11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਬਾਬਾ ਬੁੱਢਾ ਸੇਵਾ ਸੁਸਾਇਟੀ ਨੇ ਸਕੂਲੀ ਬੱਚਿਆਂ ਦੇ ਦਸਤਾਰ ਮੁਕਾਬਲੇ ਕਰਵਾਏ <br/>

ਜੇਤੂ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਪ੍ਰਧਾਨ ਪਰਮਜੀਤ ਸਿੰਘ, ਦਲਜੀਤ ਸਿੰਘ ਐਮਾ, ਮੈਨੇਜਰ ਧਰਵਿੰਦਰ ਸਿੰਘ, ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਅਤੇ ਸੁਸਾਇਟੀ ਦੇ ਸੇਵਾਦਾਰ ਅਤੇ ਦਸਤਾਰ ਸਜਾਉਂਦੇ ਹੋਏ ਬੱਚੇ | ਤਸਵੀਰਾਂ:ਸੁਖਦੇਵ ਸਿੰਘ <br/> 19-04-2026
ਝਬਾਲ, 18 ਅਪ੍ਰੈਲ (ਸੁਖਦੇਵ ਸਿੰਘ)- ਬਾਬਾ ਬੁੱਢਾ ਜੀ ਸੇਵਾ ਸੁਸਾਇਟੀ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸਥਿਤ ਮੀਰੀ ਪੀਰੀ ਹਾਲ ਵਿਖੇ ਸਕੂਲੀ ਬੱਚਿਆਂ ਦੇ ਦਸਤਾਰ ਮੁਕਾਬਲੇ ਕਰਵਾਏ ਗਏ | ਬੱਚਿਆਂ ਦ ਹੌਸਲਾ ਅਫ਼ਜ਼ਾਈ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਉਚੇਚੇ ਤੌਰ 'ਤੇ ਪੁੱਜੇ | ਇਨ੍ਹਾਂ ਮੁਕਾਬਲਿਆਂ ਵਿਚ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ, ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ, ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਸਕੂਲ ਐਮਾ ਕਲਾ, ਹਾਵਰਡ ਲੇਨ ਸੀਨੀਅਰ ਸੈਕੰਡਰੀ ਸਕੂਲ ਠੱਟਾ, ਸ੍ਰੀ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਸਕੂਲ ਝਬਾਲ ਅਤੇ ਸ਼ਿਵਾਲਿਕ ਸਕੂਲ ਝਬਾਲ ਦੇ ਬੱਚਿਆਂ ਨੇ ਭਾਗ ਲਿਆ | ਦਸਤਾਰ ਮੁਕਾਬਲਿਆਂ ਤੋਂ ਪਹਿਲਾ ਤਿੰਨ ਗਰੁੱਪ ਬਣਾਏ ਗਏ | ਜਿਸ ਵਿਚ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦਾ ਪਹਿਲਾ, ਨੌਵੀਂ ਤੋਂ ਦਸਵੀਂ ਦੂਜਾ ਅਤੇ ਅਤੇ ਗਿਆਰਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆ ਦਾ ਤੀਜਾ ਗਰੁੱਪ ਬਣਾਇਆ ਗਿਆ | ਪਹਿਲੇ ਗਰੁੱਪ ਵਿਚ ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਝਬਾਲ ਦੇ ਨਾਜਬੀਰ ਸਿੰਘ ਨੇ ਪਹਿਲਾ, ਨਰਿੰਦਰ ਜੋਤ ਸਿੰਘ ਨੇ ਦੂਸਰਾ ਅਤੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਦੇ ਜਸਕਰਨਦੀਪ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ | ਦੂਜੇ ਗਰੁੱਪ ਵਿਚ ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਝਬਾਲ ਦੇ ਸ਼ਹਿਬਾਜ਼ ਸਿੰਘ ਨੇ ਪਹਿਲਾ, ਅਮਿ੍ਤਪਾਲ ਸਿੰਘ ਨੇ ਦੂਜਾ ਅਤੇ ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਸਕੂਲ ਐਮਾ ਕਲਾ ਦੇ ਅਨਮੋਲਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ | ਤੀਜੇ ਗਰੁੱਪ ਵਿਚ ਸ਼ਿਵਾਲਿਕ ਸਕੂਲ ਝਬਾਲ ਦੇ ਸਾਹਿਲਪ੍ਰੀਤ ਸਿੰਘ ਨੇ ਪਹਿਲਾ, ਹਰਿਕਿ੍ਸ਼ਨ ਪਬਲਿਕ ਸਕੂਲ ਝਬਾਲ ਦੇ ਅਨੂਪ ਸਿੰਘ ਨੇ ਦੂਜਾ ਅਤੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਦੇ ਜਸ਼ਨਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ | ਜੱਜ ਦੀ ਭੂਮਿਕਾ ਕੰਵਲਜੀਤ ਸਿੰਘ ਭੋਜੀਆ ਅਤੇ ਕਰਮਜੀਤ ਸਿੰਘ ਸੋਨੀ ਨੇ ਨਿਭਾਈ | ਜੇਤੂ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਬਾਬਾ ਬੁੱਢਾ ਜੀ ਸੇਵਾ ਸੁਸਾਇਟੀ ਦੇ ਪ੍ਰਧਾਨ ਪਰਮਜੀਤ ਸਿੰਘ ਮੁੰਡਾਪਿੰਡ, ਮੈਨੇਜਰ ਧਰਵਿੰਦਰ ਸਿੰਘ, ਸਕੱਤਰ ਦਲਜੀਤ ਸਿੰਘ ਐਮਾ ਅਤੇ ਗਿਆਨੀਂ ਨਿਸ਼ਾਨ ਸਿੰਘ ਗੰਡੀਵਿੰਡ ਨੇ ਮੈਡਲ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਚੇਅਰਮੈਨ ਕਸ਼ਮੀਰ ਸਿੰਘ ਮੰਨਣ, ਅਮਿ੍ਤਸ਼ੇਰ ਸਿੰਘ ਮੰਨਣ, ਬੱਬੂ ਮੀਆਂਪੁਰ, ਨਿਸ਼ਾਨ ਸਿੰਘ ਦੋਦੇ, ਅਮਰਬੀਰ ਸਿੰਘ, ਬਾਬਾ ਬਿਕਰਮਜੀਤ ਸਿੰਘ, ਪ੍ਰਚਾਰਕ ਗੁਰਲਾਲ ਸਿੰਘ ਦੋਦੇ, ਰਾਜਬੀਰ ਸਿੰਘ, ਸੁਖਪਾਲ ਸਿੰਘ, ਨਿਸ਼ਾਨ ਸਿੰਘ, ਕਵੀਸ਼ਰ ਮਨਜੀਤ ਸਿੰਘ ਮਾਣਕ, ਸਕੂਲੀ ਅਧਿਆਪਕ ਹਾਜ਼ਰ ਸਨ |

ਪਿਛਲੀ ਖ਼ਬਰ ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਅਗਲੀ ਖ਼ਬਰ ਸੰਤ ਬਾਬਾ ਤਾਰਾ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਭੱਠਲ ਸਹਿਜਾ ਸਿੰਘ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।