨਜੀਤ ਸਿੰਘ ਤੇ ਸਮੂਹ ਸਟਾਫ਼ ਵਲੋਂ ਸਕੱਤਰ ਸੁਖਮਿੰਦਰ ਸਿੰਘ, ਮੀਤ ਸਕੱਤਰ ਗੁਰਦਿਆਲ ਸਿੰਘ, ਸਹਾਇਕ ਡਾਇਰੈਕਟਰ ਮੈਡਮ ਸਤਵੰਤ ਕੌਰ ਸਮੇਤ ਵੱਖ-ਵੱਖ ਧਾਰਮਿਕ ਸ਼ਖ਼ਸੀਅਤਾਂ ਨੂੰ ਸ੍ਰੀ ਸਾਹਿਬ, ਸਿਰਪਾਓ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਮੈਡਮ ਜਗਰੂਪ ਕੌਰ, ਮੈਡਮ ਸੁਖਵਿੰਦਰ ਕੌਰ ਛੀਨਾ, ਪਿ੍ੰਸੀਪਲ ਪ੍ਰਭਜੀਤ ਸਿੰਘ, ਪਿ੍ੰਸੀਪਲ ਹਰਪ੍ਰੀਤ ਸਿੰਘ, ਪਿ੍ੰਸੀਪਲ ਮੈਡਮ ਧਰਮਬੀਰ ਕੌਰ, ਪਿ੍ੰਸੀਪਲ ਮੈਡਮ ਕੰਵਲਜੀਤ ਕੌਰ, ਪਿ੍ੰਸੀਪਲ ਮੈਡਮ ਮਮਤਾ ਕੌਰ, ਮੈਨੇਜ਼ਰ ਧਰਮਿੰਦਰ ਸਿੰਘ, ਮੀਤ ਮੈਨੇਜ਼ਰ ਗੁਰਜੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅੰਮਿ੍ਤਸ਼ੇਰ ਸਿੰਘ ਮੰਨਣ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਜਰਨਲ ਸਕੱਤਰ ਨਿਯੁਕਤ <br/> ਅਗਲੀ ਖ਼ਬਰ ਸ਼ੇਖ ਨੇ ਕੀਤੀ ਸੀਨੀਅਰ ਆਗੂ ਗਿਆਨ ਸਿੰਘ ਸ਼ਾਹਬਾਜ਼ਪੁਰ ਨਾਲ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।