20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਰਾਜਬੀਰ ਸਿੰਘ ਭੁੱਲਰ ਦੀ ਅਗਵਾਈ ਹੇਠ ਕਾਂਗਰਸ ਦੀ ਮਜ਼ਬੂਤੀ ਲਈ ਯਤਨਸ਼ੀਲ ਰਹਾਂਗਾ-ਰਮਨ ਕੁਮਾਰ <br/>

ਅਜੀਤ ਡੈਸਕ 16-04-2026
ਝਬਾਲ, 15 ਅਪ੍ਰੈਲ (ਸਰਬਜੀਤ ਸਿੰਘ)-ਕਾਂਗਰਸ ਹਾਈਕਮਾਨ ਦੇ ਅਦੇਸ਼ਾਂ 'ਤੇ ਕਾਂਗਰਸ ਪਾਰਟੀ ਨੂੰ ਪਿੰਡ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਤਰਨ ਤਾਰਨ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਵਲੋਂ ਬੀਤੇ ਦਿਨੀਂ ਜ਼ਿਲ੍ਹੇ ਦੇ ਕੀਤੇ ਗਏ ਵਿਸਥਾਰ ਦੌਰਾਨ ਜ਼ਿਲੇ੍ਹ ਦੇ ਮੀਤ ਪ੍ਰਧਾਨ ਬਣਾਏ ਗਏ ਕਾਂਗਰਸੀ ਆਗੂ ਰਮਨ ਕੁਮਾਰ ਝਬਾਲ ਨੇ ਆਖਿਆ ਕਿ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਜ਼ਿਲ੍ਹਾ ਪ੍ਰਧਾਨ ਭੁੱਲਰ ਦੀ ਅਗਵਾਈ ਹੇਠ ਹਮੇਸ਼ਾਂ ਹੀ ਯਤਨਸ਼ੀਲ ਰਹਾਂਗੇ | ਉਨ੍ਹਾਂ ਕਾਂਗਰਸ ਹਾਈਕਮਾਨ ਅਤੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦਾ ਧੰਨਵਾਦ ਕਰਦਿਆਂ ਆਖਿਆ ਕਿ ਸੌਂਪੀ ਗਈ ਇਸ ਨਵੀਂ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਅਤੇ ਕਾਂਗਰਸ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਜਲਦੀ ਹੀ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਪਿੰਡ-ਪਿੰਡ ਮੀਟਿੰਗਾਂ ਸ਼ੁਰੂ ਕਰਕੇ ਕਾਂਗਰਸ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਇਆ ਜਾਵੇਗਾ | ਚੇਅਰਮੈਨ ਰਮਨ ਕੁਮਾਰ ਦੀ ਨਿਯੁਕਤੀ ਦਾ ਇਲਾਕੇ ਦੇ ਕਾਂਗਰਸੀ ਵਰਕਰਾਂ ਨੇ ਸਵਾਗਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦਾ ਧੰਨਵਾਦ ਕੀਤਾ ਅਤੇ ਆਖਿਆ ਕਿ ਰਮਨ ਕੁਮਾਰ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਬਣਾ ਕੇ ਵਰਕਰਾਂ ਦਾ ਮਾਣ ਵਧਾਇਆ ਹੈ | ਇਸ ਸਮੇਂ ਹੋਰ ਵੀ ਨੌਜਵਾਨ ਕਾਂਗਰਸੀ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ 18 ਨੂੰ ਗੁਰਦੁਆਰਾ ਦਰਬਾਰ ਸਾਹਿਬ ਖਡੂਰ ਸਾਹਿਬ ਵਿਖੇ ਮਨਾਇਆ ਜਾਵੇਗਾ <br... ਅਗਲੀ ਖ਼ਬਰ ਨੌਜਵਾਨੀ ਖੇਡਾਂ ਵਿਚ ਮਸਰੂਫ ਹੋਣ ਨਾਲ ਰਹਿੰਦੀ ਹੈ ਰਿਸ਼ਟ ਪੁਸ਼ਟ ਅਤੇ ਨਸ਼ਿਆਂ ਵੱਲ ਘਟਦਾ ਹੈ ਰੁਝਾਨ-ਸਿੰਮਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।