11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਮਾਲਚੱਕ ਦੇ ਦਿਹਾਂਤ ਦਾ ਬ੍ਰਹਮਪੁਰਾ ਤੇ ਜਹਾਂਗੀਰ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ <br/>

ਅਜੀਤ ਡੈਸਕ 18-04-2026
ਖਡੂਰ ਸਾਹਿਬ, 17 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਮਾਲਚੱਕ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਇੰਦਰ ਸਿੰਘ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੀ ਮੌਤ ਦਾ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ, ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਲਬੀਰ ਸਿੰਘ ਜਹਾਂਗੀਰ ਨੇ ਸਵਰਗਵਾਸੀ ਇੰਦਰ ਸਿੰਘ ਦੇ ਸਪੁੱਤਰ ਗੁਰਦੀਪ ਸਿੰਘ ਤੇ ਗੁਰਜੀਤ ਸਿੰਘ ਅਤੇ ਉਨ੍ਹਾਂ ਦੇ ਭਰਾ ਜੋਗਿੰਦਰ ਸਿੰਘ ਤੇ ਲਖਵਿੰਦਰ ਸਿੰਘ ਅਤੇ ਸਮੂਹ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਬ੍ਰਹਮਪੁਰਾ ਤੇ ਜਹਾਂਗੀਰ ਨੇ ਕਿਹਾ ਕਿ ਇੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਬਹੁਤ ਮਿਹਨਤੀ ਤੇ ਇਮਾਨਦਾਰ ਆਗੂ ਸਨ ਜਿਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ਨਾਲ ਜਿੱਥੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਹੈ, ਉਸ ਤਰ੍ਹਾਂ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਕਦੀ ਵੀ ਨਾ ਪੂਰਾ ਹੋਣ ਵਾਲਾ ਘਾਟਾ ਹੈ | ਇਸ ਮੌਕੇ ਬਲਾਕ ਸੰਮਤੀ ਮੈਂਬਰ ਪਰਮਜੀਤ ਸਿੰਘ ਬਾਠ, ਬਲਵਿੰਦਰ ਸਿੰਘ ਸਾਬਕਾ ਮੈਂਬਰ ਪੰਚਾਇਤ ਅਤੇ ਸਮੂਹ ਪਰਿਵਾਰ ਹਾਜ਼ਰ ਸੀ |

ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਜਥੇਦਾਰ ਪੱਖੋਕੇ ਦੀ ਅਗਵਾਈ 'ਚ ਅਕਾਲੀ ਵਰਕਰ ਇਕੱਠੇ ਹੋ ਕੇ ਕੰਮ ਕਰਨਗੇ-ਜਹਾਂਗੀਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।