05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸਾ. ਵਿਧਾਇਕ ਜਲਾਲ ਉਸਮਾ ਦੀ ਅਗਵਾਈ ਹੇਠ ਗੁੱਜਰ ਭਾਈਚਾਰੇ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਕੀਤੀ ਸ਼ਮੂਲੀਅਤ

ਅਜੀਤ ਡੈਸਕ 13-04-2026
ਬਾਬਾ ਬਕਾਲਾ ਸਾਹਿਬ, 12 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ਨਜ਼ਦੀਕੀ ਪਿੰਡਾਂ 'ਚ ਰਹਿ ਰਹੇ ਗੁੱਜਰ ਭਾਈਚਾਰੇ ਨੇ ਇਕਜੁੱਟ ਹੋ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਅਤੇ ਹਲਕਾ ਇੰਚਾਰਜ ਤੇ ਸਾ: ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਦੀ ਅਗਵਾਈ ਨੂੰ ਕਬੂਲਿਆ | ਇਸ ਸੰਬੰਧੀ ਇਕ ਵਿਸ਼ੇਸ਼ ਇਕੱਤਰਤਾ ਜਥੇਦਾਰ ਜਲਾਲ ਉਸਮਾ ਦੇ ਗ੍ਰਹਿ ਵਿਖੇ ਹੋਈ, ਜਿਸ 'ਚ ਗੁੱਜਰ ਭਾਈਚਾਰੇ ਦੇ ਆਗੂ ਲਾਲ ਹੁਸੈਨ ਦੀ ਅਗਵਾਈ 'ਚ ਸਮੂਹ ਗੁੱਜਰ ਬਰਾਦਰੀ ਵਲੋਂ ਜਥੇਦਾਰ ਨਾਲ ਪਾਰਟੀ ਪ੍ਰਤੀ ਵਿਚਾਰਾਂ ਕੀਤੀਆਂ ਗਈਆਂ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਗੁੱਜਰ ਭਾਈਚਾਰਾ ਸਮੁੱਚੇ ਹਲਕੇ ਬਾਬਾ ਬਕਾਲਾ ਸਾਹਿਬ ਵਿਚਲੇ ਸਾਰੇ ਗੁੱਜਰ ਭਾਈਚਾਰੇ ਨੂੰ ਨਾਲ ਲੈ ਕੇ ਚੱਲਣਗੇ ਅਤੇ ਵਿਧਾਨ ਸਭਾ ਚੋਣਾਂ 2027 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ 'ਚ ਸਹਾਈ ਹੋਣਗੇ | ਇਸ ਮੌਕੇ ਜਥੇ. ਬਲਜੀਤ ਸਿੰਘ ਜਲਾਲ ਉਸਮਾ ਨੇ ਗੁੱਜਰ ਭਾਈਚਾਰੇ ਦਾ ਮਾਣ-ਸਨਮਾਨ ਵੀ ਕੀਤਾ ਅਤੇ ਪਾਰਟੀ ਦਾ ਸਹਿਯੋਗ ਕਰਨ ਲਈ ਦਿਲੋਂ ਧੰਨਵਾਦ ਵੀ ਕੀਤਾ | ਇਸ ਮੌਕੇ ਲਾਲ ਹੁਸੈਨ, ਸੁਰਮੂ, ਸੁਲੇਮਾਨ, ਹਾਜੀ ਦਿਮਾਮ ਹੁਸੈਨ, ਰਾਂਝਾ, ਜੋਰਾ, ਸਵਾਰੀਆ, ਫਿਰੋਜ਼ ਗਾਮੀ, ਮਾਨ, ਰੌਸ਼ਨ, ਗਣੀ, ਗਪੀਆ, ਹਾਜੀ, ਸ਼ੇਰੂ, ਅਬਦੁਲ ਰਹਿਮਾਨ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੰਗਤ ਬੱਚਿਆਂ ਨੂੰ ਗੁਰਮਤਿ ਸੰਗੀਤ ਵਿਦਿਆਲੇ 'ਚ ਫ੍ਰੀ ਸਿਖਲਾਈ ਦਿਵਾ ਕੇ ਲਾਹਾ ਲੈਣ-ਬਾਬਾ ਕਵਲਜੀਤ ਸਿੰਘ <br/> ਅਗਲੀ ਖ਼ਬਰ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਡਰੱਗ ਰੋਕੂ ਕਮੇਟੀ ਮੈਂਬਰਾਂ ਦੀ ਬਲਾਕ ਪੱਧਰੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।