20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਵਿਖੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ <br/>

ਅਜੀਤ ਡੈਸਕ 21-04-2026
ਪੱਟੀ, 20 ਅਪ੍ਰੈਲ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਵਿਖੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਅਤੇ ਕਾਲਜ ਦੀ ਚੜ੍ਹਦੀ ਕਲਾ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਭੋਗ ਪਾਏ ਗਏ | ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਰਜਿਸਟਰਾਰ ਪ੍ਰੋ. ਕਰਮਜੀਤ ਸਿੰਘ ਚਾਹਲ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਦੇ ਨਾਲ ਡਾ. ਰਵੀ ਇੰਦਰ ਸਿੰਘ ਚੀਮਾ ਗੁਰੂ ਰਾਮਦਾਸ ਸਕੂਲ ਆਫ਼ ਪਲਾਨਿੰਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵੀ ਪਹੁੰਚੇ | ਪਾਠ ਦੇ ਭੋਗ ਉਪਰੰਤ ਕੀਰਤਨੀ ਜਥੇ ਵਲੋਂ ਰਸ ਭਿੰਨਾ ਕੀਰਤਨ ਕੀਤਾ ਗਿਆ ਅਤੇ ਕਾਲਜ ਦੀ ਚੜ੍ਹਦੀ ਕਲਾ, ਵਿਦਿਆਰਥੀਆਂ ਦੀ ਚੰਗੀ ਪੜ੍ਹਾਈ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਡਾ. ਚਾਹਲ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਉੱਪਰ ਚੱਲਣ ਅਤੇ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਨ ਦੀ ਪ੍ਰੇਰਨਾ ਦਿੱਤੀ | ਕਾਲਜ ਮੈਨੇਜ਼ਮੈਂਟ ਵਲੋਂ ਉਨ੍ਹਾਂ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਡਾ. ਰਵੀ ਇੰਦਰ ਸਿੰਘ ਚੀਮਾ ਨੂੰ ਵੀ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਕਾਲਜ ਇੰਚਾਰਜ ਡਾ. ਰਮਨਪ੍ਰੀਤ ਕੌਰ ਔਲਖ ਨੇ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਵਿਚ ਮਿਹਨਤ ਕਰਨ ਅਤੇ ਚੰਗੇ ਨੰਬਰ ਲੈ ਕੇ ਆਪਣੇ ਮਾਂ ਬਾਪ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਡਾ. ਚਾਹਲ ਵੱਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਇਮਤਿਹਾਨਾਂ ਵਿਚ ਕਾਲਜ ਦੇ ਵਿਦਿਆਰਥੀਆਂ ਵੱਲੋਂ ਪੁਜੀਸ਼ਨਾਂ ਹਾਸਲ ਕਰਨ ਤੇ ਉਹਨਾਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦਿੱਤੇ ਗਏ | ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਲੰਗਰ ਵਰਤਾਉਣ ਦੀ ਸੇਵਾ ਨਿਭਾਈ ਗਈ |

ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਲੜਾ ਮੰਡੀ ਤੋਂ ਸ਼ਰਧਾਲੂ ਲੈ ਕੇ ਬੱਸ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਪੰ... ਅਗਲੀ ਖ਼ਬਰ ਮੋਟਰਸਾਈਕਲ ਚੋਰੀ ਕਰਕੇ ਭੱਜੇ ਨੌਜਵਾਨ ਨੂੰ ਲੋਕਾਂ ਨੇ ਕੀਤਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।